06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪੰਚਾਇਤੀ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਇਕ ਰੋਜ਼ਾ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ

ਐੱਸ. ਏ.

ਮੁਹਾਲੀ ਸਥਿਤ ਕਿਸਾਨ ਵਿਕਾਸ ਚੈਂਬਰ ਦੇ ਆਡੀਟੋਰੀਅਮ ਵਿਖੇ ਕਰਵਾਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਅਜੀਤ ਤਸਵੀਰ 06-09-2026
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਚਾਇਤੀ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚਾਂ ਅਤੇ ਪੰਚਾਂ ਨੂੰ ਗ੍ਰਾਮ ਪੰਚਾਇਤਾਂ ਦੀ ਆਮਦਨ ਦੇ ਆਪਣੇ ਸ੍ਰੋਤਾਂ, ਗ੍ਰਾਮ ਪੰਚਾਇਤ ਵਿਕਾਸ ਯੋਜਨਾ ਅਤੇ ਸਰਕਾਰ ਦੀਆਂ ਵੱਖ-ਵੱਖ ਫਲੈਗਸ਼ਿਪ ਸਕੀਮਾਂ ਸੰਬੰਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਮੁਹਾਲੀ ਸਥਿਤ ਕਿਸਾਨ ਵਿਕਾਸ ਚੈਂਬਰ ਦੇ ਆਡੀਟੋਰੀਅਮ ਵਿਖੇ ਜ਼ਿਲ੍ਹਾ ਪੱਧਰੀ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਵਲੋਂ ਪੰਚਾਇਤੀ ਨੁਮਾਇੰਦਿਆਂ ਦੀ ਸਮਰੱਥਾ ‘ਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਸੰਬੰਧੀ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਨਾਲ ਸਰਪੰਚਾਂ ਅਤੇ ਪੰਚਾਂ ਨੂੰ ਆਪਣੇ ਪਿੰਡਾਂ ‘ਚ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਅਤੇ ਅਮਲ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ‘ਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਅਤੇ ਵਿਕਾਸ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਣ ਨਾਲ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ। ਵਰਕਸ਼ਾਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਪ੍ਰੋਗਰਾਮ ਦੌਰਾਨ ਪੰਚਾਇਤੀ ਵਿਕਾਸ ਅਤੇ ਸਿਖਲਾਈ ਨਾਲ ਸੰਬੰਧਿਤ ਸ੍ਰੋਤ ਵਿਅਕਤੀਆਂ ਵਲੋਂ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਨ੍ਹਾਂ ਸਕੀਮਾਂ ਦੇ ਲਾਭ ਆਮ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਬਾਰੇ ਮਾਰਗਦਰਸ਼ਨ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਅਧਿਕਾਰੀਆਂ ਵਲੋਂ ਪਿੰਡਾਂ ‘ਚ ਸੋਲਰ ਲਾਈਟਾਂ ਲਗਾਉਣ ਸੰਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਸੂਰਜੀ ਊਰਜਾ ਆਧਾਰਿਤ ਲਾਈਟਾਂ ਦੀ ਵਰਤੋਂ ਨਾਲ ਹੋਣ ਵਾਲੇ ਵਾਤਾਵਰਨਿਕ ਅਤੇ ਆਰਥਿਕ ਲਾਭਾਂ ਬਾਰੇ ਵੀ ਸਰਪੰਚਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਰਮਬੀਰ ਕੌਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਜ਼ਿਲ੍ਹੇ ਦੇ ਸਮੂਹ ਚਾਰ ਬਲਾਕਾਂ ਦੇ ਬੀ. ਡੀ. ਪੀ. ਓ. ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੂਬਾਈ ਕਾਂਗਰਸੀ ਲੀਡਰਸ਼ਿਪ ਆਪਸੀ ਮਤਭੇਦ ਭੁੱਲਾ ਕੇ ਇਕ ਪਲੇਟਫਾਰਮ ’ਤੇ ਇਕੱਠੇ ਹੋਣ : ਸ਼ਰਮਾ ਅਗਲੀ ਖ਼ਬਰ ਰਿਆਤ-ਬਾਹਰਾ ਯੂਨੀਵਰਸਿਟੀ ਭਾਰਤ ਦੀਆਂ ਚੋਟੀ ਦੀਆਂ 10 ਏ. ਆਈ. ਯੂਨੀਵਰਸਿਟੀਆਂ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।