06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ 12 ਤੋਂ ਸ਼ੁਰੂ

ਐੱਸ. ਏ.

ਅਜੀਤ ਡੈਸਕ 06-09-2026
ਐੱਸ. ਏ. ਐੱਸ. ਨਗਰ, 5 ਸਤੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦੀ ਖੁਸ਼ੀ ’ਚ ਦੋ ਰੋਜ਼ਾ ਗੁਰਮਤਿ ਸਮਾਗਮ 12 ਅਤੇ 13 ਸਤੰਬਰ ਨੂੰ ਕਰਵਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਗੁਰਮਤਿ ਸਮਾਗਮ ‘ਚ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਭੇਜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਗੁਰਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ, ਸ਼੍ਰੋਮਣੀ ਪ੍ਰਚਾਰਕ ਭਾਈ ਅਮਰੀਕ ਸਿੰਘ ਸ਼ਾਹਬਾਦ ਮਾਰਕੰਢਾ ਵਾਲੇ, ਭਾਈ ਮਨਜਿੰਦਰ ਸਿੰਘ ਰਬਾਬੀ ਗੁਰਦੁਆਰਾ ਨਾਢਾ ਸਾਹਿਬ, ਬੀਬੀ ਸੁਮਨਪ੍ਰੀਤ ਕੌਰ ਖ਼ਾਲਸਾ ਤਰਨਤਾਰਨ ਸਾਹਿਬ ਵਾਲਿਆਂ ਦੇ ਢਾਡੀ ਜਥੇ, ਭਾਈ ਬਲਜਿੰਦਰ ਸਿੰਘ ਸ੍ਰੀ ਫ਼ਤਹਿਗੜ੍ਹ ਸਾਹਿਬ, ਚੜ੍ਹਦੀ ਕਲਾ ਕੀਰਤਨੀ ਜਥੇ, ਸ਼੍ਰੋਮਣੀ ਪ੍ਰਚਾਰਕ ਭਾਈ ਨਾਨਕ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਬਾਬਾ ਦੀਪ ਸਿੰਘ ਜੀ ਕਵੀਸ਼ਰੀ ਜਥੇ ਅਤੇ ਭਾਈ ਗੁਰਵਿੰਦਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਬਿ ਲੁਧਿਆਣਾ ਸਮੇਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਸੀ . ਜੀ . ਸੀ . ਲਾਂਡਰਾਂ ਵਿਖੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਅਧਿਆਪਕ ਦਿਵਸ ਮੌਕੇ ‘ਟੀਚਿੰਗ ਟਾਈਟਨਸ 2026’ ਐਵਾਰਡ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।