09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਰਕਾਰੀ ਕਾਲਜ ਡੇਰਾਬੱਸੀ ਦੀ ਵਿਦਿਆਰਥਣ ਗੁਰਜੀਤ ਕੌਰ ਨੇ ਯੂ . ਜੀ . ਸੀ .- ਨੈੱਟ ਪ੍ਰੀਖਿਆ ਕੀਤੀ ਪਾਸ

ਡੇਰਾਬੱਸੀ, 8 ਸਤੰਬਰ (ਗੁਰਮੀਤ ਸਿੰਘ)- ਸਰਕਾਰੀ ਕਾਲਜ ਡੇਰਾਬੱਸੀ ਲਈ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀ ਵਿਦਿਆਰਥਣ ਗੁਰਜੀਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਕਰਵਾਈ ਜਾਂਦੀ ਨੈਸ਼ਨਲ ਐਲੀਜਿਬਿਲਟੀ ਟੈਸਟ (ਯੂ. ਜੀ.

ਅਜੀਤ ਡੈਸਕ 09-09-2026
ਡੇਰਾਬੱਸੀ, 8 ਸਤੰਬਰ (ਗੁਰਮੀਤ ਸਿੰਘ)- ਸਰਕਾਰੀ ਕਾਲਜ ਡੇਰਾਬੱਸੀ ਲਈ ਇਹ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀ ਵਿਦਿਆਰਥਣ ਗੁਰਜੀਤ ਕੌਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵਲੋਂ ਕਰਵਾਈ ਜਾਂਦੀ ਨੈਸ਼ਨਲ ਐਲੀਜਿਬਿਲਟੀ ਟੈਸਟ (ਯੂ. ਜੀ. ਸੀ.-ਨੈੱਟ) ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ। ਗੁਰਜੀਤ ਕੌਰ ਦਾ ਜੀਵਨ ਵਿਚ ਪ੍ਰੋਫੈਸਰ ਬਣਨ ਦਾ ਸੁਪਨਾ ਹੈ ਅਤੇ ਇਸ ਪ੍ਰਾਪਤੀ ਨਾਲ ਉਸ ਦੇ ਇਸ ਟੀਚੇ ਵੱਲ ਇਕ ਹੋਰ ਮਹੱਤਵਪੂਰਨ ਕਦਮ ਵਧਿਆ ਹੈ। ਇਸ ਮੌਕੇ ਵਿਦਿਆਰਥਣ ਦੀ ਇਸ ਸ਼ਾਨਦਾਰ ਸਫਲਤਾ ’ਤੇ ਕਾਲਜ ਦੇ ਪ੍ਰਿੰਸੀਪਲ, ਅਧਿਆਪਕਾਂ ਅਤੇ ਸਮੂਹ ਸਟਾਫ਼ ਵਲੋਂ ਉਸ ਨੂੰ ਹਾਰਦਿਕ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰ. ਨੇ ਕਿਹਾ ਕਿ ਗੁਰਜੀਤ ਕੌਰ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਦੇ ਪਰਿਵਾਰ ਅਤੇ ਅਧਿਆਪਕਾਂ ਲਈ, ਸਗੋਂ ਪੂਰੇ ਸਰਕਾਰੀ ਕਾਲਜ ਡੇਰਾਬੱਸੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ। ਗੁਰਜੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਕਾਲਜ ਵਲੋਂ ਮਿਲੇ ਸਹਿਯੋਗ ਨੂੰ ਦਿੱਤਾ। ਉਸ ਨੇ ਹੋਰ ਵਿਦਿਆਰਥੀਆਂ ਨੂੰ ਵੀ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਅਤੇ ਲਗਾਤਾਰ ਕੋਸ਼ਿਸ਼ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਸਟਾਫ਼ ਨੇ ਵਿਦਿਆਰਥਣ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਮੁਹਾਲੀ ’ਚ ਲਗਾਤਾਰ ਵਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਬਿਜਲੀ ਢਾਂਚੇ ਨੂੰ ਅੱਪਡੇਟ ਕੀਤਾ ਜਾ ਰਿਹੈ : ਡਿਪਟੀ ਚੀਫ਼... ਅਗਲੀ ਖ਼ਬਰ ਪਿੰਡ ਮੀਰਪੁਰ ਦੀ ਵਿਸ਼ਾਲ ਇਨਕਲੇਵ ਵਿਖੇ ਚੋਰਾਂ ਨੇ ਬੰਦ ਮਕਾਨ ਨੂੰ ਬਣਾਇਆ ਨਿਸ਼ਾਨਾ 2.50 ਲੱਖ ਰੁ. ਦੀ ਨਕਦੀ, ਸੋਨੇ-ਚਾਂਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।