ਚਾਰ ਦਿਨਾਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਜਵੱਦੀ ਟਕਸਾਲ ਵਿਖੇ ਆਰੰਭਤਾ ਅੱਜ
ਲੁਧਿਆਣਾ, 25 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਵਕਤ ਦੀਆਂ ਮੁਸ਼ਕਲਾਂ ਅਤੇ ਭਵਿੱਖ ਦੀਆਂ ਚਣੌਤੀਆਂ ਨੂੰ ਸਮਝਦਿਆਂ ਪਰਮ ਸੰਤ ਬਾਬਾ ਸੁੱਚਾ ਸਿੰਘ ਵਲੋਂ ਜਵੱਦੀ ਟਕਸਾਲ ਦੀ ਸਿਰਜਣਾ ਕਰਕੇ ਵਿਸਰ ਰਹੀਆਂ ਗੁਰਮਤਿ ਸੰਗੀਤ ਪ੍ਰੰਪਰਾਵਾਂ ਨੂੰ ਮੁੜ ਬਹਾਲ ਕਰਨ ਦੇ ਵਿੱਢੇ ਕਾਰਜ਼ਾਂ ਵਿਚੋਂ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਅੱਜ ਸ਼ਾਮ 6:30 ਵਜੇ ਆਰੰਭਤਾ ਹੋਵੇਗੀ। ਮੌਜੂਦਾ ਮੁਖੀ ਸੰਤ ਅਮੀਰ ਸਿੰਘ ਨੇ ਦੱਸਿਆ ਕਿ 35ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੀ ਆਰੰਭਤਾ ਦੀ ਆਰਡਰ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।
ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਅਮੀਰ ਸਿੰਘ।
26-11-2026