29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਵਾਰਡ 40 ’ ਚ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 40 ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮਾਇਆ ਸੌਪ ਦੀ ਗਲੀ ਦੇ ਨਵੇਂ ਨਿਰਮਾਣ ਕਾਰਜ ਦੀ ਸ਼ੁਰੂਆਤ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਆਪਣੇ ਨਿੱਜੀ ਕੌਂਸਲਰ ਕੋਟੇ ਵਿਚੋਂ ਕਰਵਾਈ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿਚ ਗਲੀ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 30-11-2026
ਡਾਬਾ/ਲੁਹਾਰਾ, 29 ਨਵੰਬਰ (ਕੁਲਵੰਤ ਸਿੰਘ ਸੱਪਲ)- ਵਾਰਡ ਨੰਬਰ 40 ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਮਾਇਆ ਸੌਪ ਦੀ ਗਲੀ ਦੇ ਨਵੇਂ ਨਿਰਮਾਣ ਕਾਰਜ ਦੀ ਸ਼ੁਰੂਆਤ ਡਿਪਟੀ ਮੇਅਰ ਪ੍ਰਿੰਸ ਜੌਹਰ ਵਲੋਂ ਆਪਣੇ ਨਿੱਜੀ ਕੌਂਸਲਰ ਕੋਟੇ ਵਿਚੋਂ ਕਰਵਾਈ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਦੀ ਮੌਜੂਦਗੀ ਵਿਚ ਗਲੀ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਾਰਡ ਦਾ ਸਰਬਪੱਖੀ ਵਿਕਾਸ ਕਰਨਾ, ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਮਾਇਆ ਸੌਪ ਦੀ ਗਲੀ ਦੇ ਨਿਰਮਾਣ ਕਾਰਜ ਨਾਲ ਇਲਾਕਾ ਨਿਵਾਸੀਆਂ ਨੂੰ ਆਉਣ-ਜਾਣ ਵਿਚ ਸਹੂਲਤ ਮਿਲੇਗੀ ਅਤੇ ਗਲੀ ਦੀ ਹਾਲਤ ਵਿਚ ਸੁਧਾਰ ਹੋਵੇਗਾ। ਇਸ ਮੌਕੇ ਕੁਲਬੀਰ ਸਿੰਘ ਕੇ.ਵੀ., ਜੀ.ਐਸ. ਭਾਮਰਾ, ਕੈਲਾਸ਼ ਬਜਾਜ, ਸੁਖਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ ਲੋਟੇ, ਗੁਰਮੀਤ ਸਿੰਘ, ਗੁਰਬਚਨ ਸਿੰਘ, ਰਾਮ ਸਿੰਘ ਕਲਸੀ, ਅਵਤਾਰ ਸਿੰਘ, ਭੁਪਿੰਦਰ ਸਿੰਘ ਬੰਟੂ, ਗਿਫ਼ਟੀ ਜੌਹਰ, ਲਾਲ ਸਿੰਘ ਲੋਟੇ, ਹਰਵਿੰਦਰ ਸਿੰਘ, ਸਿਕੰਦਰ ਸਿੰਘ ਭੁੱਟੇ ਵਾਲੇ, ਸਰਬਜੀਤ ਸਿੰਘ ਲੋਟੇ, ਵਿਕਰਮ ਸਿੰਘ, ਰਵਿੰਦਰ ਸਿੰਘ, ਪਰਮਿੰਦਰ ਸਿੰਘ, ਹਨੀ ਬਾਵਾ, ਲਾਲ ਸਿੰਘ, ਸਿਕੰਦਰ ਸਿੰਘ, ਹਰਪਾਲ ਸਿੰਘ, ਗੁਰਬਚਨ ਸਿੰਘ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਨਾਰਾਇਣ ਸੇਵਾ ਸੰਸਥਾ ਵਲੋਂ ਲਗਾਏ ਕੈਂਪ ’ ਚ 200 ਤੋਂ ਵੱਧ ਅੰਗਹੀਣ ਪਹੁੰਚੇ ਅਗਲੀ ਖ਼ਬਰ ਸਿਰਜਣਧਾਰਾ ਸਾਹਿਤਕ ਸੰਸਥਾ ਦੀ ਮਹੀਨਾਵਾਰ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।