ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਮਹਾਨ ਸ਼ਹੀਦੀ ਸਮਾਗਮ ਕਰਵਾਇਆ
ਲੁਧਿਆਣਾ, 29 ਨਵੰਬਰ (ਡਾ. ਤਰਲੋਚਨ ਸਿੰਘ)- ਦੇਸ਼ ਦੀ ਆਜ਼ਾਦੀ ਲਈ ਸੰਨ 1871 ਈਸਵੀ ਨੂੰ ਲੁਧਿਆਣਾ ਵਿਖੇ ਫਾਂਸੀਆਂ ਦੇ ਰੱਸੇ ਚੁੰਮ ਕੇ ਸ਼ਹਾਦਤਾਂ ਦੇਣ ਵਾਲੇ ਦੋ ਨਾਮਧਾਰੀ ਸ਼ਹੀਦਾਂ ਸੂਬਾ ਰਤਨ ਸਿੰਘ ਤੇ ਸੰਤ ਰਤਨ ਸਿੰਘ ਨਾਈਵਾਲਾ ਦੀ ਨਿੱਘੀ ਯਾਦ ਵਿਚ ਮੌਜੂਦਾ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਦੀ ਹਜ਼ੂਰੀ ਵਿਚ ਨਾਮਧਾਰੀ ਸ਼ਹੀਦੀ ਸਮਾਰਕ, ਲੁਧਿਆਣਾ ਵਿਖੇ ਮਹਾਨ ਸ਼ਹੀਦੀ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ।
ਲੁਧਿਆਣਾ, 29 ਨਵੰਬਰ (ਡਾ. ਤਰਲੋਚਨ ਸਿੰਘ)- ਦੇਸ਼ ਦੀ ਆਜ਼ਾਦੀ ਲਈ ਸੰਨ 1871 ਈਸਵੀ ਨੂੰ ਲੁਧਿਆਣਾ ਵਿਖੇ ਫਾਂਸੀਆਂ ਦੇ ਰੱਸੇ ਚੁੰਮ ਕੇ ਸ਼ਹਾਦਤਾਂ ਦੇਣ ਵਾਲੇ ਦੋ ਨਾਮਧਾਰੀ ਸ਼ਹੀਦਾਂ ਸੂਬਾ ਰਤਨ ਸਿੰਘ ਤੇ ਸੰਤ ਰਤਨ ਸਿੰਘ ਨਾਈਵਾਲਾ ਦੀ ਨਿੱਘੀ ਯਾਦ ਵਿਚ ਮੌਜੂਦਾ ਨਾਮਧਾਰੀ ਮੁਖੀ ਸ੍ਰੀ ਸਤਿਗੁਰੂ ਉਦੇ ਸਿੰਘ ਦੀ ਹਜ਼ੂਰੀ ਵਿਚ ਨਾਮਧਾਰੀ ਸ਼ਹੀਦੀ ਸਮਾਰਕ, ਲੁਧਿਆਣਾ ਵਿਖੇ ਮਹਾਨ ਸ਼ਹੀਦੀ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਸ ਮੌਕੇ ਹਜ਼ੂਰੀ ਰਾਗੀ ਬਲਵੰਤ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸ- ਭਿੰਨਾ ਕੀਰਤਨ ਕੀਤਾ। ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸੇਵਕ ਹਰਪਾਲ ਸਿੰਘ ਤੇ ਸੰਤ ਨਿਸ਼ਾਨ ਸਿੰਘ ਨੇ ਆਖਿਆ ਕਿ ਜਿਸ ਵੇਲੇ ਅੰਗਰੇਜ਼ ਹਕੂਮਤ ਦੇ ਰਾਜ ਵਿਚ ਸੂਰਜ ਵੀ ਨਹੀਂ ਸੀ ਛਿਪਦਾ, ਉਸ ਵੇਲੇ ਇਨ੍ਹਾਂ ਨਾਮਧਾਰੀ ਸ਼ਹੀਦਾਂ ਨੇ ਅੰਗਰੇਜ਼ ਹਕੂਮਤ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕੂਕਾ ਲਹਿਰ ਆਜ਼ਾਦੀ ਦੀਆਂ ਸਾਰੀਆਂ ਲਹਿਰਾਂ ਦੀ ਜਨਮਦਾਤੀ ਹੈ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਆਖਿਆ ਕਿ ਸਤਿਗੁਰੂ ਰਾਮ ਸਿੰਘ ਜੀ ਨੇ 1857 ਈਸਵੀ ਨੂੰ ਕੂਕਾ ਅੰਦੋਲਨ ਚਲਾਇਆ। ਸਤਿਗੁਰੂ ਉਦੇ ਸਿੰਘ ਜੀ ਨੇ ਸੰਗਤਾਂ ਨੂੰ ਪਵਿੱਤਰ ਉਪਦੇਸ਼ ਦਿੰਦਿਆਂ ਆਖਿਆ ਕਿ ਇਨ੍ਹਾਂ ਸ਼ਹੀਦਾਂ ਨੇ ਆਪਣੇ ਪਰਿਵਾਰ ਲਈ ਸ਼ਹਾਦਤ ਨਹੀਂ ਦਿੱਤੀ। ਇਨ੍ਹਾਂ ਭਾਰਤ ਦੇਸ਼ ਲਈ ਸ਼ਹਾਦਤਾਂ ਦਿੱਤੀਆਂ। ਸਤਿਗੁਰੂ ਜੀ ਨੇ ਨਾਮਧਾਰੀ ਸੰਗਤ ਨੂੰ ਸਮਾਰਕ ਦੀ ਨਵੀਂ ਸੁੰਦਰ ਇਮਾਰਤ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਤਿਗੁਰੂ ਜਗਜੀਤ ਸਿੰਘ ਜੀ ਦਾ ਸੁਪਨਾ ਸੀ ਕਿ ਨਾਮਧਾਰੀ ਸ਼ਹੀਦਾਂ ਦੀ ਯਾਦ ਵਿਚ ਸੁੰਦਰ ਸਮਾਰਕ ਬਣਨ ਜੋ ਅੱਜ ਪੂਰਾ ਹੋਇਆ। ਮੇਲੇ ਦੀ ਸੇਵਾ ਗੁਰਸੇਵ ਸਿੰਘ ਸੂਰਾ ਤੇ ਗੁਰਦਿਆਲ ਸਿੰਘ ਸੂਰਾ ਦੇ ਪਰਿਵਾਰ ਨੇ ਕੀਤੀ। ਇਸ ਮੌਕੇ ਪੂਜਨੀਕ ਮਾਤਾ ਗੁਰਸ਼ਰਨ ਕੌਰ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ, ਸੰਤ ਸੁਰਿੰਦਰ ਸਿੰਘ ਨਾਮਧਾਰੀ, ਚੇਅਰਮੈਨ ਗੁਰਪ੍ਰੀਤ ਗੋਪੀ, ਕੌਂਸਲਰ ਸੋਹਣ ਸਿੰਘ ਗੋਗਾ, ਕੌਂਸਲਰ ਪਰਮਿੰਦਰ ਸਿੰਘ ਸੋਮਾ ਮਠਾੜੂ, ਰਮਨਜੀਤ ਸਿੰਘ ਸੌਂਦ, ਸੂਬਾ ਹਰਭਜਨ ਸਿੰਘ, ਸੁਰਿੰਦਰ ਸਿੰਘ ਭਾਈ ਜੀ, ਤਰਲੋਚਨ ਮਠਾੜੂ, ਬਲਵੀਰ ਸਿੰਘ, ਗਿਆਨੀ ਜੋਗਿੰਦਰ ਸਿੰਘ ਤੇ ਲਖਵੀਰ ਸਿੰਘ ਬੱਦੋਵਾਲ ਵੀ ਮੌਜੂਦ ਸਨ।