09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਨਸ਼ਿਆਂ ਖ਼ਿਲਾਫ਼ ਪੁਲਿਸ ਨੇ ‘ਵਿਲੇਜ ਡਿਫੈਂਸ ਕਮੇਟੀਆਂ’ ਨਾਲ ਕੀਤੀ ਮੀਟਿੰਗ ਨਸ਼ੇ ਦੀ ਵਿਕਰੀ ਜਾਂ ਸਪਲਾਈ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ

ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ੀਰਕਪੁਰ ਦੇ ਏ. ਐੱਸ.

ਅਜੀਤ ਡੈਸਕ 09-09-2026
ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ੀਰਕਪੁਰ ਦੇ ਏ.ਐੱਸ.ਪੀ. ਜ਼ੀਰਕਪੁਰ ਦੀ ਅਗਵਾਈ ਹੇਠ ਥਾਣਾ ਢਕੌਲੀ ਅਤੇ ਥਾਣਾ ਜ਼ੀਰਕਪੁਰ ਅਧੀਨ ਗਠਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਇੰਚਾਰਜਾਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਤੋਂ ਇਲਾਵਾ ਕਿਸੇ ਵੀ ਸ਼ੱਕੀ ਜਾਂ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਮਿਲਣ ‘ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੁਲਿਸ ਨੂੰ ਆਮ ਲੋਕਾਂ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਕਮੇਟੀ ਮੈਂਬਰਾਂ ਨੇ ਆਪਣੇ ਇਲਾਕਿਆਂ ਵਿਚ ਪੇਸ਼ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਤੇ ਮੁਸ਼ਕਿਲਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਸੰਬੰਧਿਤ ਅਧਿਕਾਰੀਆਂ ਨਾਲ ਤਾਲਮੇਲ ਕਰ ਕੇ ਯੋਗ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਲੋਕਾਂ ਵਿਚਕਾਰ ਆਪਸੀ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਾਲੇ ਤੱਤਾਂ ਬਾਰੇ ਜਾਣਕਾਰੀ ਪੁਲਿਸ ਤੱਕ ਪਹੁੰਚਾਉਣ।
ਪਿਛਲੀ ਖ਼ਬਰ ਕੌਂਸਲ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਸਮੇਤ 2.06 ਕਰੋੜ ਦੇ ਪ੍ਰਾਜੈਕਟਾਂ ਸਮੇਤ ਕਈ ਅਹਿਮ ਪਾਸ ਅਗਲੀ ਖ਼ਬਰ ਫੇਜ਼ -10 ’ ਚ ਕਾਰੋਬਾਰੀ ਦੇ ਘਰ ਬਾਹਰ 6 ਰਾਊਂਡ ਫਾਇਰਿੰਗ , ਨਵ - ਨਿਯੁਕਤ ਐੱਸ . ਐੱਸ . ਪੀ . ਦੀ ਦੂਜੀ ਚੁਨੌਤੀ ਗੈਂਗਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।