ਮਨਜੀਤ ਸਿੰਘ ਮਹਿਤੋਂ ਸ਼੍ਰੋਮਣੀ ਅਕਾਲੀ ਦਲ ( ਬ ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
ਕੁਰਾਲੀ, 4 ਸਤੰਬਰ (ਹਰਪ੍ਰੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜਨਰਲ ਕੌਂਸਲ ਮੈਂਬਰਾਂ ਦੇ 7 ਜ਼ਿਲ੍ਹਿਆਂ ਦੀ ਜਾਰੀ ਕੀਤੀ ਸੂਚੀ ‘ਚ ਸਥਾਨਕ ਸ਼ਹਿਰ ਦੇ ਸਰਗਰਮ ਆਗੂ ਮਨਜੀਤ ਸਿੰਘ ਮਹਿਤੋਂ ਨੂੰ ਵੀ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਬਦਲੇ ਮਨਜੀਤ ਸਿੰਘ ਮਹਿਤੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਰੜ ਤੋਂ ਮੁੱਖ ਸੇਵਾਦਾਰ ਰਵਿੰਦਰ ਸਿੰਘ ਖੇੜਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਜਿਸ ਉਮੀਦ ਨਾਲ ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਉਸ ‘ਤੇ ਖਰਾ ਉਤਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ।
ਅਜੀਤ ਡੈਸਕ
05-09-2026