03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰਿਆਤ - ਬਾਹਰਾ ਯੂਨੀਵਰਸਿਟੀ ਵਿਖੇ ਈ . ਐੱਸ . ਆਰ . ਐਵਾਰਡਜ਼ ਸਮਾਰੋਹ ਕਰਵਾਇਆ

ਐੱਸ. ਏ.

ਅਜੀਤ ਡੈਸਕ 03-09-2026
ਐੱਸ. ਏ. ਐੱਸ. ਨਗਰ, 2 ਸਤੰਬਰ (ਪ੍ਰੋ. ਅਵਤਾਰ ਸਿੰਘ)-ਰਿਆਤ-ਬਾਹਰਾ ਯੂਨੀਵਰਸਿਟੀ ਵਲੋਂ ਸਿੱਖਿਆ, ਸਮਾਜਿਕ ਜ਼ਿੰਮੇਵਾਰੀ ਅਤੇ ਉੱਤਮਤਾ (ਈ. ਐੱਸ. ਆਰ.) ਐਵਾਰਡਜ਼-2026 ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕਤਾ ਅਤੇ ਪਾਣੀ ਦੀ ਸੰਭਾਲ ਸੰਬੰਧੀ ਕਰਵਾਏ ਗਏ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਪੁੱਜੇ ਹਰਜੀਤ ਸਿੰਘ ਗਰੇਵਾਲ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਕਿਹਾ ਕਿ ਲੀਡਰਸ਼ਿਪ ਅਤੇ ਜਨਤਕ ਸੇਵਾ ਦੀ ਨੀਂਹ ਸਮਾਜਿਕ ਬਰਾਬਰੀ, ਭਾਈਚਾਰਕ ਸਾਂਝ ਅਤੇ ਜ਼ਿੰਮੇਵਾਰੀ ਦੀ ਮਜ਼ਬੂਤ ਭਾਵਨਾ ‘ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੀਆਂ ਪਹਿਲਕਦਮੀਆਂ ‘ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੀ ਊਰਜਾ ਨੂੰ ਰਾਸ਼ਟਰ ਨਿਰਮਾਣ ਵੱਲ ਲਗਾਉਣ ਦੀ ਅਪੀਲ ਕੀਤੀ। ਇਸੇ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਈਸ਼ਵਰ ਸਿੰਘ ਨੇ ਜਨਤਕ ਸੇਵਾ ‘ਚ ਅਨੁਸ਼ਾਸਨ, ਇਮਾਨਦਾਰੀ ਅਤੇ ਸਮਰਪਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਕੈਂਪਸ ‘ਚ ਪਾਣੀ ਅਤੇ ਬਿਜਲੀ ਦੀ ਸੰਭਾਲ ਦੇ ਨਾਲ-ਨਾਲ ਵਾਤਾਵਰਨ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮਾਂ ਚਲਾਉਣ ਲਈ ਵੀ ਪ੍ਰੇਰਿਤ ਕੀਤਾ। ਇਸੇ ਦੌਰਾਨ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਈ. ਐੱਸ. ਆਰ. ਐਵਾਰਡਜ਼ ਨੌਜਵਾਨਾਂ ਨੂੰ ਆਪਣੇ ਕਰੀਅਰ ਦੀਆਂ ਇੱਛਾਵਾਂ ਨੂੰ ਸਮਾਜਿਕ ਜ਼ਿੰਮੇਵਾਰੀ ਨਾਲ ਜੋੜਨ ਲਈ ਇਕ ਸਾਰਥਿਕ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜਿਕ ਤੌਰ ‘ਤੇ ਮਹੱਤਵਪੂਰਨ ਗਤੀਵਿਧੀਆਂ ਨਾਲ ਜੋੜਨ ਲਈ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ। ਇਸੇ ਦੌਰਾਨ ਰਿਆਤ-ਬਾਹਰਾ ਯੂਨੀਵਰਸਿਟੀ ਦੇ ਚਾਂਸਲ ਰ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਸਿੱਖਿਆ ਦਾ ਦਾਇਰਾ ਕਲਾਸਰੂਮ ਅਤੇ ਅਕਾਦਮਿਕ ਡਿਗਰੀਆਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ, ਜਦਕਿ ਵਾਈਸ-ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰ ਅਤੇ ਨੈਤਿਕ ਨਾਗਰਿਕਾਂ ਵਜੋਂ ਤਿਆਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋ ਵਾਈਸ-ਚਾਂਸਲਰ ਪ੍ਰੋ. (ਡਾ.) ਸਤੀਸ਼ ਕੁਮਾਰ ਨੇ ਵਿਦਿਆਰਥੀਆਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਅਕਾਦਮਿਕ ਉੱਤਮਤਾ ਦੇ ਨਾਲ-ਨਾਲ ਸਮਾਜਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਮਹੱਤਤਾ ਨੂੰ ਉਜਾਗਰ ਕੀਤੀ। ਸਮਾਗਮ ਦੌਰਾਨ ਪ੍ਰੋ. (ਡਾ.) ਸਿਮਰਜੀਤ ਕੌਰ ਡੀਨ ਵਿਦਿਆਰਥੀ ਭਲਾਈ ਵਲੋਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪੱਧਰ ‘ਤੇ ਈ. ਐੱਸ. ਆਰ. ਮੁਕਾਬਲਿਆਂ ਦਾ ਪ੍ਰਬੰਧ ਕੀਤਾ ਗਿਆ, ਜਿਸ ਦੇ ਜੇਤੂਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਹਰਜੀਤ ਸਿੰਘ ਗਰੇਵਾਲ ਅਤੇ ਵਿਸ਼ੇਸ਼ ਮਹਿਮਾਨ ਸਾਬਕਾ ਡੀ. ਜੀ. ਪੀ. ਈਸ਼ਵਰ ਸਿੰਘ ਨੇ ਫਸਟ ਏਡ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਰਟੀਫ਼ਿਕੇਟ ਤਕਸੀਮ ਕੀਤੇ।
ਪਿਛਲੀ ਖ਼ਬਰ ਮਾਪਿਆਂ ਦੀ ਸਥਿਤੀ ਨਾਲ ਤੈਅ ਹੋਵੇਗੀ ਬੀ . ਸੀ ... ਅਗਲੀ ਖ਼ਬਰ ਸਵਰਾਜ ਟਰੈਕਟਰਜ਼ ਤੇ ਮਹਿੰਦਰਾ ਸਸਟੇਨ ਵਲੋਂ 42 ਮੈਗਾਵਾਟ ਦਾ ਸੋਲਰ ਪ੍ਰਾਜੈਕਟ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।