ਅਮਰਜੀਤ ਸਿੰਘ ( ਨਨਕਾਣਾ ਸਾਹਿਬ ) ਨਮਿਤ ਅੰਤਿਮ ਸ਼ਰਧਾਂਜਲੀ ਸਮਾਗਮ
ਵਿਧਾਇਕ ਸਿੱਧੂ, ਸੰਗੋਵਾਲ, ਆਸ਼ੂ, ਬ੍ਰਹਮ ਮਹਿੰਦਰਾ, ਅਟਵਾਲ, ਮੱਕੜ, ਬਾਬਾ ਅਜੀਤ ਸਿੰਘ, ਬਿੰਦਰਾ, ਟਿੱਕਾ ਸਮੇਤ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਵ. ਅਮਰਜੀਤ ਸਿੰਘ (ਨਨਕਾਣਾ ਸਾਹਿਬ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ, ਰਾਜਸੀ ਆਗੂਆਂ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਜਿੱਥੇ ਸਵ.
ਗ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਵ. ਅਮਰਜੀਤ ਸਿੰਘ (ਨਨਕਾਣਾ ਸਾਹਿਬ) ਨਮਿਤ ਅੰਤਿਮ ਅਰਦਾਸ ’ਚ ਸ਼ਾਮਿਲ ਸੰਗਤਾਂ, ਇਨਸੈੱਟ ਸਵ. ਅਮਰਜੀਤ ਸਿੰਘ ਦੀ ਫਾਈਲ ਫ਼ੋਟੋ। ਤਸਵੀਰ-ਸੇਵਕ ਸਿੰਘ
29-11-2026
ਲੁਧਿਆਣਾ, 28 ਨਵੰਬਰ (ਪਰਮਿੰਦਰ ਸਿੰਘ ਆਹੂਜਾ)-ਸਵ. ਅਮਰਜੀਤ ਸਿੰਘ (ਨਨਕਾਣਾ ਸਾਹਿਬ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਇਆ, ਜਿਸ ਵਿਚ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧਾਂ, ਰਾਜਸੀ ਆਗੂਆਂ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਜਿੱਥੇ ਸਵ. ਅਮਰਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ, ਉਥੇ ਉਨ੍ਹਾਂ ਦੇ ਸਪੁੱਤਰਾਂ ਇੰਦਰਪਾਲ ਸਿੰਘ ਜੱਜ, ਪ੍ਰਭਜੋਤ ਸਿੰਘ ਅਤੇ ਇੰਦਰਜੀਤ ਸਿੰਘ ਰਾਜਾ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਮਾਤਾ ਵਿਪਨਪ੍ਰੀਤ ਕੌਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ, ਟਰੱਸਟੀ ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਪ੍ਰਿਤਪਾਲ ਸਿੰਘ ਪ੍ਰਧਾਨ, ਸੁਰਜੀਤ ਸਿੰਘ ਮੱਕੜ, ਗੁਰਮੇਲ ਮੈਡੀਕਲ ਤੋਂ ਤਰਨਜੀਤ ਸਿੰਘ ਸਾਧੂ, ਅਮਰੀਕ ਸਿੰਘ ਬੱਤਰਾ, ਭੁਪਿੰਦਰ ਸਿੰਘ ਮਨੀ ਜਿਊਲਰ, ਮਨੁੱਖਤਾ ਦੀ ਸੇਵਾ ਤੋਂ ਮਿੰਟੂ ਵੀਰ ਜੀ, ਜਤਿੰਦਰ ਸਿੰਘ ਗਿਲਹੋਤਰਾ, ਮਨਿੰਦਰ ਸਿੰਘ ਆਹੂਜਾ, ਕੌਂਸਲਰ ਕਪਿਲ ਸੋਨੂੰ, ਤੇਜਿੰਦਰ ਸਿੰਘ ਡੰਗ, ਅਮਰਜੀਤ ਸਿੰਘ ਦੂਆ, ਰਾਜੂ ਛਾਬੜਾ, ਗੁਰਪ੍ਰੀਤ ਸਿੰਘ ਬੱਬਲ, ਪ੍ਰਧਾਨ ਵਾਚ ਕੰਪਨੀ ਤੋਂ ਬੰਟੀ, ਹਰਪ੍ਰੀਤ ਸਿੰਘ ਡੰਗ, ਮਨਪ੍ਰੀਤ ਸਿੰਘ, ਹਰਮਿੰਦਰ ਸਿੰਘ ਕੋਹਲੀ, ਅਰਵਿੰਦਰਪਾਲ ਸਿੰਘ, ਗੁਰਚਰਨ ਸਿੰਘ ਖੁਰਾਣਾ, ਰਿੰਕੂ ਕੋਚਰ ਆਦਿ ਹਾਜ਼ਰ ਸਨ, ਜਦ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਪਰਿਵਾਰ ਵਲੋਂ ਸ਼ੋਕ ਮਤਾ ਭੇਜ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ।