ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਔਰਤ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂ ਨਾਲ ਜਾਇਦਾਦ ਦੇ ਮਾਮਲੇ ਵਿਚ 15 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਔਰਤ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਦੁੱਗਰੀ ਦੇ ਰਹਿਣ ਵਾਲੇ ਕਾਂਗਰਸੀ ਆਗੂ ਤਰਸੇਮ ਸਿੰਗਲਾ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਪਿੰਡ ਬੁਆਨੀ, ਤਹਿਸੀਲ ਪਾਇਲ, ਖੰਨਾ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
29-11-2026