25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਵੱਖ-ਵੱਖ ਥਾਈਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਢੰਡਾਰੀ ਕਲਾਂ/ਲੁਧਿਆਣਾ, 25 ਨਵੰਬਰ (ਜਸਵੀਰ ਸਿੰਘ ਬੰਗਾ)- ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਢੰਡਾਰੀ ਕਲਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ। ਪਿਛਲੇ ਦਿਨੀਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ।

ਅਜੀਤ ਡੈਸਕ 26-11-2026
ਢੰਡਾਰੀ ਕਲਾਂ/ਲੁਧਿਆਣਾ, 25 ਨਵੰਬਰ (ਜਸਵੀਰ ਸਿੰਘ ਬੰਗਾ)- ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਢੰਡਾਰੀ ਕਲਾਂ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ’ਤੇ ਮਨਾਇਆ ਗਿਆ। ਪਿਛਲੇ ਦਿਨੀਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਦੇ ਭੋਗ ਪਾਏ ਗਏ। ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਪ੍ਰਬੰਧਕਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਢੰਡਾਰੀ ਨਗਰ ਨਿਵਾਸੀਆਂ ਤੇ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਗੁਰੂ ਸਾਹਿਬ ਦੇ ਸਤਿਕਾਰ ਵਿਚ ਚਾਹ-ਪਕੌੜਿਆਂ, ਦੁੱਧ ਅਤੇ ਪਰਸ਼ਾਦਿਆਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਦੌਰਾਨ ਗੁਰੂ ਅਮਰਦਾਸ ਪਬਲਿਕ ਸਕੂਲ ਅਤੇ ਏ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਵਲੋਂ ਬੈਂਡ ਦੀ ਸੇਵਾ ਕੀਤੀ ਗਈ। ਨੌਜਵਾਨ ਸੇਵਾਦਾਰਾਂ ਵਲੋਂ ਨਗਰ ਕੀਰਤਨ ਦੇ ਰੂਟ ਦੌਰਾਨ ਪਾਣੀ ਦੇ ਛਿੜਕਾਅ ਅਤੇ ਝਾੜੂ ਲਗਾਉਣ ਦੀ ਸੇਵਾ ਬਹੁਤ ਹੀ ਉਤਸ਼ਾਹ ਨਾਲ ਕੀਤੀ ਗਈ। ਨਗਰ ਕੀਰਤਨ ਦੌਰਾਨ ਨਗਾਰੇ ਦੀ ਤਾਲ ਬਹੁਤ ਹੀ ਸੁੰਦਰ ਦ੍ਰਿਸ਼ ਪੇਸ਼ ਕਰ ਰਹੀ ਸੀ। ਨਗਰ ਕੀਰਤਨ ਦਾ ਢੰਡਾਰੀ ਕਲਾਂ ਵਿਖੇ ਪਹੁੰਚਣ ਤੇ ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ, ਗੁਰਤੇਜ ਸਿੰਘ ਚੀਮਾ, ਕਰਤਾਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਸਰਪੰਚ ਤੇ ਹੋਰਨਾਂ ਵਲੋਂ ਨਗਰ ਕੀਰਤਨ ‘ਚ ਸ਼ਾਮਿਲ ਪੰਜ ਪਿਆਰਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਡਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਧਾਨ ਸੁਖਦੇਵ ਸਿੰਘ ਵਲੋਂ ਸਮੁੱਚੇ ਨਗਰ ਕੀਰਤਨ ਦੀ ਦੇਖ ਰੇਖ ਕਮੇਟੀ ਮੈਂਬਰਾਂ ਖ਼ਜ਼ਾਨਚੀ ਮੋਹਣ ਸਿੰਘ, ਮਲਕੀਤ ਸਿੰਘ, ਅਲਵੇਲ ਸਿੰਘ, ਦਰਸ਼ਨ ਸਿੰਘ, ਸੁਖਦੇਵ ਸਿੰਘ ਸੇਬੀ, ਅਮਰਜੀਤ ਸਿੰਘ, ਰੂਪ ਸਿੰਘ, ਸੰਤੋਖ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ ਸਕੱਤਰ, ਜਸਵੰਤ ਸਿੰਘ ਲਾਲੀ, ਅਮਰੀਕ ਸਿੰਘ, ਰੁਪਿੰਦਰਪਾਲ ਸਿੰਘ ਨੂੰ ਨਾਲ ਲੈ ਕੇ ਬਹੁਤ ਹੀ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਸੀ। ਨਗਰ ਕੀਰਤਨ ਸਾਰੇ ਨਗਰ ਦੀ ਪ੍ਰਕਰਮਾ ਕਰਕੇ ਦੇਰ ਸ਼ਾਮ ਵੱਡਾ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੰਨ ਹੋਇਆ। ਰਾਤ ਸਮੇਂ ਸੰਗਤਾਂ ਵਲੋਂ ਆਤਿਸ਼ਬਾਜ਼ੀ ਕੀਤੀ ਗਈ। ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਵੀਰੂ, ਸਾਬਕਾ ਕੌਂਸਲਰ ਸ਼ੇਰ ਸਿੰਘ ਗਰਚਾ, ਸਾਬਕਾ ਕੌਂਸਲਰ ਭਗਵਾਨ ਸਿੰਘ ਗਰਚਾ, ਗੁਰਤੇਜ ਸਿੰਘ ਚੀਮਾ, ਅੰਮ੍ਰਿਤਪਾਲ ਸਿੰਘ ਗਰਚਾ, ਹਰਵਿੰਦਰ ਸਿੰਘ, ਗੁਰਜੀਤ ਸਿੰਘ ਗਰਚਾ ਖ਼ਜ਼ਾਨਚੀ, ਵਿਧਾਇਕ ਬੀਬੀ ਰਾਜਿੰਦਰਪਾਲ ਕੌਰ, ਸਰਦੂਲ ਸਿੰਘ, ਪਰਮਿੰਦਰ ਸਿੰਘ, ਸੁਖਚੈਨ ਸਿੰਘ, ਬਲਜੀਤ ਸਿੰਘ, ਜਗਤਾਰ ਸਿੰਘ, ਭੁਪਿੰਦਰ ਸਿੰਘ ਫ਼ੌਜੀ, ਰੇਸ਼ਮ ਸਿੰਘ ਗਰਚਾ, ਪ੍ਰਦੀਪ ਸਿੰਘ, ਕਰਨ ਗਰਚਾ, ਗੋਲਡੀ ਗਰਚਾ, ਸੰਦੀਪ ਨੰਬਰਦਾਰ, ਪਰਮਜੀਤ ਸਿੰਘ ਪੰਮਾ ਤੇ ਹੋਰ ਹਾਜ਼ਰ ਸਨ। ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਪ੍ਰਬੰਧਕ ਕਮੇਟੀ ਵਲੋਂ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਉਨ੍ਹਾਂ ਬਾਨੀ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਯਾਦ ਕੀਤਾ ਗਿਆ ਤੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ 1985 ਵਿਚ ਇਸ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਣ ਤੋਂ ਲੈ ਕੇ ਇਸ ਦੀ ਉਸਾਰੀ ਅਤੇ ਬਿਲਡਿੰਗ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਇਆ ਸੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਕੁਲਵਿੰਦਰ ਸਿੰਘ ਬੈਨੀਪਾਲ ਨੇ ਉਨ੍ਹਾਂ ਵਿਛੜੀਆਂ ਮਹਾਨ ਸ਼ਖਸੀਅਤਾਂ ਡੀ.ਐੱਸ. ਮਦੋਕ ਸਾਹਿਬ, ਸਰਦੂਲ ਸਿੰਘ ਸੇਠੀ, ਪ੍ਰੋਫੈਸਰ ਹਰੀ ਸਿੰਘ ਅਤੇ ਸੁਰਜੀਤ ਸਿੰਘ ਬੱਗਾ ਨੂੰ ਸ਼ਰਧਾ ਸਹਿਤ ਯਾਦ ਕੀਤਾ, ਜੋ ਅੱਜ ਸਾਡੇ ਦਰਮਿਆਨ ਨਹੀਂ ਹਨ। ਇਸ ਦੇ ਨਾਲ ਹੀ, ਬਾਨੀ ਮੌਜੂਦ ਸ਼ਖਸੀਅਤਾਂ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਜੋਗਿੰਦਰ ਸਿੰਘ ਵਧਵਾ, ਯਸ਼ਪਾਲ ਸਿੰਘ, ਰਘਬੀਰ ਸਿੰਘ ਅਤੇ ਡਾ. ਪ੍ਰੇਮ ਸਿੰਘ ਚਾਵਲਾ ਇਨ੍ਹਾਂ ਸਾਰੀਆਂ ਮਹਾਨ ਸ਼ਖਸੀਅਤਾਂ ਦਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਉਪਰੰਤ ਸ਼ਾਮ ਦੇ ਸਮਾਗਮਾਂ ਵਿਚ ਰਾਗੀ ਭਾਈ ਅਨੰਦ ਸਿੰਘ ਤੇ ਭਾਈ ਭੁਪਿੰਦਰ ਸਿੰਘ ਖਾਲਸਾ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਤਜਿੰਦਰ ਸਿੰਘ, ਮਲਕੀਤ ਸਿੰਘ, ਵਰਿੰਦਰ ਮੋਹਨ ਸਿੰਘ ਅਤੇ ਰਘਬੀਰ ਸਿੰਘ ਵਲੋਂ ਸਾਂਝੇ ਤੌਰ ‘ਤੇ ਸਾਰੇ ਕੀਰਤਨੀ ਜਥਿਆਂ ਦਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਅੰਤ ਵਿਚ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਸਾਰਿਆਂ ਨੂੰ ਇਸੇ ਤਰ੍ਹਾਂ ਰੋਜ਼ਾਨਾ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲ ਕਰਨ ਦੀ ਬੇਨਤੀ ਕੀਤੀ। ਸਥਾਨਕ ਭਦੌੜ ਹਾਊਸ ਸਥਿਤ ਕੈਲੀਬਰ ਪਲਾਜ਼ਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿੱਥੇ ਕਿ ਦੁਕਾਨਦਾਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਇਸ ਮੌਕੇ ਜਥੇ ਵਲੋਂ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਬਾਅਦ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ‘ਚ ਵਿਸ਼ੇਸ਼ ਤੌਰ ’ਤੇ ਕੈਨੇਡਾ ਤੋਂ ਆਏ ਕਾਰੋਬਾਰੀ ਵਨਿੰਦਰ ਸਿੰਘ ਬਾਵਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਕੈਲੀਬਰ ਪਲਾਜ਼ਾ ਦੁਕਾਨਦਾਰ ਜਥੇਬੰਦੀ ਦੇ ਪ੍ਰਧਾਨ ਇੰਦਰਦੀਪ ਸਿੰਘ ਪਿੰਕਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਬਤਰਾ, ਕੁਲਦੀਪ ਸਿੰਘ, ਵਿਵੇਕ ਮਰਵਾਹਾ, ਰਾਜੂ ਛਾਬੜਾ, ਪ੍ਰਿਤਪਾਲ ਸਿੰਘ, ਵਿਸ਼ਾਲ, ਸੰਜੇ ਜੈਨ, ਸੁਮਿਤ ਗੁਪਤਾ, ਰਾਜੇਸ਼ ਮੋਗਾ, ਭੁਪਿੰਦਰ ਪਾਲ ਸਿੰਘ, ਸੰਦੀਪ ਜਿੰਦਲ, ਰੋਹਿਤ ਗਰਗ, ਆਰ.