24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਭਾਤ ਫੇਰੀ ਦਾ ਢੱਲ ਪਰਿਵਾਰ ਨੇ ਕੀਤਾ ਫੁੱਲਾਂ ਨਾਲ ਭਰਵਾਂ ਸਵਾਗਤ

ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 89 ਦੇ ਅਧੀਨ ਪੈਂਦੇ ਮੁਹੱਲਾ ਭਾਈ ਮੰਨਾ ਸਿੰਘ ਨਗਰ ’ਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਵਾ ਗੁਰਦੁਆਰਾ ਸਾਹਿਬ ਛਾਉਣੀ ਮੁਹੱਲਾ ਤੋਂ ਪ੍ਰਭਾਤ ਫੇਰੀ ਸਜਾਈ ਗਈ। ਪ੍ਰਭਾਤ ਫੇਰੀ ਦਾ ਢੱਲ ਪਰਿਵਾਰ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਅਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ-ਤਰ੍ਹਾਂ ਦੇ ਫਲਾਂ ਅਤੇ ਚਾਹ-ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ।

ਅਜੀਤ ਡੈਸਕ 25-11-2026
ਲੁਧਿਆਣਾ, 24 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਵਾਰਡ ਨੰਬਰ 89 ਦੇ ਅਧੀਨ ਪੈਂਦੇ ਮੁਹੱਲਾ ਭਾਈ ਮੰਨਾ ਸਿੰਘ ਨਗਰ ’ਚ ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਵਾ ਗੁਰਦੁਆਰਾ ਸਾਹਿਬ ਛਾਉਣੀ ਮੁਹੱਲਾ ਤੋਂ ਪ੍ਰਭਾਤ ਫੇਰੀ ਸਜਾਈ ਗਈ। ਪ੍ਰਭਾਤ ਫੇਰੀ ਦਾ ਢੱਲ ਪਰਿਵਾਰ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਅਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ-ਤਰ੍ਹਾਂ ਦੇ ਫਲਾਂ ਅਤੇ ਚਾਹ-ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ। ਇਸ ਮੌਕੇ ਇਲਾਕਾ ਕੌਂਸਲਰ ਅਰਾਧਨਾ ਅਟਵਾਲ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਕੌਂਸਲਰ ਲਾਲਾ ਸੁਰਿੰਦਰ ਅਟਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਹਾਜ਼ਰੀ ਭਰ ਰਹੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਪ੍ਰਧਾਨ ਜਸਪਾਲ ਸਿੰਘ ਢੱਲ ਦੀ ਅਗਵਾਈ ਹੇਠ ਪ੍ਰਬੰਧਕਾਂ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬੱਬਲ ਢੱਲ, ਰੂਬਲ ਢੱਲ, ਜਗਮੋਹਨ ਕੌਰ ਢੱਲ, ਤਰਲੋਕ ਸਿੰਘ, ਬੰਟੀ ਢੱਲ, ਪ੍ਰਿੰਸ ਢੱਲ, ਪਾਰਸ ਢੱਲ, ਮੰਨਤ ਢੱਲ, ਗੋਪੀ ਢੱਲ, ਦਰਪਣ ਢੱਲ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਪਾਤਿਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰੂ ਘਰਾਂ ’ ਚ ਸ਼ਰਧਾਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।