07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪਿੰਡ ਬਡਾਲਾ ਨਿਆਂ ਸ਼ਹਿਰ ਦੇ ਗੁੱਗਾ ਨੌਮੀ ਮੇਲੇ ’ ਤੇ ਗੋਲਡੀ ਅਤੇ ਮੋਦੀ ਨੇ ਲੁਆਈ ਹਾਜ਼ਰੀ

ਖਰੜ, 6 ਸਤੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੇ ਨੇੜੇ ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਗੁੱਗਾ ਨੌਮੀ ਦੇ ਮੇਲੇ ਉਤੇ ਸੋਸ਼ਲ ਜੋਨ ਕਲੱਬ ਨਿਆਂ ਸ਼ਹਿਰ ਬਡਾਲਾ ਵਲੋਂ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਹਰਦੀਪ ਕੌਰਾ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਮੌਕੇ ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 07-09-2026
ਖਰੜ, 6 ਸਤੰਬਰ (ਗੁਰਮੁੱਖ ਸਿੰਘ ਮਾਨ)- ਖਰੜ ਦੇ ਨੇੜੇ ਪਿੰਡ ਨਿਆਂ ਸ਼ਹਿਰ ਬਡਾਲਾ ਵਿਖੇ ਗੁੱਗਾ ਨੌਮੀ ਦੇ ਮੇਲੇ ਉਤੇ ਸੋਸ਼ਲ ਜੋਨ ਕਲੱਬ ਨਿਆਂ ਸ਼ਹਿਰ ਬਡਾਲਾ ਵਲੋਂ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਹਰਦੀਪ ਕੌਰਾ ਦੀ ਯਾਦ ਵਿਚ ਸੱਭਿਆਚਾਰਕ ਮੇਲਾ ਕਰਵਾਇਆ ਗਿਆ। ਇਸ ਮੌਕੇ ਪੰਚਾਇਤ ਸੰਮਤੀ ਖਰੜ ਦੇ ਚੇਅਰਮੈਨ ਰਘਬੀਰ ਸਿੰਘ ਮੋਦੀ ਨੇ ਦੱਸਿਆ ਕਿ ਇਸ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਪਰਮਿੰਦਰ ਸਿੰਘ ਗੋਲਡੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜ਼ਗਾਰ ਮੁਹੱਈਆਂ ਕਰਵਾਉਣ ਲਈ ਯਤਨ ਕੀਤੇ ਗਏ ਤੇ ਪੰਜਾਬ ਦਾ ਵੱਡੇ ਪੱਧਰ ਤੇ ਬਹੁਪੱਖੀ ਵਿਕਾਸ ਹੋ ਰਿਹਾ ਹੈ। ਮੇਲੇ ਵਿਚ ਗਾਇਕ ਗੁਰਬਖ਼ਸ਼ ਸ਼ੌਂਕੀ, ਮੈਡਮ ਸਵੀਟੀ, ਪ੍ਰੀਤ ਕੌਰਾ, ਗੁਰਮੀਤ ਨਾਹਰ ਨੇ ਪੰਜਾਬੀ ਗੀਤਾਂ ਰਾਹੀਂ ਰੰਗ ਬੰਨ੍ਹਿਆ। ਇਸ ਮੌਕੇ ਰਾਮ ਸਰੂਪ ਸ਼ਰਮਾ, ਨਵਦੀਪ ਸਿੰਘ ਨੋਨੀ, ਹਰਿੰਦਰ ਸਿੰਘ ਸਰਪੰਚ, ਬਲਜੀਤ ਸਿੰਘ ਸੰਤੀ ਮੈਂਬਰ, ਜਗਜੀਤ ਸਿੰਘ, ਸੋਨੀ ਮੱਛਲੀ, ਸੰਜੀਵ ਰਾਣਾ, ਜਸਵੰਤ ਰਾਣਾ, ਨਿਰਮਲ ਸਿੰਘ ਮੰਡੇਰ ਵਾਈਸ ਚੇਅਰਮੈਨ ਪੰਚਾਇਤ ਸੰਮਤੀ ਖਰੜ, ਦਲਜੀਤ ਸਿੰਘ ਦੱਲੀ, ਗੁਰਮੀਤ ਮਨੀ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪੰਚ, ਸਾਬਕਾ ਕੌਂਸਲਰ,ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਪਾਰਟੀ ਦੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਕਰਵਾਏ ਸਮਾਗਮਾਂ ’ ਚ ਵਿਧਾਇਕ ਰੰਧਾਵਾ ਨੇ ਲੁਆਈ ਹਾਜ਼ਰੀ ਪੰਜਾਬ ਦੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ ਦੀ ਕੀਤੀ... ਅਗਲੀ ਖ਼ਬਰ ਜ਼ੀਰਕਪੁਰ ’ ਚ ਬਾਇਲੋ ਇੰਡੀਆ ਦੇ ਨਵੇਂ ਸਟੋਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।