ਪ੍ਰਾਈਵੇਟ ਸੁਰੱਖਿਆ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪ੍ਰਾਈਵੇਟ ਸੁਰੱਖਿਆ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੋਬਨਪ੍ਰੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਨੀ ਟਾਂਕ ਵਾਸੀ ਸ਼ਿਮਲਾਪੁਰੀ, ਜਸਪ੍ਰੀਤ ਸਿੰਘ ਵਾਸੀ ਸ਼ਿਮਲਾਪੁਰੀ, ਅਭਿਸ਼ੇਕ ਵਾਸੀ ਤਾਜਪੁਰ ਰੋਡ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਪ੍ਰਾਈਵੇਟ ਸੁਰੱਖਿਆ ਮੁਲਾਜ਼ਮਾਂ ’ਤੇ ਹਮਲਾ ਕਰਨ ਵਾਲੇ ਛੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰੋਬਨਪ੍ਰੀਤ ਸਿੰਘ ਵਾਸੀ ਗੁਰੂ ਨਾਨਕ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਮਨੀ ਟਾਂਕ ਵਾਸੀ ਸ਼ਿਮਲਾਪੁਰੀ, ਜਸਪ੍ਰੀਤ ਸਿੰਘ ਵਾਸੀ ਸ਼ਿਮਲਾਪੁਰੀ, ਅਭਿਸ਼ੇਕ ਵਾਸੀ ਤਾਜਪੁਰ ਰੋਡ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਜੀ. ਐਨ. ਡੀ. ਪ੍ਰਾਈਵੇਟ ਸਿਕਿਉਰਿਟੀ ਕੰਪਨੀ ਵਿਚ ਕੰਮ ਕਰਦੇ ਹਨ ਅਤੇ ਬੀਤੀ ਰਾਤ ਉਹ ਦਾਣਾ ਮੰਡੀ ਨੇੜੇ ਡਿਊਟੀ ਕਰ ਰਹੇ ਸਨ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਸਦੇ ਅਤੇ ਉਸਦੇ ਸਾਥੀਆਂ ‘ਤੇ ਹਮਲਾ ਕਰ ਦਿੱਤਾ ਤੇ ਕੁੱਟਮਾਰ ਕਰਨ ਉਪਰੰਤ ਧਮਕੀਆਂ ਦੇ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।