ਪੀ. ਸਿੰਘ, ਰੋਸ਼ਨਕਾਂਤ, ਸੰਜੇ ਜੈਨ ਅਤੇ ਰਿੰਕੂ ਸਮੇਤ ਹੋਰ ਦੁਕਾਨਦਾਰ ਵੀ ਹਾਜ਼ਰ ਸਨ। ਲੁਧਿਆਣਾ, (ਭੁਪਿੰਦਰ ਸਿੰਘ ਬੈਂਸ)- ਐਚ. ਵੀ. ਐਮ. ਗਲੋਬਲ ਸਕੂਲ ਸੈਕਟਰ 32 ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਜਿਸ ਵਿਚ ਯੂ.ਕੇ.ਜੀ. ਤੋਂ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਬੱਚਿਆਂ ਵਲੋਂ ਮੂਲ ਮੰਤਰ ਦਾ ਉਚਾਰਣ ਅਤੇ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਪ੍ਰਗਤੀ ਕਪੂਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਪਣਾਉਣ ਅਤੇ ਸੱਚਾਈ, ਨਿਮਰਤਾ, ਸਮਾਨਤਾ ਤੇ ਸੇਵਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਡੀ.ਪੀ. ਸ਼ਰਮਾ ਅਤੇ ਡਾਇਰੈਕਟਰ ਮੀਨਾ ਸ਼ਰਮਾ ਨੇ ਵੀ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਜੀ. ਐਮ. ਟੀ. ਪਬਲਿਕ ਸਕੂਲ, ਨੇੜੇ ਜਲੰਧਰ ਬਾਈਪਾਸ, ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦਾ ਸਾਰਾ ਪ੍ਰਬੰਧ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਬੱਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਬੱਚਿਆਂ ਵਲੋਂ ਪੂਰੀ ਤਨਦੇਹੀ ਨਾਲ ਸ਼ਬਦ ਗਾਇਨ ਕੀਤਾ ਗਿਆ, ਜਿਸ ਨਾਲ ਸਾਰਾ ਮਾਹੌਲ ਭਗਤੀ ਦੇ ਰੰਗ ਵਿਚ ਰੰਗਿਆ ਗਿਆ। ਪਾਠ ਉਪਰੰਤ ਹਾਜ਼ਰ ਸੰਗਤ ਨੇ ਮਿਲ ਕੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਅੰਤ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੜਾਹ ਪ੍ਰਸ਼ਾਦ ਛਕਿਆ। ਪ੍ਰਿੰਸੀਪਲ ਜਸਬੀਰ ਕੌਰ ਬੱਲ ਨੇ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਲੁਧਿਆਣਾ, (ਜਸਵਿੰਦਰ ਸਿੰਘ)- ਆਰੀਆ ਕਾਲਜ ਗਰਲਜ਼ ਸੈਕਸ਼ਨ ਦੇ ਪੰਜਾਬੀ ਵਿਭਾਗ ਵੱਲੋਂ ਸਿੱਖ ਧਰਮ ਦੇ ਸੰਸਥਾਪਕ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਨ ਉੱਤੇ ਮਨਾਏ ਜਾਣ ਵਾਲੇ ਗੁਰਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਜਪੁਜੀ ਸਾਹਿਬ ਦਾ ਪਾਠ ਤੇ ਸ਼ਬਦ ਗਾਇਣ ਕੀਤਾ। ਸਮਾਰੋਹ ਦਾ ਸਮਾਪਨ ਅਰਦਾਸ ਅਤੇ ਪ੍ਰਸਾਦ ਵੰਡ ਨਾਲ ਹੋਇਆ। ਏ.ਸੀ.ਐੱਮ.ਸੀ. ਦੇ ਮੈਬਰਾਂ ਨੇ ਗੁਰਪੁਰਬ ਦੇ ਮੌਕੇ ‘ਤੇ ਸਭ ਨੂੰ ਵਧਾਈ ਦਿੱਤੀ ਅਤੇ ਵਿਭਾਗ ਦੇ ਯਤਨਾਂ ਦੀ ਸਰਾਹਨਾ ਕੀਤੀ। ਪ੍ਰਿੰਸੀਪਲ ਡਾ. ਸੂਕਸ਼ਮ ਆਹਲੂਵਾਲੀਆ ਨੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖ ਧਰਮ ਦੀਆਂ ਮੁੱਖ ਧਾਰਨਾਵਾਂ ਦੀਆ ਸਿੱਖਿਆਵਾਂ ਨੂੰ ਅਪਣਾਉਣ ‘ਤੇ ਜ਼ੋਰ ਦਿੱਤਾ। ਇੰਚਾਰਜ ਡਾ. ਮਮਤਾ ਕੋਹਲੀ ਨੇ ਸਭ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਭਾਮੀਆਂ ਕਲਾਂ/ਲੁਧਿਆਣਾ, (ਜਤਿੰਦਰ ਭੰਬੀ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਦੀ ਅਗਵਾਈ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਬੱਚਿਆਂ ਵੱਲੋਂ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਇਤਿਹਾਸ ਤੇ ਮਹਾਨ ਸਿੱਖਿਆਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬੱਚਿਆਂ ਨੂੰ ਸਰਬੱਤ ਦੇ ਭਲੇ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਸਿੱਖਿਆ ਵੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਹਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਕਰਮਜੀਤ ਸਿੰਘ ਗਰੇਵਾਲ, ਪ੍ਰਿਤਪਾਲ ਸਿੰਘ ਗਰੇਵਾਲ ਅਤੇ ਦਲਜੀਤ ਸਿੰਘ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਸਕੂਲ ਵੱਲੋਂ ਕਰਵਾਏ ਗਏ ਇਸ ਧਾਰਮਿਕ ਉਪਰਾਲੇ ਦੀ ਸ਼ਲਾਘਾ ਕੀਤੀ। ਅਖੀਰ ਵਿਚ ਸਮੁੱਚੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਸਮਾਜ ਵਿੱਚ ਪਿਆਰ, ਸ਼ਾਂਤੀ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ) - ਡੀ. ਜੀ. ਐਸ. ਜੀ. ਸਕੂਲ ਸ਼ਿਮਲਾਪੁਰੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਸਰਬੱਤ ਦੇ ਭਲੇ ਅਤੇ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ। ਸਕੂਲ ਦਾ ਸਮੁੱਚਾ ਵਾਤਾਵਰਨ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਪਵਿੱਤਰ ਸ਼ਬਦਾਂ ਨਾਲ ਅਧਿਆਤਮਿਕ ਰੰਗ ਵਿਚ ਰੰਗਿਆ ਗਿਆ। ਸੰਗਤ ਨੇ ਪੂਰੀ ਸ਼ਰਧਾ ਅਤੇ ਇਕਾਗਰਤਾ ਨਾਲ ਗੁਰਬਾਣੀ ਦਾ ਆਨੰਦ ਮਾਣਿਆ। ਸ਼ਬਦ ਕੀਰਤਨ ਨੇ ਸਮੁੱਚੇ ਮਾਹੌਲ ਨੂੰ ਸ਼ਾਂਤੀ, ਭਗਤੀ ਤੇ ਅਧਿਆਤਮਿਕਤਾ ਨਾਲ ਭਰ ਦਿੱਤਾ। ਧਾਰਮਿਕ ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੇ ਗਏ ਬਰਾਬਰਤਾ, ਨਿਮਰਤਾ, ਨਿਸ਼ਕਾਮ ਸੇਵਾ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਸਾਰਥਿਕ ਰੂਪ ਵਿਚ ਦਰਸਾਇਆ ਗਿਆ। ਇਸ ਸਮਾਗਮ ਨੇ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮਹਾਨ ਸਿੱਖਿਆਵਾਂ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਅੰਤ ਵਿਚ ਸਮੁੱਚੇ ਵਿਸ਼ਵ ਦੀ ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਨਾਲ ਕੀਤੀ ਗਈ, ਜਿਸ ਨਾਲ ਸਾਰਾ ਮਾਹੌਲ ਭਗਤੀਮਈ ਹੋ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਉਦਾਸੀਆਂ ਅਤੇ ਸਿੱਖਿਆਵਾਂ ਨਾਲ ਸਬੰਧਿਤ ਕਵਿਤਾਵਾਂ, ਸਾਖੀਆਂ ਅਤੇ ਭਾਸ਼ਣ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ। ਚੇਅਰਮੈਨ ਨਿਰਮਲ ਸਿੰਘ ਐੱਸ.ਐੱਸ., ਸੀਨੀ. ਉਪ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਸੰਯੁਕਤ ਸਕੱਤਰ ਰਘਬੀਰ ਸਿੰਘ ਗਾਦੜਾ, ਸਲਾਹਕਾਰ ਬਲਵੀਰ ਸਿੰਘ ਟਿੱਬਾ, ਕੈਸ਼ੀਅਰ ਗੁਰਪ੍ਰੀਤ ਸਿੰਘ ਮਾਲੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ, ਸਲਾਹਕਾਰ ਕਰਨੈਲ ਸਿੰਘ ਦੋਸਾਂਝ ਤੇ ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਰਜਵਿੰਦਰ ਕੌਰ, ਸੁਰਜੀਤ ਕੌਰ, ਗਗਨਦੀਪ ਕੌਰ, ਅਨੂ ਸ਼ਰਮਾ, ਹਰਜੀਤ ਕੌਰ, ਸਿਮਰਨ ਕੌਰ, ਤਰਨਪ੍ਰੀਤ ਕੌਰ, ਵਰਸਾ, ਨੀਲਮ ਸ਼ਰਮਾ, ਸਿਮਰਨਜੀਤ ਕੌਰ, ਮੀਨਾ ਬਖਸ਼ੀ, ਸੁਰੇਖਾ ਦੇਵੀ, ਸੰਗੀਤਾ, ਸਿਮਰਨਜੀਤ ਕੌਰ, ਡੀ.ਪੀ. ਗੁਰਪ੍ਰੀਤ ਸਿੰਘ ਸੰਗੋਵਾਲ ਸਮੂਹ ਕਮੇਟੀ ਮੈਂਬਰ ਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ। ਇੰਡੀਅਨ ਪਬਲਿਕ ਸਕੂਲ ਲੁਹਾਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਭਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਚਾਨਣਾ ਪਾਉਂਦਿਆਂ ਸ਼ਬਦ-ਕੀਰਤਨ ਪੇਸ਼ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਆਸ਼ੀਸ਼ ਨਾਥ ਅਗਨੀਹੋਤਰੀ ਨੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੀਆਂ ਪ੍ਰੇਰਨਾਦਾਇਕ ਘਟਨਾਵਾਂ ਸਬੰਧੀ ਜਾਣਕਾਰੀ ਦਿੱਤੀ। ਸਕੂਲ ਦੀ ਪ੍ਰੀ-ਪ੍ਰਾਇਮਰੀ ਕੋਆਰਡੀਨੇਟਰ ਪ੍ਰਭਜੀਤ ਕੌਰ ਨੇ ਵੀ ਬੱਚਿਆਂ ਨਾਲ ਸ਼ਬਦ-ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਪ੍ਰੇਮ, ਸਮਾਨਤਾ, ਸੇਵਾ ਅਤੇ ਭਾਈਚਾਰੇ ਦੇ ਸੰਦੇਸ਼ਾਂ ਨੂੰ ਸਰਲ ਭਾਸ਼ਾ ਵਿਚ ਸਮਝਾਇਆ। ਚੇਅਰਮੈਨ ਸੁਰਿੰਦਰ ਪਾਲ ਗਰਗ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦਾ ਅਸਲ ਅਰਥ ਆਪਣੇ ਜੀਵਨ ਵਿਚ ਗਿਆਨ, ਸੰਸਕਾਰ ਅਤੇ ਸਕਾਰਾਤਮਿਕ ਸੋਚ ਦਾ ਚਾਨਣ ਫੈਲਾਉਣਾ ਹੈ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਤ੍ਰਿਪਤੀ ਅਗਨੀਹੋਤਰੀ, ਹੈੱਡ ਬੁਆਏ, ਹੈੱਡ ਗਰਲ, ਪ੍ਰੀਫੈਕਟਸ, ਮੈਂਟਰਜ਼ ਅਤੇ ਬਾਲ ਵਾਟਿਕਾ ਤੇ ਪ੍ਰਾਇਮਰੀ ਵਿੰਗ ਦੇ ਸਮੂਹ ਅਧਿਆਪਕ-ਅਧਿਆਪਕਾਵਾਂ ਹਾਜ਼ਰ ਸਨ। ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਪਾਵਨ ਮੌਕੇ ਸਕੂਲ ਦੇ ਡਾਇਰੈਕਟਰ ਰਮਨਜੀਤ ਸਿੰਘ ਅਤੇ ਸ਼੍ਰੀਮਤੀ ਪਰਮਪ੍ਰੀਤ ਕੌਰ, ਪ੍ਰੈਜ਼ੀਡੈਂਟ ਡਾ. ਬਲਜੀਤ ਸਿੰਘ, ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਕਮਲਜੀਤ ਕੌਰ, ਵਾਈਸ ਪ੍ਰਿੰਸੀਪਲ ਸ਼੍ਰੀਮਤੀ ਪਿੰਕੀ ਚਿਲਾਨਾ, ਮੈਨੇਜਰ ਸ਼੍ਰੀਮਤੀ ਇੰਦਰਜੀਤ ਕੌਰ ਅਤੇ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਬੜੀ ਸ਼ਰਧਾ ਅਤੇ ਪਿਆਰ ਨਾਲ ਵੱਖ-ਵੱਖ ਗੁਰਬਾਣੀ ਸ਼ਬਦਾਂ ਦਾ ਗਾਇਨ ਕੀਤਾ ਗਿਆ। ਨਰਸਰੀ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਆਪਣੀਆਂ ਸੁਰੀਲੀਆਂ ਆਵਾਜ਼ਾਂ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ। ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਮੂਲ ਮੰਤਰ ਦਾ ਉਚਾਰਨ ਵੀ ਕੀਤਾ ਗਿਆ, ਜਿਸ ਨਾਲ ਸਕੂਲ ਦਾ ਸਮੁੱਚਾ ਵਾਤਾਵਰਣ ਰੂਹਾਨੀ ਰੰਗ ਵਿੱਚ ਰੰਗਿਆ ਗਿਆ।ਇਸ ਪ੍ਰੋਗਰਾਮ ਦੀ ਤਿਆਰੀ ਵਿੱਚ ਸਕੂਲ ਦੀ ਮਿਊਜ਼ਿਕ ਅਧਿਆਪਕਾ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ। ਸਾਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਇਸ ਸਮਾਗਮ ਵਿੱਚ ਭਾਗ ਲਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਵੱਲੋਂ ਦਰਸਾਏ ਗਏ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਸਿਧਾਂਤਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਮੂਹ ਸੰਗਤ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ। ਆਲਮਗੀਰ, (ਜਰਨੈਲ ਸਿੰਘ ਪੱਟੀ)- ਲਿਟਲ ਲਰਨਰਜ਼ ਪ੍ਰੀਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਕੂਲ ਡਾਇਰੈਕਟਰ ਪਰਵਿੰਦਰ ਕੌਰ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਸਕੂਲ ਦਾ ਵਿਹੜਾ ਗੁਰਬਾਣੀ ਦੇ ਅਧਿਆਤਮਿਕ ਮਾਹੌਲ ਨਾਲ ਗੂੰਜ ਉੱਠਿਆ, ਕਿਉਂਕਿ ਇਕ ਸੁੰਦਰ ਨਗਰ ਕੀਰਤਨ ਸਜਾਇਆ ਗਿਆ ਸੀ। ਛੋਟੇ ਬੱਚਿਆਂ ਨੇ ਪੰਜ ਪਿਆਰਿਆਂ ਦੇ ਰੂਪ ਵਿਚ ਸਜ ਕੇ ਸਮਾਗਮ ਵਿਚ ਇਕ ਵਿਸ਼ੇਸ਼ ਸੁਹਜ ਜੋੜਿਆ, ਜੋ ਸਿੱਖ ਧਰਮ ਦੀ ਭਾਵਨਾ ਅਤੇ ਇਸ ਦੀਆਂ ਅਮੀਰ ਪਰੰਪਰਾਵਾਂ ਨੂੰ ਸੁੰਦਰ ਢੰਗ ਨਾਲ ਦਰਸਾਉਂਦਾ ਹੈ। ਸਾਰਿਆਂ ਨੂੰ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ, ਜਿਸ ਨਾਲ ਸਮਾਨਤਾ, ਨਿਮਰਤਾ ਅਤੇ ਨਿਰਸਵਾਰਥ ਸੇਵਾ ਦਾ ਸੰਦੇਸ਼ ਫੈਲਿਆ। ਇਸ ਪਵਿੱਤਰ ਮੌਕੇ ‘ਤੇ ਡਾਇਰੈਕਟਰ ਪਰਵਿੰਦਰ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਬੱਚਿਆਂ, ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਦੀਵੀ ਸਿੱਖਿਆਵਾਂ ਨਾਮ ਜਪੋ, ਕਿਰਤ ਕਰੋ, ਵੰਡ ਛਕੋ ਦੀ ਪਾਲਨਾ ਕਰਨ ਲਈ ਉਤਸ਼ਾਹਿਤ ਕੀਤਾ। ਸਮਾਗਮ ਅਰਦਾਸ ਅਤੇ ਸ਼ਰਧਾ ਦੀ ਭਾਵਨਾ ਨਾਲ ਸਮਾਪਤ ਹੋਇਆ, ਜੋ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦਿੱਤੇ ਗਏ ਪਿਆਰ, ਸ਼ਾਂਤੀ ਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਦੀ ਯਾਦ ਦਿਵਾਉਂਦਾ ਹੈ। ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਦਾਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ’ਤੇ ਅਧਿਆਪਕਾਂ ਵਲੋਂ ਮਿਲ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਆਨੰਦ ਸਾਹਿਬ ਦਾ ਪਾਠ ਕਰਨ ਤੋਂ ਬਾਅਦ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਸੰਗਤ ਵਿਚ ਕੜਾਹ ਪ੍ਰਸ਼ਾਦ ਵੰਡਿਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸਭ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸ਼੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਠੱਕਰਵਾਲ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏਰੀਏ ’ਚ ਕਰਵਾਏ ਵੱਖ-ਵੱਖ ਸਮਾਗਮਾਂ ਵਿਚ ਭਾਗ ਲਿਆ। ਗੁਰਦੁਆਰਾ ਪਾਤਸ਼ਾਹੀ ਪਹਿਲੀ ਨਾਨਕਸਰ ਠੱਕਰਵਾਲ ਵਲੋਂ ਬੀਤੀ ਕੱਲ੍ਹ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਵਿਚ ਸਕੂਲ ਦੀ ਬੈਂਡ ਟੀਮ, ਨਗਾੜਾ ਟੀਮ ਤੋਂ ਇਲਾਵਾ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਇਲਾਹੀ ਬਾਣੀ ਦੇ ਸ਼ਬਦ ਗਾਇਨ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਸਕੂਲ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਦੌਰਾਨ ਸਫ਼ਾਈ ਅਭਿਆਨ ਚਲਾਉਂਦਿਆਂ ਜਿੱਥੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਉੱਥੇ ਹੀ ਪੂਰੇ ਨਗਰ ਕੀਰਤਨ ਦੌਰਾਨ ਆਪਣੇ ਸਫ਼ਾਈ ਕਰਮਚਾਰੀਆਂ ਦੀ ਡਿਊਟੀ ਲਗਾ ਕੇ ਲੰਗਰ ਦੌਰਾਨ ਵਰਤੇ ਗਏ ਡਿਸਪੋਜ਼ਲ ਨੂੰ ਨਾਲੋਂ ਨਾਲ ਇਕੱਠਿਆਂ ਕਰਕੇ ਮਿਸਾਲ ਪੇਸ਼ ਕੀਤੀ। ਇਸੇ ਤਰ੍ਹਾਂ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਗੁਰਦੁਆਰਾ ਭਾਈ ਬਾਲਾ ਜੀ ਮਨਾਏ ਗਏ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਨੇ ਸ਼ਬਦ ਕਰਕੇ ਸੰਗਤ ਨੂੰ ਗੁਰੂ ਸ਼ਬਦ ਨਾਲ ਜੋੜਿਆਂ। ਸਕੂਲ ਦੇ ਪ੍ਰਧਾਨ ਕੁਲਵਿੰਦਰ ਸਿੰਘ ਆਹਲੂਵਾਲੀਆ, ਡਾਇਰੈਕਟਰ ਸੰਦੀਪ ਸਿੰਘ ਦਿਓਲ, ਮੈਨੇਜਰ ਸ਼੍ਰੀਮਤੀ ਜਸਲੀਨ ਕੌਰ ਆਹਲੂਵਾਲੀਆ ਅਤੇ ਪ੍ਰਿੰਸੀਪਲ ਸ਼੍ਰੀਮਤੀ ਕਿਰਨਜੀਤ ਕੌਰ ਨੇ ਇਸ ਸ਼ੁੱਭ ਮੌਕੇ ’ਤੇ ਸਾਰਿਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਉਤਸ਼ਾਹਿਤ ਕੀਤਾ। ਫੁੱਲਾਂਵਾਲ, (ਮਨਜੀਤ ਸਿੰਘ ਦੁੱਗਰੀ)- ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰਦੁਆਰਾ ਭਾਈ ਬਾਲਾ ਸਾਹਿਬ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਦੌਰਾਨ ਹਜ਼ੂਰੀ ਰਾਗੀ ਭਾਈ ਵਰਿੰਦਰ ਸਿੰਘ, ਹਜ਼ੂਰੀ ਰਾਗੀ ਗਿਆਨੀ ਹਰਬੰਸ ਸਿੰਘ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਕੀਰਤਨੀ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਦੁਆਰਾ ਸਾਹਿਬ ਦਾ ਮਾਹੌਲ ਰੂਹਾਨੀ ਰੰਗ ਵਿਚ ਰੰਗ ਦਿੱਤਾ। ਭਾਈ ਹਰਪ੍ਰੀਤ ਸਿੰਘ ਲੁਧਿਆਣਾ ਵਾਲਿਆਂ ਨੇ ਗੁਰਬਾਣੀ ਦੀ ਕਥਾ ਰਾਹੀਂ ਸੰਗਤ ਨਾਲ ਗੁਰ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਨੁੱਖਤਾ ਨੂੰ ਦਿੱਤੇ ਸਰਬ-ਸਾਂਝੇ ਸੰਦੇਸ਼ ਤੋਂ ਜਾਣੂ ਕਰਵਾਇਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਚਰਨਜੀਤ ਸਿੰਘ ਅਤੇ ਮੈਂਬਰਾਂ ਨੇ ਕੀਰਤਨੀ ਜਥਿਆਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ, ਜਿਨ੍ਹਾਂ ਨੂੰ ਸੰਗਤਾਂ ਨੇ ਪੰਗਤ ਵਿਚ ਬੈਠ ਕੇ ਸ਼ਰਧਾ ਸਹਿਤ ਛਕਿਆ। ਬਸੰਤ ਐਵਨਿਊ ਦੇ ਫ਼ੇਜ਼-4 ਵਿਚ ਸਾਈਂ ਮੰਦਰ ਦੇ ਨੇੜੇ ਸਥਿਤ ਕਿੰਡਜ਼ ਪੋਪੀਨ ਪਲੇਅ ਵੇਅ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਨੰਨੇ-ਮੁੰਨੇ ਬੱਚਿਆਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ, ਜਿਸ ਨਾਲ ਸਕੂਲ ਦਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਗਿਆ। ਸਮਾਗਮ ਦੌਰਾਨ ਸਕੂਲ ਦੀ ਡਾਇਰੈਕਟਰ ਪੂਜਾ ਅਰੋੜਾ ਨੇ ਬੱਚਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਲਈ ਭਾਂਤ-ਭਾਂਤ ਦੇ ਲੰਗਰ ਤਿਆਰ ਕਰਵਾਏ ਗਏ, ਜਿਸ ਨੂੰ ਨੰਨੇ-ਮੁੰਨੇ ਬੱਚਿਆਂ ਨੇ ਪੰਗਤ ਵਿਚ ਬੈਠ ਕੇ ਬੜੇ ਚਾਵਾਂ ਨਾਲ ਛਕਿਆ। ਸਕੂਲ ਦੇ ਡਾਇਰੈਕਟਰ ਇੰਜੀਨੀਅਰ ਪੰਕਜ ਅਰੋੜਾ ਅਤੇ ਮੈਨੇਜਿੰਗ ਡਾਇਰੈਕਟਰ ਪੂਜਾ ਅਰੋੜਾ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਸਮੂਹ ਦੇਸ਼ ਵਾਸੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਦਿਖਾਉਣ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਬੱਚਿਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ’ਤੇ ਅਮਲ ਕਰਦਿਆਂ ਆਪਣਾ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਹੀ ਇਕ ਚੰਗੇ ਅਤੇ ਸਦਭਾਵਨਾ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇਯਾਲੀ/ਥਰੀਕੇ, (ਮਨਜੀਤ ਸਿੰਘ ਦੁੱਗਰੀ)- ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸਤਿਸੰਗ ਸਭਾ ਹਾਊਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਲੁਧਿਆਣਾ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ, ਭਾਈ ਰਮਿੰਦਰ ਸਿੰਘ, ਭਾਈ ਅਵਤਾਰ ਸਿੰਘ ਨੇ ਕਥਾ ਵਿਚਾਰਾਂ ਰਾਹੀ ਤੇ ਇਸਤਰੀ ਸਤਿਸੰਗ ਸਭਾ ਦੀਆ ਬੀਬੀਆਂ, ਗੁਰੂ ਘਰ ਹਜ਼ੂਰੀ ਰਾਗੀ ਜਥੇ ਭਾਈ ਅਮਨਿੰਦਰ ਸਿੰਘ ਕੋਮਲ ਅਤੇ ਭਾਈ ਸਤਵੀਰ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਗੁਰਸ਼ਬਦ ਨਾਲ ਜੋੜਿਆ। ਇਸ ਉਪਰੰਤ ਭਾਈ ਅਵਤਾਰ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਭਾਈ ਮਨਵੀਰ ਸਿੰਘ ਨੇ ਸੰਗਤ ਨੂੰ ਹੁਕਮਨਾਮਾ ਸਰਵਣ ਕਰਵਾਇਆ। ਗੁਰਦੁਆਰਾ ਸਾਹਿਬ ਦੇ ਕਾਰਜਕਾਰੀ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਦੀਪ ਸਿੰਘ ਘੁਮਾਣ ਨੇ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ ਸਨਮਾਨਿਤ ਕੀਤੇ ਅਤੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਦਵਿੰਦਰ ਸਿੰਘ ਮਾਨ, ਗੁਰਮੀਤ ਸਿੰਘ ਕੋਚਰ, ਜਗਦੀਪ ਸਿੰਘ ਭੱਠਲ, ਅਵਤਾਰ ਸਿੰਘ ਨਿਰਬਾਣ, ਮਾਸਟਰ ਬਲਰਾਜ ਸਿੰਘ, ਭਗਤ ਸਿੰਘ, ਡਾਕਟਰ ਮਹਿੰਦਰ ਸਿੰਘ, ਬੂਟਾ ਸਿੰਘ, ਹਰਮਿੰਦਰ ਸਿੰਘ ਸੇਠੀ, ਸੁਖਦੇਵ ਸਿੰਘ ਐਲ ਏ, ਬਲਵੀਰ ਸਿੰਘ ਗਰੇਵਾਲ, ਪਰਵੀਨਪਾਲ ਸਿੰਘ, ਰਤਨ ਚੋਪੜਾ, ਜਗਦੀਸ਼ ਸਿੰਘ ਬਿੱਟੂ, ਡਾਕਟਰ ਦਰਸ਼ਨ ਸਿੰਘ, ਡਾਕਟਰ ਪ੍ਰਿਤਪਾਲ ਸਿੰਘ ਆਲਮਗੀਰ, ਕਮਲਜੀਤ ਸਿੰਘ ਕੋਚਰ, ਕੁਲਜੀਤ ਸਿੰਘ ਕਾਕਾ, ਦਵਿੰਦਰ ਸਿੰਘ ਟੀਟੂ, ਰਾਮਸਰਨ ਸਿੰਘ, ਕਮਲਜੀਤ ਸਿੰਘ, ਸੁਖਬੀਰ ਸਿੰਘ ਬਿੱਟੂ, ਸੁਰਜੀਤ ਸਿੰਘ ਬਰਨਾਲਾ, ਨਰਿੰਦਰ ਸਿੰਘ ਲਵਲੀ, ਭੁਪਿੰਦਰ ਸਿੰਘ ਭਿੰਦਾ, ਅਵਤਾਰ ਸਿੰਘ, ਪ੍ਰਿਤਪਾਲ ਕੌਰ, ਹਰਪ੍ਰੀਤ ਕੌਰ, ਮਨਿੰਦਰ ਕੌਰ ਧਾਲੀਵਾਲ, ਗੁਰਵਿੰਦਰ ਕੌਰ, ਸੁਖਵਿੰਦਰ ਕੌਰ, ਕਮਲਦੀਪ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਗੁਰਪ੍ਰੀਤ ਕੌਰ ਖਾਲਸਾ, ਨਰਿੰਦਰ ਕੌਰ, ਸੰਤੋਸ਼ ਕੌਰ ਭਾਟੀਆ, ਕੁਲਦੀਪ ਕੌਰ ਭਾਟੀਆ ਤੋ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਲਾਡੋਵਾਲ, (ਬਲਬੀਰ ਸਿੰਘ ਰਾਣਾ) -ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ ਲਾਡੋਵਾਲ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ, ਉਤਸ਼ਾਹ ਅਤੇ ਪ੍ਰੇਮਾ ਭਾਵਨਾ ਨਾਲ ਮਨਾਇਆ ਗਿਆ, ਜਿਸ ਵਿਚ ਸਵੇਰ ਤੋਂ ਹੀ ਗੁਰੂ ਘਰ ਵਿਖੇ ਸੰਗਤਾਂ ਦੀ ਆਮਦ ਸ਼ੁਰੂ ਹੋ ਗਈ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਸਬੰਧੀ ਮੁੱਖ ਸੇਵਾਦਾਰ ਗੁਰਜੰਟ ਸਿੰਘ ਲਾਡੋਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪਵਿੱਤਰ ਗੁਰਬਾਣੀ ਦੇ ਕੀਰਤਨ ਗਾਇਨ ਕੀਤੇ ਗਏ ਅਤੇ ਕਥਾ-ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ। ਇਸ ਮੌਕੇ ਵੱਖ ਵੱਖ ਬੁਲਾਰਿਆਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ, ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੀ ਜ਼ਿੰਦਗੀ ਵਿਚ ਢਾਲਣ ਲਈ ਕਿਹਾ ਅਤੇ ਉਨ੍ਹਾਂ ਵਲੋਂ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦੇ ਸੰਦੇਸ਼ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੇਵਾਦਾਰਾਂ ਵਲੋਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੇ ਹੋਰ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ। ਜਦਕਿ ਸੰਗਤਾਂ ਨੇ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਗੁਰੂ ਕਾ ਲੰਗਰ ਛਕਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਪੁਰਬ ਸਮਾਗਮ ਵਿਚ ਪਹੁੰਚੀ ਸਮੂਹ ਸਾਧ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ਾਂ ਅਤੇ ਉਪਦੇਸ਼ਾਂ ਨੂੰ ਮਨ ਹਿਰਦੇ ਵਿਚ ਢਾਲਣ ਲਈ ਬੇਨਤੀ ਵੀ ਕੀਤੀ ਗਈ।ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਜੰਟ ਸਿੰਘ ਲਾਡੋਵਾਲ, ਅਮਰਜੀਤ ਸਿੰਘ ਚੋਪੜਾ, ਹੈੱਡ ਗ੍ਰੰਥੀ ਭਾਈ ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡਾ . ਅਨੂਪ ਸਿੰਘ ਬਟਾਲਾ ਤੇ ਸੁੱਚਾ ਸਿੰਘ ਰੰਧਾਵਾ ਵਲੋਂ ਪ੍ਰੋ . ਗੁਰਭਜਨ ਸਿੰਘ ਗਿੱਲ ਨੂੰ ਪੁਸਤਕਾਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।