07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਮਨੁੱਖੀ ਅਧਿਕਾਰ ਸੰਸਥਾ ਵਲੋਂ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ਨਾਲ ਹੋਏ ਪੁਲਿਸ ਤਸ਼ੱਦਦ ਦੀ ਨਿਖੇਧੀ

ਜ਼ੀਰਕਪੁਰ, 6 ਸਤੰਬਰ (ਹੈਪੀ ਪੰਡਵਾਲਾ)-ਮਨੁੱਖੀ ਅਧਿਕਾਰ ਵੈੱਲਫ਼ੇਅਰ ਸੁਸਾਇਟੀ ਜ਼ੀਰਕਪੁਰ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਸ ਮਾਮਲੇ ‘ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ।

ਅਜੀਤ ਡੈਸਕ 07-09-2026
ਜ਼ੀਰਕਪੁਰ, 6 ਸਤੰਬਰ (ਹੈਪੀ ਪੰਡਵਾਲਾ)-ਮਨੁੱਖੀ ਅਧਿਕਾਰ ਵੈੱਲਫ਼ੇਅਰ ਸੁਸਾਇਟੀ ਜ਼ੀਰਕਪੁਰ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਹੋਏ ਕਥਿਤ ਪੁਲਿਸ ਤਸ਼ੱਦਦ ਦੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਸੁਸਾਇਟੀ ਦੇ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਇਸ ਮਾਮਲੇ ‘ਤੇ ਗੰਭੀਰ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਹਰਬੰਸ ਸਿੰਘ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਨੂੰ ਪੁਲਿਸ ਅਧਿਕਾਰੀਆਂ ਵਲੋਂ ਤਸ਼ੱਦਦ ਦਾ ਸ਼ਿਕਾਰ ਬਣਾਇਆ ਗਿਆ। ਉਨ੍ਹਾਂ ਇਸ ਘਟਨਾ ਨੂੰ ਬੇਹੱਦ ਨਿੰਦਣਯੋਗ ਕਰਾਰ ਦਿੰਦਿਆਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਦੇ ਕੇਸਾਂ ਅਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਗਈ ਹੈ, ਜੋ ਕਿ ਬੇਹੱਦ ਗੰਭੀਰ ਮਸਲਾ ਹੈ। ਹਰਬੰਸ ਸਿੰਘ ਨੇ ਕਿਹਾ ਕਿ ਸੁਸਾਇਟੀ ਵਲੋਂ ਮੋਹਨਜੀਤ ਸਿੰਘ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਸਾਂ ਅਤੇ ਕਕਾਰਾਂ ਦੀ ਕਥਿਤ ਬੇਅਦਬੀ ਦੇ ਮਾਮਲੇ ‘ਚ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਵੀ ਅਪੀਲ ਕੀਤੀ ਜਾਵੇਗੀ। ਇਸ ਮੌਕੇ ਸੁਸਾਇਟੀ ਦੇ ਆਗੂਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਭਾਜਪਾ ਰੂਪਨਗਰ ਵਲੋਂ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਇਲਾਕੇ ਦੇ ਵੱਖ - ਵੱਖ ਪਿੰਡਾਂ ਵਿਚ ਮੁਫ਼ਤ... ਅਗਲੀ ਖ਼ਬਰ ਗੋਸਵਾਮੀ ਤੁਲਸੀਦਾਸ ਨੇ ਰਾਮਚਰਿਤ ਮਾਨਸ ਰਾਹੀਂ ਸਮਾਜ ਨੂੰ ਮਾਣ , ਸੇਵਾ ਅਤੇ ਬਲੀਦਾਨ ਦਾ ਰਸਤਾ ਦਿਖਾਇਆ - ਮੁੱਖ ਮੰਤਰੀ ਚੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।