09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡੇਰਾਬੱਸੀ ’ਚ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਘਰਾਂ ਤੋਂ ਸਕੂਲਾਂ ਤੱਕ ਪੁੱਜੀਆਂ ਸਿਹਤ ਵਿਭਾਗ ਦੀਆਂ ਟੀਮਾਂ

ਡੇਰਾਬੱਸੀ, 8 ਸਤੰਬਰ (ਰਣਬੀਰ ਸਿੰਘ ਪੜ੍ਹੀ)—ਬਰਸਾਤੀ ਮੌਸਮ ਦੌਰਾਨ ਡੇਂਗੂ ਦੇ ਖ਼ਤਰੇ ਨੂੰ ਮੱਛਰ ਪੈਦਾ ਹੋਣ ਤੋਂ ਪਹਿਲਾਂ ਹੀ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਨੂੰ ਘਰਾਂ ਤੋਂ ਲੈ ਕੇ ਸਕੂਲਾਂ-ਕਾਲਜਾਂ ਤੱਕ ਪੁੱਜੀਆਂ। ਡੇਂਗੂ ’ਤੇ ਵਾਰ ‘ਘਰ-ਘਰ ਜਾਗਰੂਕਤਾ ਮੁਹਿੰਮ’ ਤਹਿਤ ਜਿਥੇ ਵੱਖ-ਵੱਖ ਇਲਾਕਿਆਂ ਵਿਚ ਮੱਛਰ ਦੇ ਲਾਰਵੇ ਦੀ ਭਾਲ ਲਈ ਸਰਵੇਖਣ ਕੀਤਾ ਗਿਆ, ਉਥੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਇਕੱਤਰ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 09-09-2026
ਡੇਰਾਬੱਸੀ, 8 ਸਤੰਬਰ (ਰਣਬੀਰ ਸਿੰਘ ਪੜ੍ਹੀ)—ਬਰਸਾਤੀ ਮੌਸਮ ਦੌਰਾਨ ਡੇਂਗੂ ਦੇ ਖ਼ਤਰੇ ਨੂੰ ਮੱਛਰ ਪੈਦਾ ਹੋਣ ਤੋਂ ਪਹਿਲਾਂ ਹੀ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਸ਼ੁੱਕਰਵਾਰ ਨੂੰ ਘਰਾਂ ਤੋਂ ਲੈ ਕੇ ਸਕੂਲਾਂ-ਕਾਲਜਾਂ ਤੱਕ ਪੁੱਜੀਆਂ। ਡੇਂਗੂ ’ਤੇ ਵਾਰ ‘ਘਰ-ਘਰ ਜਾਗਰੂਕਤਾ ਮੁਹਿੰਮ’ ਤਹਿਤ ਜਿਥੇ ਵੱਖ-ਵੱਖ ਇਲਾਕਿਆਂ ਵਿਚ ਮੱਛਰ ਦੇ ਲਾਰਵੇ ਦੀ ਭਾਲ ਲਈ ਸਰਵੇਖਣ ਕੀਤਾ ਗਿਆ, ਉਥੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਆਪਣੇ ਆਲੇ-ਦੁਆਲੇ ਪਾਣੀ ਇਕੱਤਰ ਨਾ ਹੋਣ ਦੇਣ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਿੰਦਰ ਸਿੰਘ ਦੀ ਅਗਵਾਈ ਅਤੇ ਡਾ. ਦੀਪਿੰਦਰ ਅਨੰਦ ਦੇ ਸਹਿਯੋਗ ਨਾਲ ਚਲਾਈ ਮੁਹਿੰਮ ਦੌਰਾਨ ਸਰਕਾਰੀ ਤੇ ਨਿੱਜੀ ਸਕੂਲਾਂ ਅਤੇ ਕਾਲਜਾਂ ਵਿਚ ਵੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਰਾਬੱਸੀ ਵਿਖੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਧਰਮਿੰਦਰ ਸਿੰਘ ਨੇ ਕਿਹਾ ਕਿ ਡੇਂਗੂ ਤੋਂ ਬਚਣ ਦਾ ਸਭ ਤੋਂ ਸੌਖਾ ਅਤੇ ਕਾਰਗਰ ਤਰੀਕਾ ਮੱਛਰ ਨੂੰ ਪੈਦਾ ਹੋਣ ਦਾ ਮੌਕਾ ਹੀ ਨਾ ਦੇਣਾ ਹੈ। ਘਰਾਂ ਦੀਆਂ ਛੱਤਾਂ, ਵਿਹੜਿਆਂ, ਕੂਲਰਾਂ, ਗਮਲਿਆਂ, ਪੁਰਾਣੇ ਬਰਤਨਾਂ ਅਤੇ ਹੋਰ ਵਸਤਾਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੂਲਰਾਂ ਨੂੰ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸੁਕਾਇਆ ਜਾਵੇ, ਜਦਕਿ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਢੱਕ ਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਵਿਚ ਪਿਆ ਬੇਲੋੜਾ ਕਬਾੜ ਵੀ ਬਰਸਾਤੀ ਪਾਣੀ ਇਕੱਤਰ ਹੋਣ ਕਾਰਨ ਮੱਛਰਾਂ ਦੀ ਪੈਦਾਇਸ਼ ਦਾ ਟਿਕਾਣਾ ਬਣ ਸਕਦਾ ਹੈ। ਇਸ ਲਈ ਟੁੱਟੇ ਬਰਤਨਾਂ ਅਤੇ ਹੋਰ ਅਣਵਰਤੋਂ ਵਾਲੀਆਂ ਵਸਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਇਸ ਦੌਰਾਨ ਡਾ. ਧਰਮਿੰਦਰ ਸਿੰਘ ਨੇ ਲੋਕਾਂ ਨੂੰ ਪੂਰੀਆਂ ਬਾਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਅਤੇ ਲੋੜ ਅਨੁਸਾਰ ਮੱਛਰ ਭਜਾਊ ਕਰੀਮ ਵਰਤਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਬੁਖਾਰ ਨੂੰ ਹਲਕੇ ਵਿਚ ਲੈਣਾ ਮਹਿੰਗਾ ਪੈ ਸਕਦਾ ਹੈ। ਬੁਖਾਰ ਹੋਣ ਦੀ ਸੂਰਤ ਵਿਚ ਆਪਣੇ ਪੱਧਰ ’ਤੇ ਦਵਾਈ ਲੈਣ ਦੀ ਬਜਾਏ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਵਿਚ ਜਾਂਚ ਕਰਵਾਈ ਜਾਵੇ। ਇਸ ਮੌਕੇ ਹੈਲਥ ਸੁਪਰਵਾਈਜ਼ਰ ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ, ਨਵੀਨ ਕੁਮਾਰ, ਆਸ਼ਾ ਵਰਕਰ, ਨਰਸਿੰਗ ਕਾਲਜ ਦੇ ਵਿਦਿਆਰਥੀ ਅਤੇ ਬਰੀਡਿੰਗ ਚੈੱਕਰ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਰਵਾਨਾ ਵਿਧਾਇਕ ਰੰਧਾਵਾ ਨੇ ਸ਼ਰਧਾਲੂਆਂ ਨੂੰ ਦਿੱਤੀਆ... ਅਗਲੀ ਖ਼ਬਰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪਾਣੀ ਸਪਲਾਈ, ਬਿਜਲੀ ਅਤੇ ਸੜਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਦਿੱਤੀ ਪ੍ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।