28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

2027 ਦੀਆਂ ਚੋਣਾਂ ’ ਚ ਪੰਜਾਬ ਦੇ ਲੋਕ ‘ ਆਪ ’ ਸਰਕਾਰ ਤੋਂ ਲੈਣਗੇ ਸਾਢੇ ਚਾਰ ਸਾਲਾਂ ਦੇ ਜ਼ੁਲਮਾਂ ਤੇ ਲੁੱਟ ਦਾ ਹਿਸਾਬ - ਰਾਣਾ ਗੁਰਜੀਤ ਸਿੰਘ

ਲੁਧਿਆਣਾ, 27 (ਜਤਿੰਦਰ ਭੰਬੀ)- ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹਲਕਾ ਦੱਖਣੀ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੇ ਬਾਪੂ ਮਾਰਕੀਟ, ਲੋਹਾਰਾ ਰੋਡ ਸਥਿਤ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ।

ਅਜੀਤ ਡੈਸਕ 28-11-2026
ਲੁਧਿਆਣਾ, 27 (ਜਤਿੰਦਰ ਭੰਬੀ)- ਪੰਜਾਬ ਵਿਧਾਨ ਸਭਾ ਦੀਆਂ 2027 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹਲਕਾ ਦੱਖਣੀ ’ਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਦੇ ਬਾਪੂ ਮਾਰਕੀਟ, ਲੋਹਾਰਾ ਰੋਡ ਸਥਿਤ ਦਫ਼ਤਰ ਵਿਖੇ ਕਾਂਗਰਸ ਪਾਰਟੀ ਦੇ ਕੌਂਸਲਰਾਂ ਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ, ਪਾਰਟੀ ਦੀ ਮਜ਼ਬੂਤੀ ਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਾਂਗਰਸੀ ਵਰਕਰਾਂ ਵਿਚ ਭਾਰੀ ਉਤਸ਼ਾਹ ਅਤੇ ਜੋਸ਼ ਦੇਖਣ ਨੂੰ ਮਿਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਨੂੰ ਤਰੱਕੀ ਦੀ ਬਜਾਏ ਕਰਜ਼ੇ, ਬਦਹਾਲੀ ਤੇ ਇਸ਼ਤਿਹਾਰਬਾਜ਼ੀ ਦੇ ਰਾਹ ‘ਤੇ ਧੱਕ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ‘ਆਪ’ ਸਰਕਾਰ ਲਈ ਲੋਕਾਂ ਦੀ ਅਦਾਲਤ ਸਾਬਤ ਹੋਣਗੀਆਂ। ਪੰਜਾਬ ਦੇ ਲੋਕ ਪੰਜ ਸਾਲਾਂ ਦਾ ਪੂਰਾ ਹਿਸਾਬ ਲੈਣਗੇ ਅਤੇ ਜੇਕਰ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਤਾਂ ਉਸ ਦਾ ਜਵਾਬ ਵੋਟ ਦੀ ਤਾਕਤ ਨਾਲ ਦੇਣਗੇ। ਇਸ ਮੌਕੇ ਕੌਂਸਲਰ ਸਤਪਾਲ ਸਿੰਘ ਲੋਹਾਰਾ, ਸ਼ੇਰ ਸਿੰਘ ਗਰਚਾ, ਜਰਨੈਲ ਸ਼ਿਮਲਾਪੁਰੀ, ਜਸਵਿੰਦਰ ਸਿੰਘ, ਵੀਰੂ ਕੌਂਸਲਰ, ਰਾਹੁਲ ਡੁਲਗਚ, ਤਿਲਕ ਰਾਜ ਯਾਦਵ, ਹਰੀਸ਼ ਕੁਮਾਰ ਗੋਨਾ, ਅਨਮੋਲ ਦੱਤ, ਸਿਰਾਜੁਦੀਨ, ਬਲਵੀਰ ਕਾਲੀਆ, ਤੇਜਿੰਦਰ ਸਿੰਘ ਬਿਲਖੂ, ਗੌਤਮ ਸ਼ਰਮਾ, ਰਣਜੀਤ ਬੇਗੁਵਾਨਾ, ਦਿਲਵਰਜੀਤ ਸਿੰਘ ਭੱਠਲ, ਕਿਸ਼ਨ ਮੋਹਨ ਸੁਖੱਲਾ, ਦੀਪਕ ਦੀਪ, ਵਿਜੇ ਕਸ਼ਯਪ, ਹਰਪ੍ਰੀਤ ਹੈਪੀ, ਰਾਮ ਜਨਮ, ਜਤਿੰਦਰ ਸ਼ਿੰਦਾ, ਜਤਿੰਦਰ ਹੈਪੀ, ਹਰਭਜਨ ਲੋਹਾਰਾ, ਗੁਰਿੰਦਰ ਸਿੰਘ, ਮੋਨਿਕਾ ਰਾਣੀ ਤੇ ਸੋਨੀਆ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650 ਵੇਂ ਪ੍ਰਕਾਸ਼ ਪੁਰਬ ’ ਤੇ ਸ਼ੋਭਾ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਸ਼ੁਰੂ ਅਗਲੀ ਖ਼ਬਰ ਦਿਗਵਿਜੇ ਚੌਟਾਲਾ ਨੇ ਪੰਧੇਰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।