26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਥੇਦਾਰ ਆਲਮਗੀਰ ਦਾ ਡੇਰਾ ਕਾਰ ਸੇਵਾ ਵਿਖੇ ਹੋਇਆ ਸਨਮਾਨ

ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਸ੍ਰੀ ਸਾਹਿਬ, ਸਿਰੋਪਾਓ ਤੇ ਗੁਰੂਘਰ ਦੇ ਸੁੰਦਰ ਸਰੂਪ ਨਾਲ ਸਨਮਾਨਿਤ ਕੀਤਾ। ਉਪਰੰਤ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਪੁਰਾਤਨ ਸਮੇਂ ਵਿਚ ਆਲਮਗੀਰ ਦੀ ਧਰਤੀ ਇਕ ਥੇਹ ਵਜੋਂ ਜਾਣੀ ਜਾਂਦੀ ਸੀ ਅਤੇ 1704 ਈਸਵੀ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ਉੱਪਰ ਆਏ ਅਤੇ ਆਪਣੇ ਤੀਰ ਨਾਲ ਇੱਕ ਪਵਿੱਤਰ ਜਲ ਦਾ ਸੋਮਾ ਪ੍ਰਗਟ ਕੀਤਾ।

ਅਜੀਤ ਡੈਸਕ 26-11-2026
ਆਲਮਗੀਰ, 25 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਤੇ ਗੁਰਦੁਆਰਾ ਕਲਿਆਣਸਰ ਸਾਹਿਬ ਆਲਮਗੀਰ ਵਿਖੇ ਇਮਾਰਤਾਂ ਦੀ ਕਾਰਸੇਵਾ ਕਰਵਾ ਰਹੇ ਸੰਤ ਅਮਰੀਕ ਸਿੰਘ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰ ਸੇਵਾ ਆਲਮਗੀਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ ਨਿਯੁਕਤ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਸ੍ਰੀ ਸਾਹਿਬ, ਸਿਰੋਪਾਓ ਤੇ ਗੁਰੂਘਰ ਦੇ ਸੁੰਦਰ ਸਰੂਪ ਨਾਲ ਸਨਮਾਨਿਤ ਕੀਤਾ। ਉਪਰੰਤ ਮੈਂਬਰ ਜਥੇਦਾਰ ਆਲਮਗੀਰ ਨੇ ਕਿਹਾ ਕਿ ਪੁਰਾਤਨ ਸਮੇਂ ਵਿਚ ਆਲਮਗੀਰ ਦੀ ਧਰਤੀ ਇਕ ਥੇਹ ਵਜੋਂ ਜਾਣੀ ਜਾਂਦੀ ਸੀ ਅਤੇ 1704 ਈਸਵੀ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਇਸ ਅਸਥਾਨ ਉੱਪਰ ਆਏ ਅਤੇ ਆਪਣੇ ਤੀਰ ਨਾਲ ਇੱਕ ਪਵਿੱਤਰ ਜਲ ਦਾ ਸੋਮਾ ਪ੍ਰਗਟ ਕੀਤਾ। ਮੈਂਬਰ ਆਲਮਗੀਰ ਨੇ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਸੰਭਾਲ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ, ਗੁਰਦੀਪ ਸਿੰਘ ਰਾਜੂ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ, ਜਥੇਦਾਰ ਬਲਜੀਤ ਸਿੰਘ ਲੰਗਰ ਇੰਚਾਰਜ, ਮਨਪ੍ਰੀਤ ਸਿੰਘ ਮਨੀ ਖਟੜਾ, ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਜਥੇਦਾਰ ਬਲਜੀਤ ਸਿੰਘ ਬੰਟੀ ਸਮੇਤ ਹੋਰ ਵੀ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਵੇਜ਼ ਹਸਪਤਾਲ ਵਿਖੇ ਪੇਟ ਤੇ ਜਿਗਰ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕ੍ਰਿਸਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਵਿਖੇ ਪੰਜਵੀਂ ਰਾਸ਼ਟਰੀ ਕਾਨਫ਼ਰੰਸ ਨੈਪਟੀਕੋਨ-2026 ਸਮਾਪਤ, ਦੇਸ਼ ਭਰ ’ਚੋਂ 550 ਪ੍ਰਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।