28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਹਲਕਾ ਗਿੱਲ ਤੋਂ ਸੰਨੀ ਕੈਂਥ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦੀ ਮੰਗ ਜੀ . ਏ . ਡੀ . ਸਕੂਲ ਬਚਿੱਤਰ ਨਗਰ ਵਿਖੇ ਸਲਾਨਾ ਖੇਡ ਸਮਾਰੋਹ ਕਰਵਾਇਆ

ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਗਿੱਲ ਰੋਡ ਬਚਿੱਤਰ ਨਗਰ ਸਥਿਤ ਜੀ. ਏ.

ਹਲਕਾ ਗਿੱਲ ਤੋਂ ਸੰਨੀ ਕੈਂਥ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦੀ ਮੰਗ 28-11-2026
ਆਲਮਗੀਰ, 27 ਨਵੰਬਰ (ਜਰਨੈਲ ਸਿੰਘ ਪੱਟੀ)- ਸਥਾਨਕ ਗਿੱਲ ਰੋਡ ਬਚਿੱਤਰ ਨਗਰ ਸਥਿਤ ਜੀ. ਏ. ਡੀ. ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿਖੇ ਸਲਾਨਾ ਖੇਡ ਸਮਾਰੋਹ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਖੇਡ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗਾਣ ਨਾਲ ਹੋਈ। ਉਪਰੰਤ ਐਲ. ਕੇ. ਜੀ. ਤੋਂ ਪਲੱਸ ਟੂ ਤੱਕ ਦੇ ਖਿਡਾਰੀਆਂ ਨੇ ਉਤਸ਼ਾਹ ਪੂਰਵਕ ਵੱਖ-ਵੱਖ ਖੇਡ ਗਤੀਵਿਧੀਆਂ ਵਿਚ ਹਿੱਸਾ ਲਿਆ, ਜਿਸ ਦੌਰਾਨ ਸਿੰਪਲ ਰੇਸ, ਜੰਪਿੰਗ ਰੇਸ, ਬਰੇਕ ਰੇਸ, ਹਰਡਲ ਰੇਸ, ਲੈਮਨ ਸਪੂਨ ਰੇਸ, ਸੂਈ ਤਾਂਗਾ ਰੇਸ, ਖੋ-ਖੋ, ਵਾਲੀਬਾਲ, ਕਬੱਡੀ ਦੀਆਂ ਖੇਡਾਂ ਕਰਵਾਈਆਂ ਗਈਆਂ। ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕਰਨ ਮੌਕੇ ਡਾਇਰੈਕਟਰ ਰਜਿੰਦਰ ਸਿੰਘ ਗਿੱਲ, ਪ੍ਰਿੰਸੀਪਲ ਸੁਖਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਨਾਮਣਾ ਕਮਾ ਸਕਣ। ਇਸ ਮੌਕੇ ਗਿੱਲ ਭਰਾਵਾਂ ਨੇ ਦੱਸਿਆ ਕਿ ਖੇਡਾਂ ਕਰਵਾਉਣ ਦਾ ਮਨੋਰਥ ਵਿਦਿਆਰਥੀਆਂ ਦੇ ਦਿਮਾਗ ਨੂੰ ਬੂਸਟਰ ਕਰਨਾ ਹੁੰਦਾ ਹੈ ਤਾਂ ਜੋ ਵਿਦਿਆਰਥੀ ਪੜ੍ਹਾਈ ਵਿਚ ਵਧੀਆ ਅੰਕ ਲੈ ਕੇ ਪਾਸ ਹੋ ਸਕਣ। ਖੇਡ ਸਮਾਰੋਹ ਦੌਰਾਨ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਖੇਡਾਂ ਦਾ ਖੂਬ ਆਨੰਦ ਮਾਣਿਆ।
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲਹਿਰ “ ਕੂਕਾ ਵਿਦਰੋਹ ” ਦਾ ਮਿਊਜ਼ਿਕ ਰਿਲੀਜ਼ ਅਗਲੀ ਖ਼ਬਰ ਪਾਸੀ ਚੌਕ ਪੱਖੋਵਾਲ ਰੋਡ ’ਤੇ ਲੱਗਣ ਵਾਲੇ ਜਾਮ ਦਾ ਕੀਤਾ ਜਾਵੇ ਸਥਾਈ ਹੱਲ-ਸਰਬੱਗ ਸਿੰਘ ਪਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।