ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮ
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਨਾਲ ਹੀ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ।
ਲੁਧਿਆਣਾ, 29 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ’ਚ ਵਿਸ਼ੇਸ਼ ਤੌਰ ’ਤੇ ਆਪਣੇ ਕੀਰਤਨੀ ਜਥੇ ਸਮੇਤ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਨਾਲ ਹੀ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਸੇਧ ਲੈ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ। ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਬਾਬਾ ਜ਼ੋਰਾਵਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਹੈ। ਇਸ ਮੌਕੇ ਗੁਰੂ ਘਰ ਦੇ ਕੀਰਤਨੀਏ ਭਾਈ ਜਸਵਿੰਦਰ ਸਿੰਘ ਦੇ ਕੀਰਤਨੀ ਜਥੇ ਨੂੰ ਸਿਰੋਪਾਉ ਭੇਟ ਕੀਤੇ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱਕੜ, ਬਾਬਾ ਅਜੀਤ ਸਿੰਘ ਸੀਨੀਅਰ ਅਕਾਲੀ ਆਗੂ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਬਲਜੀਤ ਸਿੰਘ ਦੂਆ, ਦਵਿੰਦਰਪਾਲ ਸਿੰਘ, ਗੁਰਦੀਪ ਸਿੰਘ ਡੀਮਾਰਟੇ, ਸੁਰਿੰਦਰਪਾਲ ਸਿੰਘ ਭੁਟੀਆਨੀ, ਨਰਿੰਦਰਪਾਲ ਸਿੰਘ ਕਥੂਰੀਆ, ਰਜਿੰਦਰ ਸਿੰਘ ਮੱਕੜ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪ੍ਰਿੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ ਤੇ ਹੋਰ ਹਾਜ਼ਰ ਸਨ।