ਬਾਬਾ ਗੁਲਜ਼ਾਰ ਸਿੰਘ ਦੀ 25 ਵੀਂ ਬਰਸੀ ਨੂੰ ਸਮਰਪਿਤ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ ’ ਤੇ
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੀ 25ਵੀਂ ਬਰਸੀ ਨੂੰ ਸਮਰਪਿਤ ਪੰਜਵਾਂ ਦਸਤਾਰ ਮੁਕਾਬਲਾ 3 ਦਸੰਬਰ, 2026 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਭਾਈ ਸੁਖਦੇਵ ਸਿੰਘ ਨੇ ਦੱਸਿਆਂ ਕਿ ਗੁਰੂ ਨਾਨਕ ਦਰਬਾਰ ਝਾਂਡੇ ਵਲੋਂ ਸੁਆਮੀ ਸੰਤ ਰਾਮਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਦਸਤਾਰ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਸਿੱਖੀ ਸਰੂਪ ਤੇ ਦਸਤਾਰ ਦੀ ਮਹੱਤਤਾ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿਚ 14 ਤੋਂ 25 ਸਾਲ ਤੱਕ ਦੀ ਉਮਰ ਦੇ ਨੌਜਵਾਨ ਭਾਗ ਲੈ ਸਕਣਗੇ।
ਇਯਾਲੀ/ਥਰੀਕੇ, 27 ਨਵੰਬਰ (ਮਨਜੀਤ ਸਿੰਘ ਦੁੱਗਰੀ)- ਲੁਧਿਆਣਾ ਦੇ ਫ਼ਿਰੋਜਪੁਰ ਮਾਰਗ ਸਥਿਤ ਰੂਹਾਨੀਅਤ ਦੇ ਕੇਂਦਰ ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਬਾਬਾ ਗੁਲਜ਼ਾਰ ਸਿੰਘ ਦੀ 25ਵੀਂ ਬਰਸੀ ਨੂੰ ਸਮਰਪਿਤ ਪੰਜਵਾਂ ਦਸਤਾਰ ਮੁਕਾਬਲਾ 3 ਦਸੰਬਰ, 2026 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਮਾਗਮਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਭਾਈ ਸੁਖਦੇਵ ਸਿੰਘ ਨੇ ਦੱਸਿਆਂ ਕਿ ਗੁਰੂ ਨਾਨਕ ਦਰਬਾਰ ਝਾਂਡੇ ਵਲੋਂ ਸੁਆਮੀ ਸੰਤ ਰਾਮਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੌਰਾਨ ਦਸਤਾਰ ਮੁਕਾਬਲੇ ਰਾਹੀਂ ਨੌਜਵਾਨਾਂ ਨੂੰ ਸਿੱਖੀ ਸਰੂਪ ਤੇ ਦਸਤਾਰ ਦੀ ਮਹੱਤਤਾ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿਚ 14 ਤੋਂ 25 ਸਾਲ ਤੱਕ ਦੀ ਉਮਰ ਦੇ ਨੌਜਵਾਨ ਭਾਗ ਲੈ ਸਕਣਗੇ। ਮੁਕਾਬਲੇ ਵਿਚ ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਐਂਟਰੀ ਕਰਵਾਉਣ ਦਾ ਸਮਾਂ ਸਵੇਰੇ 10:00 ਵਜੇ ਤੱਕ ਰੱਖਿਆ ਗਿਆ ਹੈ। ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਜੇਤੂ ਨੂੰ 11 ਹਜ਼ਾਰ ਰੁਪਏ ਨਕਦ ਅਤੇ ਟਰਾਫ਼ੀ, ਦੂਜਾ ਸਥਾਨ ਹਾਸਲ ਕਰਨ ਵਾਲੇ ਨੂੰ 5100 ਰੁਪਏ ਅਤੇ ਟਰਾਫ਼ੀ, ਜਦਕਿ ਤੀਜਾ ਸਥਾਨ ਹਾਸਲ ਕਰਨ ਵਾਲੇ ਨੂੰ 3100 ਰੁਪਏ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਪ੍ਰਬੰਧਕਾਂ ਵਲੋਂ ਜਾਰੀ ਕੀਤੇ ਗਏ ਨਿਯਮਾਂ ਅਨੁਸਾਰ ਮੁਕਾਬਲੇ ਵਿਚ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਆਪਣਾ ਪਛਾਣ ਪੱਤਰ (ਆਈ.ਡੀ. ਪਰੂਫ਼), ਦਸਤਾਰ, ਸ਼ੀਸ਼ਾ, ਬਾਜ਼ ਅਤੇ ਹੋਰ ਲੋੜੀਂਦਾ ਸਮਾਨ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਪਹਿਲੇ ਦਸਤਾਰ ਮੁਕਾਬਲੇ ਦੇ ਜੇਤੂ ਉਮੀਦਵਾਰ ਅਤੇ ਦਸਤਾਰ ਟਰੇਨਰ ਇਸ ਮੁਕਾਬਲੇ ਵਿਚ ਭਾਗ ਨਹੀਂ ਲੈ ਸਕਣਗੇ। ਮੁਕਾਬਲੇ ਦੌਰਾਨ ਹਰ ਪ੍ਰਤੀਯੋਗੀ ਨੂੰ ਦਸਤਾਰ ਬੰਨ੍ਹਣ ਲਈ 7 ਮਿੰਟ 30 ਸਕਿੰਡ ਦਾ ਸਮਾਂ ਦਿੱਤਾ ਜਾਵੇਗਾ, ਜੱਜਾਂ ਦਾ ਫ਼ੈਸਲਾ ਅੰਤਿਮ ਅਤੇ ਅਟੱਲ ਹੋਵੇਗਾ। ਇਸ ਤੋਂ ਇਲਾਵਾ ਮੁਕਾਬਲੇ ਨਾਲ ਸਬੰਧਿਤ ਬਾਕੀ ਨਿਯਮ ਅਤੇ ਸ਼ਰਤਾਂ ਮੌਕੇ ‘ਤੇ ਦੱਸੀਆਂ ਜਾਣਗੀਆਂ। ਬਰਸੀ ਸਮਾਗਮਾਂ ਨੂੰ ਲੈ ਕੇ ਤਿਆਰੀਆਂ ਜ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸੰਤ ਪਰਮਜੋਤ ਸਿੰਘ, ਨਵਯੁਗ ਸਿੰਘ, ਸੈਕਟਰੀ ਦਰਸ਼ਨ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ, ਦਵਿੰਦਰ ਸਿੰਘ, ਹਰਜੀਤ ਸਿੰਘ, ਸ਼ਮਸ਼ੇਰ ਸਿੰਘ ਭੁੱਲਰ, ਬਚਿੱਤਰ ਸਿੰਘ, ਜਸਮੇਲ ਸਿੰਘ ਭੁੱਲਰ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਭਗਤ ਸਿੰਘ ਸਿਮਰਨਜੋਤ ਸਿੰਘ, ਰਛਪਿੰਦਰ ਸਿੰਘ, ਬੀਰਬਲ ਸਿੰਘ ਆਦਿ ਹਾਜ਼ਰ ਸਨ।