29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ’ ਚ ਨਵੀਂ ਦਿਸ਼ਾ ਤੈਅ ਕਰੇਗਾ - ਹਰਨਾਮਪੁਰਾ

ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਬੈਠਕ ਹਰਨਾਮਪੁਰਾ ਵਿਖੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਵਿਕਾਸ, ਵੋਟਰਾਂ ਦੀ ਮੰਗ ਅਤੇ ਸਮੇਂ ਦੀ ਲੋੜ ਅਨੁਸਾਰ ਜ਼ਰੂਰੀ ਸੀ ਅਤੇ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਉਣਾ ਹੈ।

ਅਜੀਤ ਡੈਸਕ 29-11-2026
ਆਲਮਗੀਰ, 28 ਨਵੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਇਕ ਅਹਿਮ ਬੈਠਕ ਹਰਨਾਮਪੁਰਾ ਵਿਖੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਵਿਕਾਸ, ਵੋਟਰਾਂ ਦੀ ਮੰਗ ਅਤੇ ਸਮੇਂ ਦੀ ਲੋੜ ਅਨੁਸਾਰ ਜ਼ਰੂਰੀ ਸੀ ਅਤੇ ਗੱਠਜੋੜ ਦਾ ਮੁੱਖ ਮਕਸਦ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ‘ਤੇ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਨੀਂਦ ਉਡ ਗਈ ਹੈ ਅਤੇ ਆਪ ਤੇ ਕਾਂਗਰਸ ਦੇ ਆਗੂਆਂ ਵਿਚ ਬੇਚੈਨੀ ਦਾ ਮਾਹੌਲ ਬਣਿਆ ਹੋਇਆ ਹੈ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਇਸ ਗੱਠਜੋੜ ਦਾ ਉਦੇਸ਼ ਸੂਬੇ ਦੀ ਜਵਾਨੀ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿੱਤ ਮੁੱਲ ਦਿਵਾਉਣਾ, ਵਪਾਰੀਆਂ ਲਈ ਸੁਖਾਵਾਂ ਮਾਹੌਲ ਸਿਰਜਣਾ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਨਵੀਂ ਦਿਸ਼ਾ ਤੈਅ ਕਰਨ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਸੂਬੇ ਦੇ ਸੁਨਹਿਰੀ ਭਵਿੱਖ ਦੀ ਆਸ ਲਗਾਈ ਬੈਠੇ ਹਨ। ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ, ਜੋ ਸੂਬੇ ਦੇ ਵਿਕਾਸ, ਕਿਸਾਨਾਂ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ, ਵਪਾਰੀਆਂ ਦੀ ਬਿਹਤਰੀ ਅਤੇ ਸਮਾਜ ਦੇ ਹਰ ਵਰਗ ਦੇ ਹਿਤਾਂ ਦੀ ਰਾਖੀ ਲਈ ਦ੍ਰਿੜ੍ਹਤਾ ਨਾਲ ਕੰਮ ਕਰੇ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਪਰਮਜੀਤ ਸਿੰਘ, ਤਜਿੰਦਰ ਸਿੰਘ ਗੂਗਲੀ, ਰਸਪਾਲ ਸਿੰਘ ਪਾਲੀ, ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ‘ ਆਪ ’ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਸਿਰੇ ਚੜ੍ਹਾਇਆ - ਚੇਅਰਮੈਨ ਰਾਜੀ ਸਾਹਨੇਵਾਲ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਜਨਮ ਦਿਨ ਮੁਬਾਰਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।