05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਡੇਰਾਬੱਸੀ ’ਚ ਉਰਦੂ-ਅਰਬੀ ਸਿੱਖਣ ਲਈ ਵਿਸ਼ੇਸ਼ ਪਹਿਲ

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪੁਲਿਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਸੈਕਟਰ-24 ਦੀ ਟੀਮ ਨੇ ਵਾਹਨ ਚੋਰੀ ਦੇ ਮਾਮਲੇ ਵਿਚ 26 ਸਾਲਾ ਜਿੱਤੂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਸਪਲੈਂਡਰ ਮੋਟਰਸਾਈਕਲਾਂ ਤੇ ਇਕ ਹੌਂਡਾ ਐਕਟਿਵਾ ਸਮੇਤ 4 ਦੋ-ਪਹੀਆ ਵਾਹਨ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਡੁਪਲੀਕੇਟ/ਸਮਾਰਟ ਚਾਬੀ ਦੀ ਮਦਦ ਨਾਲ ਵਾਹਨ ਚੋਰੀ ਕਰਦਾ ਸੀ ਅਤੇ ਕਥਿਤ ਤੌਰ ’ਤੇ ਚੋਰੀ ਕੀਤੇ ਵਾਹਨਾਂ ਨੂੰ ਸਸਤੇ ਭਾਅ ’ਤੇ ਵੇਚ ਕੇ ਨਸ਼ੇ ਦੀ ਪੂਰਤੀ ਕਰਦਾ ਸੀ।

ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਪੁਲਿਸ ਦੀ ਜ਼ਿਲ੍ਹਾ ਕ੍ਰਾਈਮ ਸੈੱਲ ਸੈਕਟਰ-24 ਦੀ ਟੀਮ ਨੇ ਵਾਹਨ ਚੋਰੀ ਦੇ ਮਾਮਲੇ ਵਿਚ 26 ਸਾਲਾ ਜਿੱਤੂ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 ਸਪਲੈਂਡਰ ਮੋਟਰਸਾਈਕਲਾਂ ਤੇ ਇਕ ਹੌਂਡਾ ਐਕਟਿਵਾ ਸਮੇਤ 4 ਦੋ-ਪਹੀਆ ਵਾਹਨ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮ ਡੁਪਲੀਕੇਟ/ਸਮਾਰਟ ਚਾਬੀ ਦੀ ਮਦਦ ਨਾਲ ਵਾਹਨ ਚੋਰੀ ਕਰਦਾ ਸੀ ਅਤੇ ਕਥਿਤ ਤੌਰ ’ਤੇ ਚੋਰੀ ਕੀਤੇ ਵਾਹਨਾਂ ਨੂੰ ਸਸਤੇ ਭਾਅ ’ਤੇ ਵੇਚ ਕੇ ਨਸ਼ੇ ਦੀ ਪੂਰਤੀ ਕਰਦਾ ਸੀ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਕਾਰਵਾਈ ਕ੍ਰਾਈਮ ਬ੍ਰਾਂਚ ਦੇ ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਟੀਮ ਨੂੰ ਮਿਲੀ ਭਰੋਸੇਯੋਗ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਸੈਕਟਰ-25 ਤੋਂ ਸੈਕਟਰ-38 ਵੱਲ ਜਾਂਦੀ ਸੜਕ ’ਤੇ ਕਾਬੂ ਕੀਤਾ ਗਿਆ। ਉਸ ਕੋਲੋਂ ਬਰਾਮਦ ਕੀਤੀ ਇਕ ਮੋਟਰਸਾਈਕਲ ਨੰਬਰ ਸੀ ਐਚ04ਬੀ-8799 ਸਬੰਧੀ ਥਾਣਾ ਸੈਕਟਰ-39 ਵਿਚ ਈ-ਐੱਫ.