28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਾਵਾ ਦੇ ਪੰਜਾਬ ਪ੍ਰਦੇਸ਼ ਕਾਂਗਰਸ ਚੋਣ ਕਮੇਟੀ ਦਾ ਮੈਂਬਰ ਬਣਨ ’ ਤੇ ਮੂੰਹ ਮਿੱਠਾ ਕਰਵਾਇਆ

ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)- ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ (ਓ. ਬੀ.

ਅਜੀਤ ਡੈਸਕ 28-11-2026
ਡਾਬਾ/ਲੁਹਾਰਾ, 27 ਨਵੰਬਰ (ਕੁਲਵੰਤ ਸਿੰਘ ਸੱਪਲ)- ਸੀਨੀਅਰ ਕਾਂਗਰਸੀ ਨੇਤਾ ਕ੍ਰਿਸ਼ਨ ਕੁਮਾਰ ਬਾਵਾ ਵਰਕਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ (ਓ.ਬੀ.ਸੀ) ਨੂੰ ਕੁੱਲ ਹਿੰਦ ਕਾਂਗਰਸ ਓ.ਬੀ.ਸੀ ਦੇ ਮੁਖੀ ਡਾ. ਅਨਿਲ ਜੈ ਹਿੰਦ ਨੇ ਮਲਕ ਅਰਜਨ ਖੜਗੇ ਪ੍ਰਧਾਨ ਕੁੱਲ ਹਿੰਦ ਕਾਂਗਰਸ, ਰਾਹੁਲ ਗਾਂਧੀ (ਜੋ ਪਾਰਲੀਮੈਂਟ ਵਿਚ ਵਿਰੋਧੀ ਧਿਰ ਦੇ ਨੇਤਾ ਹਨ), ਇੰਚਾਰਜ ਜਨਰਲ ਸਕੱਤਰ ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਸ਼ਵਰੇ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਹੀ ਉਮੀਦਵਾਰਾਂ ਦੀ ਚੋਣ ਲਈ ਬਣਾਈ ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ. ਦੀ ਚੋਣ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ। ਇਸ ਸਮੇਂ ਹਾਜ਼ਰ ਕਾਂਗਰਸ ਪਾਰਟੀ ਦੇ ਨੇਤਾ ਤੇ ਵਰਕਰ ਸਾਥੀ ਵਰਿੰਦਰ ਭੱਲਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਓ.ਬੀ.ਸੀ, ਸੂਬੇਦਾਰ ਮੋਹਣ ਸਿੰਘ ਸਕੱਤਰ ਪ੍ਰਦੇਸ਼ ਕਾਂਗਰਸ, ਸੰਜੀਵ ਗਰਗ ਮੁੱਖ ਤੌਰ ‘ਤੇ ਹਾਜ਼ਰ ਸਨ ਜਦਕਿ ਇਸ ਸਮੇਂ ਸ਼੍ਰੀ ਬਾਵਾ ਨੇ ਪਰਮਜੀਤ ਸਿੰਘ ਸੈਣੀ ਜੋ ਹਲਕਾ ਦੱਖਣੀ ਤੋਂ 2022 ‘ਚ ਵਿਧਾਨ ਸਭਾ ਚੋਣ ਲੜੇ ਸਨ, ਉਨ੍ਹਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਕੀਤਾ। ਇਸ ਸਮੇਂ ਬਾਵਾ ਅਤੇ ਪਰਮਜੀਤ ਸਿੰਘ ਦਾ ਸਿਰੋਪਾਓ ਪਾ ਕੇ, ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਤੇ ਹਾਰ ਪਾ ਕੇ ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਵਲੋਂ ਸਨਮਾਨ ਕੀਤਾ ਗਿਆ। ਇਸ ਸਮੇਂ ਅਮਿਤ ਕੁਮਾਰ, ਵਿਧੀ ਚੰਦ ਰਾਣਾ, ਜੀ.ਐੱਸ. ਮਾਲਵਾ, ਸੂਬੇਦਾਰ ਪ੍ਰੇਮ ਸਿੰਘ, ਕੁਲਵੰਤ ਰਾਏ, ਜੀਤ ਸਿੰਘ, ਸੋਹਣ ਸਿੰਘ, ਬਲਕਾਰ ਕਸ਼ਯਪ (ਓ.ਬੀ.ਸੀ. ਨੇਤਾ) ਵਿਸ਼ੇਸ਼ ਤੌਰ ‘’ਤੇ ਹਾਜ਼ਰ ਸਨ।
ਪਿਛਲੀ ਖ਼ਬਰ ਵਿੱਦਿਅਕ ਮੁਕਾਬਲੇ ’ ਚ ਮੋਤੀ ਨਗਰ ਨੇ ਪੇਂਟਿੰਗ ਤੇ ਵੇਸਟ ਟੂ ਬੈਸਟ ਮਟੀਰੀਅਲ ’ ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਬ ) ਨੇ ਭਾਜਪਾ ਨਾਲ ਗੱਠਜੋੜ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ - ਹੈਪੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।