06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ‘ਚ ਪਾਏ ਗਏ ਯੋਗਦਾਨ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 06-09-2026
ਡੇਰਾਬੱਸੀ, 5 ਸਤੰਬਰ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ ‘ਚ ਪਾਏ ਗਏ ਯੋਗਦਾਨ ਬਦਲੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਦੀ ਭੂਮਿਕਾ ਅਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ‘ਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਵੀ ਸਾਂਝੇ ਕੀਤੇ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਵਿਰਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕ ਦਿਵਸ ਦੀ ਮਹੱਤਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਦਿੰਦੇ, ਸਗੋਂ ਵਿਦਿਆਰਥੀਆਂ ਨੂੰ ਜੀਵਨ ਦੀਆਂ ਕਦਰਾਂ-ਕੀਮਤਾਂ ਅਤੇ ਸਹੀ ਦਿਸ਼ਾ ਵੀ ਦਿਖਾਉਂਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਉਪ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਤਕਨਾਲੋਜੀ ਭਾਵੇਂ ਕਿੰਨੀ ਵੀ ਤਰੱਕੀ ਕਰ ਲਵੇ, ਪਰ ਬੱਚਿਆਂ ਨੂੰ ਅਧਿਆਪਕ ਤੋਂ ਮਿਲਣ ਵਾਲਾ ਗਿਆਨ ਅਤੇ ਜੀਵਨ ਅਨੁਭਵ ਕਿਸੇ ਹੋਰ ਸਾਧਨ ਤੋਂ ਨਹੀਂ ਮਿਲ ਸਕਦਾ। ਇਸ ਮੌਕੇ ਸਕੂਲ ਪ੍ਰਿੰ. ਕਵਿਤਾ ਅੱਤਰੀ ਨੇ ਸਮੁੱਚੇ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਤੋਂ ਬਿਨਾਂ ਗਿਆਨ ਦੀ ਪ੍ਰਾਪਤੀ ਅਧੂਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਮੈਨੇਜਰ ਗੁਰਜੀਤ ਸਿੰਘ, ਕਪੂਰ ਸਿੰਘ, ਅੰਮ੍ਰਿਤਪਾਲ ਸਿੰਘ ਮੋਦੀ, ਬਲਜੀਤ ਸਿੰਘ ਵਾਲੀਆ, ਰਾਜੀਵ ਗਾਂਧੀ, ਰਾਜਿੰਦਰ ਪਾਲ ਸਰਨਾ, ਰਾਮੇਸ਼ ਕੁਮਾਰ, ਗੁਰਨੀਤ ਸਿੰਘ ਤੇ ਸਿਫਤ ਕੌਰ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਹੁਕਮ ਜਾਰੀ ਅਗਲੀ ਖ਼ਬਰ 51,979 ਨਾਗਰਿਕਾਂ ਵਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸੰਬੰਧਿਤ 25339 ਗ੍ਰਿਫ਼ਤਾਰੀਆਂ ਹੋਈਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।