ਹੇਅਰ ਸਲੂਨ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀ ਮੈਨੇਜਰ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਹੇਅਰ ਸਲੂਨ ਕੰਪਨੀ ਨਾਲ ਲੱਖਾਂ ਦੀ ਧੋਖਾਧੜੀ ਕਰਨ ਵਾਲੀ ਮਹਿਲਾ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗਰੇਸ ਸਲੂਨ ਮਾਡਲ ਟਾਊਨ ਦੇ ਜਸਦੀਪ ਸਿੰਘ ਆਹਲੂਵਾਲੀਆ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮੈਨੇਜਰ ਕਵਲਜੀਤ ਕੌਰ ਪਤਨੀ ਵਰਿੰਦਰ ਸਿੰਘ ਵਾਸੀ ਪਿੰਡ ਇਆਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
29-11-2026