ਆਈ.ਆਰ. ਨੰਬਰ 1058/2026, ਧਾਰਾ 303(2) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ। ਨਿਸ਼ਾਨਦੇਹੀ ’ ਤੇ 3 ਹੋਰ ਵਾਹਨ ਮਿਲੇ ਪੁਲਿਸ ਅਨੁਸਾਰ ਮੁਲਜ਼ਮ ਦੇ ਖ਼ੁਲਾਸੇ ਦੇ ਆਧਾਰ ’ਤੇ ਜੰਗਲ ਰੈਲੀ ਗਰਾਊਂਡ, ਸੈਕਟਰ-25 ਦੇ ਨੇੜਿਉਂ 2 ਹੋਰ ਸਪਲੈਂਡਰ ਮੋਟਰਸਾਈਕਲਾਂ ਅਤੇ ਇਕ ਐਕਟਿਵਾ ਸਕੂਟਰ ਬਰਾਮਦ ਕੀਤੇ ਗਏ। ਪੁਲਿਸ ਨੂੰ ਸ਼ੱਕ ਹੈ ਕਿ ਇਹ ਵਾਹਨ ਚੋਰੀ ਦੀਆਂ ਹੋਰ ਵਾਰਦਾਤਾਂ ਨਾਲ ਸਬੰਧਿਤ ਹੋ ਸਕਦੇ ਹਨ ਅਤੇ ਇਨ੍ਹਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਰਿਕਾਰਡ ਅਨੁਸਾਰ ਜਿੱਤੂ ਨੂੰ ਇਸ ਤੋਂ ਪਹਿਲਾਂ ਵੀ ਥਾਣਾ ਸੈਕਟਰ-17, ਚੰਡੀਗੜ੍ਹ ਦੇ ਈ-ਐੱਫ.ਆਈ.ਆਰ. ਨੰਬਰ 284/2024 ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਵਾਹਨਾਂ ਦੇ ਲਾਕ ਖੋਲ੍ਹਣ ਲਈ ਸਮਾਰਟ ਜਾਂ ਡੁਪਲੀਕੇਟ ਚਾਬੀਆਂ ਦੀ ਵਰਤੋਂ ਕਰਦਾ ਸੀ ਅਤੇ ਬਾਅਦ ਵਿਚ ਚੋਰੀ ਕੀਤੇ ਵਾਹਨਾਂ ਨੂੰ ਘੱਟ ਕੀਮਤ ’ਤੇ ਵੇਚ ਦਿੰਦਾ ਸੀ। ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤੇ ਜਾਣ ਤੋਂ ਬਾਅਦ ਪੁਲਿਸ ਵਲੋਂ ਉਸ ਤੋਂ ਪੁੱਛਗਿੱਛ ਕਰਕੇ ਚੋਰੀ ਦੀਆਂ ਹੋਰ ਵਾਰਦਾਤਾਂ ਅਤੇ ਬਰਾਮਦ ਕੀਤੇ ਵਾਹਨਾਂ ਦੇ ਮਾਲਕਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਉਪ - ਰਾਸ਼ਟਰਪਤੀ ਰਾਧਾਕ੍ਰਿਸ਼ਨਨ ਦਾ ਚੰਡੀਗੜ੍ਹ ਹਵਾਈ ਅੱਡੇ ’ ਤੇ ਹਰਪਾਲ ਸਿੰਘ ਚੀਮਾ ਵਲੋਂ ਸਵਾਗਤ ਅਗਲੀ ਖ਼ਬਰ ਮੱਧ ਪ੍ਰਦੇਸ਼ ਤੋਂ ਚੰਡੀਗੜ੍ਹ ’ ਚ ਹਥਿਆਰਾਂ ਦੀ ਖੇਪ ਪਹੁੰਚਾਉਣ ਆਇਆ ਤਸਕਰ ਗ੍ਰਿਫ਼ਤਾਰ , 2 ਪਿਸਤੌਲ ਤੇ 4 ਕਾਰਤੂਸ ਬਰਾਮਦ ਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।