09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਰਵਾਨਾ ਵਿਧਾਇਕ ਰੰਧਾਵਾ ਨੇ ਸ਼ਰਧਾਲੂਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਲਾਲੜੂ, 8 ਸਤੰਬਰ (ਰਾਜਵੀਰ ਸਿੰਘ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਬੱਸਾਂ ਰਾਹੀਂ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਤੀਰਥ ਯਾਤਰਾ ਲਈ ਬੱਸ ਨੂੰ ਰਵਾਨਾ ਕਰਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ- ਰਾਜਵੀਰ ਸਿੰਘ 09-09-2026
ਲਾਲੜੂ, 8 ਸਤੰਬਰ (ਰਾਜਵੀਰ ਸਿੰਘ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਅੱਜ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਤਹਿਤ ਲਾਲੜੂ ਤੋਂ ਤਿੰਨ ਹੋਰ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਬੱਸਾਂ ਰਾਹੀਂ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਸਥਾਨ ਯਾਤਰਾ ਯੋਜਨਾ ਰਾਹੀਂ ਸੰਗਤਾਂ ਨੂੰ ਦੇਸ਼ ਦੇ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਵਿਧਾਜਨਕ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਯਾਤਰਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜੀ ਹੋਈ ਹੈ ਅਤੇ ਸਰਕਾਰ ਦਾ ਇਹ ਉਪਰਾਲਾ ਸੰਗਤਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਇਸ ਦੌਰਾਨ ਵਿਧਾਇਕ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਤੀਰਥ ਅਸਥਾਨਾਂ ਦੇ ਦਰਸ਼ਨ ਕਰਦਿਆਂ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਿਹਤਰ ਸਹੂਲਤਾਂ ਦੇਣ ਦੇ ਉਦੇਸ਼ ਨਾਲ ਇਹ ਯੋਜਨਾ ਚਲਾਈ ਜਾ ਰਹੀ ਹੈ। ਇਸ ਮੌਕੇ ਨਗਰ ਕੌਂਸਲ ਪ੍ਰਧਾਨ, ਸੀਨੀਅਰ ਵਾਈਸ ਪ੍ਰਧਾਨ, ਕੌਂਸਲਰ ਸਾਹਿਬਾਨ, ਵਾਰਡ ਇੰਚਾਰਜ, ਪਾਰਟੀ ਆਗੂ ਤੇ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
ਪਿਛਲੀ ਖ਼ਬਰ ਡੇਰਾਬੱਸੀ ਬਾਰ ਦੀ ਪ੍ਰਧਾਨਗੀ ਲਈ ਮੁਕਾਬਲਾ ਰੌਚਕ , ਮੌਜੂਦਾ ਪ੍ਰਧਾਨ ਦੱਪਰ ਮੁੜ ਚੋਣ ਮੈਦਾਨ ’ ਚ ਪ੍ਰਦੀਪ ਕੁਮਾਰ ਰਾਣਾ ਨੇ... ਅਗਲੀ ਖ਼ਬਰ ਡੇਰਾਬੱਸੀ ’ਚ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਘਰਾਂ ਤੋਂ ਸਕੂਲਾਂ ਤੱਕ ਪੁੱਜੀਆਂ ਸਿਹਤ ਵਿਭਾਗ ਦੀਆਂ ਟੀਮਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।