ਪੰਜਾਬ ਦੇ ਉੱਤਰੀ ਸਰਹੱਦੀ ਜ਼ਿਲ੍ਹਿਆਂ ’ ਚ 5 ਸਤੰਬਰ ਤੱਕ ਭਾਰੀ ਮੀਂਹ ਪੈਣ ਸੰਬੰਧੀ ਯੈਲੋ ਅਲਰਟ
ਚੰਡੀਗੜ੍ਹ, 2 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਮੌਸਮ ਵਿਭਾਗ ਨੇ ਪੰਜਾਬ ਵਿਚ 5 ਸਤੰਬਰ ਤੱਕ ਮੌਸਮ ਖ਼ਰਾਬ ਹੋਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਸੂਬੇ ਦੇ ਉੱਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਭਾਰੀ ਮੀਂਹ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਚੰਡੀਗੜ੍ਹ, 2 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)- ਮੌਸਮ ਵਿਭਾਗ ਨੇ ਪੰਜਾਬ ਵਿਚ 5 ਸਤੰਬਰ ਤੱਕ ਮੌਸਮ ਖ਼ਰਾਬ ਹੋਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਸੂਬੇ ਦੇ ਉੱਤਰੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ ਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਚ ਭਾਰੀ ਮੀਂਹ ਅਤੇ ਹੋਰਨਾਂ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਯੈਲੋ ਅਲਰਟ ਦੇ ਚੱਲਦਿਆਂ ਲੰਘੇ 24 ਘੰਟਿਆਂ ਦੌਰਾਨ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ’ਚ 16.6 ਮਿਲੀਮੀਟਰ (ਮਿ.ਮੀ), ਪਠਾਨਕੋਟ 43.4 ਮਿ.ਮੀ, ਹੁਸ਼ਿਆਰਪੁਰ ’ਚ 9.1 ਮਿ.ਮੀ, ਸ਼ਹੀਦ ਭਗਤ ਸਿੰਘ ਨਗਰ ’ਚ 3.9 ਮਿ.ਮੀ ਅਤੇ ਰੂਪਨਗਰ ’ਚ 10.6 ਮਿ.ਮੀ ਮੀਂਹ ਪਿਆ ਹੈ। ਜਦੋਂ ਕਿ ਐਸ.ਏ.ਐਸ ਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਬੀ.ਐਸ ਨਗਰ ਜ਼ਿਲ੍ਹਿਆਂ ਵਿਚ ਬੁੱਧਵਾਰ ਰਾਤ ਤੱਕ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਅਗਲੇ ਦਿਨਾਂ ਦੌਰਾਨ ਸੂਬੇ ਦੇ ਮਾਝਾ, ਦੁਆਬਾ ਅਤੇ ਪੁਆਧ ਖੇਤਰਾਂ ਦੇ ਜ਼ਿਲ੍ਹਿਆਂ ਵਿਚ ਮੀਂਹ ਪਵੇਗਾ, ਉੱਥੇ ਹੀ ਮਾਲਵਾ ਖੇਤਰ ਜ਼ਿਆਦਾਤਰ ਜ਼ਿਲ੍ਹੇ ਮੀਂਹ ਤੋਂ ਵਾਂਝੇ ਰਹਿਣਗੇ। ਬੁੱਧਵਾਰ ਨੂੰ ਦਿਨ ਦੇ ਤਾਪਮਾਨ ਵਿਚ ਵਾਧਾ ਦਰਜ ਕੀਤਾ ਗਿ ਆ। ਸੂਬੇ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ, ਜੋ ਬੀਤੇ ਮੰਗਲਵਾਰ ਨਾਲੋਂ 1.4 ਡਿਗਰੀ ਵੱਧ ਹੈ। ਹੋਰਨਾਂ ਜ਼ਿਲ੍ਹਿਆਂ ਵਿਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ’ਚ 34.2 ਡਿਗਰੀ, ਲੁਧਿਆਣਾ ’ਚ 34 ਡਿਗਰੀ, ਪਟਿਆਲਾ ’ਚ 35.5 ਡਿਗਰੀ, ਫ਼ਿਰੋਜ਼ਪੁਰ ’ਚ 35.7 ਡਿਗਰੀ, ਫ਼ਤਿਹਗੜ੍ਹ ਸਾਹਿਬ ’ਚ 32.6 ਡਿਗਰੀ, ਪਠਾਨਕੋਟ ’ਚ 33.3 ਡਿਗਰੀ, ਐਸ.ਏ.ਐਸ ਨਗਰ ’ਚ 33.7 ਡਿਗਰੀ, ਰੂਪਨਗਰ ’ਚ 35.4 ਡਿਗਰੀ ਅਤੇ ਚੰਡੀਗੜ੍ਹ ਵਿਚ 34.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।