ਸਿੱਖ ਫ਼ਾਰ ਬਿਜਨਸ ਵਲੋਂ ਸੁਰਿੰਦਰ ਕੌਰ ਖ਼ਾਲਸਾ ਤੇ ਪ੍ਰਭਜੋਤ ਸਿੰਘ ਜੱਸਲ ਦਾ ਸਨਮਾਨ
ਲੁਧਿਆਣਾ, 29 ਨਵੰਬਰ (ਭੁਪਿੰਦਰ ਸਿੰਘ ਬੈਂਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਰਵਾਇਆ ਗਿਆ, ਜਿੱਥੇ ਸਿੱਖ ਫ਼ਾਰ ਬਿਜਨਸ ਵਲੋਂ ਜਨ ਕੀ ਅਰਦਾਸ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਖ਼ਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਜੱਸਲ ਨੂੰ ਸਮਾਜਿਕ, ਧਾਰਮਿਕ ਅਤੇ ਮਨੁੱਖਤਾ ਦੀ ਸੇਵਾ ਵਿਚ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਸਰਬੱਤ ਦੇ ਭਲੇ ਅਤੇ ਸੇਵਾ ਦੇ ਸੰਦੇਸ਼ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਪ੍ਰਸ਼ਨੋਤਰੀ ਮੁਕਾਬਲਾ ਵੀ ਕਰਵਾਇਆ ਗਿਆ।
ਅਜੀਤ ਡੈਸਕ
30-11-2026