03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਜਾਅਲੀ ਦਸਤਾਵੇਜ਼ ਤਿਆਰ ਕਰਕੇ ਜ਼ਮੀਨ ਹੜੱਪਣ ਦੇ ਮਾਮਲੇ ’ ਚ ਇਕ ਮੁਲਜ਼ਮ ਗ੍ਰਿਫ਼ਤਾਰ

ਐੱਸ. ਏ.

ਅਜੀਤ ਡੈਸਕ 03-09-2026
ਐੱਸ. ਏ. ਐੱਸ. ਨਗਰ, 2 ਸਤੰਬਰ (ਕਪਿਲ ਵਧਵਾ)- ਜਾਅਲੀ ਦਸਤਾਵੇਜ਼ ਤਿਆਰ ਕਰਕੇ ਜ਼ਮੀਨ ਹੜੱਪਣ ਦੇ ਮਾਮਲੇ ਵਿਚ ਥਾਣਾ ਆਈ. ਟੀ. ਸਿਟੀ ਦੀ ਪੁਲਿਸ ਨੇ ਜੁਲਾਈ ਮਹੀਨੇ ਵਿਚ ਦਰਜ ਐੱਫ. ਆਈ. ਆਰ. ਸੰਬੰਧੀ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਅਦਾਲਤ ਨੇ ਉਸ ਨੂੰ 3 ਸਤੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ ਅਤੇ 2 ਕਨਾਲਾ ਜ਼ਮੀਨ ਜਿਸ ਦੀ ਕੀਮਤ ਲਗਭਗ ਸਵਾ ਕਰੋੜ ਰੁ. ਦੱਸੀ ਜਾ ਰਹੀ ਹੈ, ਨਾਲ ਸੰਬੰਧਿਤ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤੀ ਰਿਕਾਰਡ ਵਿਚ ਦਰਜ ਮਾਮਲੇ ਅਨੁਸਾਰ ਜ਼ਮੀਨ ਦੇ ਅਸਲ ਮਾਲਕ ਨੂੰ ਜ਼ਿੰਦਾ ਦਿਖਾ ਕੇ ਕਥਿਤ ਤੌਰ ’ਤੇ ਜਾਅਲੀ ਪਛਾਣ ਪੱਤਰ ਅਤੇ ਪਾਵਰ ਆਫ਼ ਅਟਾਰਨੀ ਤਿਆਰ ਕਰਨ ਦੇ ਦੋਸ਼ ਲਗਾਏ ਗਏ ਹਨ। ਇਸ ਤੋਂ ਬਾਅਦ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ ਜ਼ਮੀਨ ਦੀ ਵਿਕਰੀ ਕੀਤੇ ਜਾਣ ਦਾ ਵੀ ਦੋਸ਼ ਹੈ। ਹਾਲਾਂਕਿ ਇਸ ਮਾਮਲੇ ਵਿਚ ਪਹਿਲਾਂ ਤੋਂ ਤਿੰਨ ਹੋਰ ਮੁਲਜ਼ਮ ਨਾਮਜ਼ਦ ਹਨ ਪਰ ਪੁਲਿਸ ਵਲੋਂ ਰਿਮਾਂਡ ਦੌਰਾਨ ਮੁਲਜ਼ਮ ਤੋਂ ਮਾਮਲੇ ਵਿਚ ਸ਼ਾਮਲ ਹੋਰ ਵਿਅਕਤੀਆਂ ਅਤੇ ਜਾਅਲੀ ਦਸਤਾਵੇਜ਼ ਤਿਆਰ ਕਰਨ ਸੰਬੰਧੀ ਪੁੱਛਗਿੱਛ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡ ਤੀੜਾ ਵਿਖੇ ਹੋਏ ਇਕੱਠ ’ ਚ ਝੂਠੇ ਦਮਗਜੇ ਮਾਰ ਗਏ ਮੁੱਖ ਮੰਤਰੀ - ਕੰਗ ਕਿਹਾ, ਵਿਕਾਸ ਕਾਰਜਾਂ ਲਈ ਹਲਕਾ ਖਰੜ ਨੂੰ ਫੁ... ਅਗਲੀ ਖ਼ਬਰ ਸ਼ਰਾਬ ਦੇ ਠੇਕੇ ਤੋਂ ਚੋਰੀ ਹੋਈ ਗੱਡੀ ਯੂ. ਪੀ. ਤੋਂ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।