28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਦੀ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ 28 ਅਤੇ 29 ਦਸੰਬਰ (ਸ਼ਨੀਵਾਰ ਅਤੇ ਐਤਵਾਰ) ਨੂੰ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮਾਂ ਦੇ ਪਹਿਲੇ ਦਿਨ ਸ਼ਨੀਵਾਰ 28 ਦਸੰਬਰ ਨੂੰ ਸ਼ਾਮ ਦੇ ਦੀਵਾਨਾਂ ਵਿਚ ਸੋਧਰ ਰਹਿਰਾਸ ਸਾਹਿਬ ਜੀ ਦੀ ਚੌਕੀ ਉਪਰੰਤ 7:00 ਤੋਂ 8:00 ਵਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਬੰਬੇ ਵਾਲੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਅਜੀਤ ਡੈਸਕ 28-11-2026
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਦੁੱਗਰੀ ਦੀ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ 28 ਅਤੇ 29 ਦਸੰਬਰ (ਸ਼ਨੀਵਾਰ ਅਤੇ ਐਤਵਾਰ) ਨੂੰ ਦੋ ਰੋਜ਼ਾ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਮਾਗਮਾਂ ਦੇ ਪਹਿਲੇ ਦਿਨ ਸ਼ਨੀਵਾਰ 28 ਦਸੰਬਰ ਨੂੰ ਸ਼ਾਮ ਦੇ ਦੀਵਾਨਾਂ ਵਿਚ ਸੋਧਰ ਰਹਿਰਾਸ ਸਾਹਿਬ ਜੀ ਦੀ ਚੌਕੀ ਉਪਰੰਤ 7:00 ਤੋਂ 8:00 ਵਜੇ ਤੱਕ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਬੰਬੇ ਵਾਲੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਉਪਰੰਤ ਰਾਤ 8:00 ਤੋਂ 9:15 ਵਜੇ ਤੱਕ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਸੰਗਤਾਂ ਨਾਲ ਸ੍ਰੀ ਸੁਖਮਨੀ ਸਾਹਿਬ ਦੀ ਬਾਣੀ ਦੀ ਵਿਆਖਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸਮਾਗਮਾਂ ਦੇ ਦੂਸਰੇ ਦਿਨ ਐਤਵਾਰ 29 ਦਸੰਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦੇ ਪ੍ਰਵਾਹ ਆਰੰਭ ਹੋਣਗੇ, ਜਿਸ ਦੌਰਾਨ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। ਸਵੇਰ ਦੇ ਦੀਵਾਨਾਂ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸੇ ਤਰ੍ਹਾਂ ਐਤਵਾਰ ਸ਼ਾਮ ਦੇ ਸਮਾਗਮਾਂ ਵਿਚ ਸੋਧਰ ਰਹਿਰਾਸ ਸਾਹਿਬ ਦੀ ਚੌਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਦਿੱਲੀ ਵਾਲੇ ਆਪਣੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਭਾਈ ਸਤਨਾਮ ਸਿੰਘ ਬੈਂਕਾ ਹਜ਼ੂਰੀ ਰਾਗੀ, ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਜੋੜਨਗੇ। ਸਮਾਗਮਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ। ਇਸ ਸਮੇਂ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਚਰਨਜੀਤ ਸਿੰਘ ਪਾਇਲ, ਗੁਰਦੀਪ ਸਿੰਘ ਕਾਲੜਾ, ਯਸ਼ਪਾਲ ਸਿੰਘ, ਬਲਵੀਰ ਸਿੰਘ, ਮਲਕੀਤ ਸਿੰਘ, ਰਘਵੀਰ ਸਿੰਘ, ਸਰਬਜੀਤ ਸਿੰਘ ਚੱਗਰ, ਜਗਮੋਹਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਏਅਰ ਸਟ੍ਰਾਈਕ / ਬਲੈਕ - ਆਊਟ ਮੌਕ ਡਰਿਲ ਕਰਵਾਈ ਅਗਲੀ ਖ਼ਬਰ ਰਾਸ਼ਟਰੀ ਦੁੱਧ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।