ਡਾ . ਪਰਮਜੀਤ ਕੌਰ ਨੇ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਅਹੁਦਾ ਸੰਭਾਲਿਆ
ਚੰਡੀਗੜ੍ਹ, 2 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪੰਜਾਬੀ ਅਧਿਐਨ ਵਿਭਾਗ ਦੀ ਇੰਚਾਰਜ ਡਾ. ਪਰਮਜੀਤ ਕੌਰ ਸਿੱਧੂ ਨੇ ਅੱਜ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ।
ਪੰਜਾਬ ਯੂਨੀਵਰਸਿਟੀ ਦੀ ਪੰਜਾਬੀ ਅਧਿਐਨ ਵਿਭਾਗ ਦੀ ਇੰਚਾਰਜ ਡਾ. ਪਰਮਜੀਤ ਕੌਰ ਸਿੱਧੂ ਨੂੰ ਗੁਰੂ ਨਾਨਕ ਸਿੱਖ ਅਧਿਐਨ ਵਿਭਾਗ ਦੇ ਅਕਾਦਮਿਕ ਇੰਚਾਰਜ ਵਜੋਂ ਅਹੁਦਾ ਸੰਭਾਲਣ ਮੌਕੇ ਸਨਮਾਨਿਤ ਕਰਦੇ ਹੋਏ ਪ੍ਰੋ. ਗੁਰਪਾਲ ਸਿੰਘ ਸੰਧੂ ਅਤੇ ਹੋਰ ਫੈਕਲਟੀ ਮੈਂਬਰ। ਤਸਵੀਰ : ਗੁਰਿੰਦਰ ਸਿੰਘ
03-09-2026