27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸੋਸ਼ਲ ਮੀਡੀਆ ’ ਤੇ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ’ ਚ ਗਾਇਕ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੋਸ਼ਲ ਮੀਡੀਆ ’ਤੇ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਗਾਇਕ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਿੰਦੂ ਸ਼ਿਵ ਸੈਨਾ ਦੇ ਆਗੂ ਰਾਜੀਵ ਟੰਡਨ ਵਾਸੀ ਦੁਰਗਾਪੁਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਗਾਇਕ ਕਾਸ਼ੀਨਾਥ ਵਾਸੀ ਕੈਥਲ, ਪ੍ਰਤਾਪ ਸਿੰਘ ਅਤੇ ਅਕਾਲਗੜ੍ਹੀਆ ਫੇਸਬੁੱਕ ਖਾਤਾ ਚਲਾਉਣ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਅਜੀਤ, ਜਲੰਧਰ 27-11-2026
ਲੁਧਿਆਣਾ, 26 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਸੋਸ਼ਲ ਮੀਡੀਆ ’ਤੇ ਦੇਵੀ ਦੇਵਤਿਆਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਗਾਇਕ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਿੰਦੂ ਸ਼ਿਵ ਸੈਨਾ ਦੇ ਆਗੂ ਰਾਜੀਵ ਟੰਡਨ ਵਾਸੀ ਦੁਰਗਾਪੁਰੀ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਗਾਇਕ ਕਾਸ਼ੀਨਾਥ ਵਾਸੀ ਕੈਥਲ, ਪ੍ਰਤਾਪ ਸਿੰਘ ਅਤੇ ਅਕਾਲਗੜ੍ਹੀਆ ਫੇਸਬੁੱਕ ਖਾਤਾ ਚਲਾਉਣ ਵਾਲੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਕਾਂਸ਼ੀਨਾਥ ਆਪਣੇ ਸਟੇਜ ਸ਼ੋਅ ਵਿਚ ਹਿੰਦੂ ਦੇਵੀ-ਦੇਵਤਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰ ਰਿਹਾ ਸੀ, ਜਿਸ ਨਾਲ ਉਸਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ। ਉਸ ਦੱਸਿਆ ਕਿ ਇਸ ਤਰ੍ਹਾਂ ਪੰਥ ਬਾਬਾ ਬੁੱਢਾ ਦਲ ਦੇ ਨਾਮ ਤੋਂ ਬਣਾਏ ਗਏ ਫੇਸਬੁੱਕ ’ਤੇ ਪ੍ਰਤਾਪ ਸਿੰਘ ਵਲੋਂ ਵੀ ਕੁੱਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ ਅਤੇ ਅਕਾਲਗੜ੍ਹੀਆ ਫੇਸਬੁੱਕ ਦੇ ਖਾਤੇ ਤੋਂ ਵੀ ਇਕ ਅਜਿਹੀ ਹੀ ਵੀਡੀਓ ਸ਼ੇਅਰ ਕੀਤੀ ਗਈ ਸੀ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਦੋਸਤ ਨੂੰ ਕਤਲ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਹਲਕਾ ਗਿੱਲ ਸੰਗੋਵਾਲ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ- ਜੈਨ, ਉਪਮਾ ਮੋਗਾ ਰੈਲੀ ਵਿਚ ਵੱਡੇ ਪੱਧਰ ’ਤੇ ਪੁੱਜਣ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।