‘ਗੈਂਗਸਟਰਾਂ ’ਤੇ ਵਾਰ’ ਦਾ 231ਵਾਂ ਦਿਨ ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ 238 ਕਾਬੂ
‘ ਯੁੱਧ ਨਸ਼ਿਆਂ ਵਿਰੁੱਧ’ ਦੇ 556ਵੇਂ ਦਿਨ 100 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 8 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.
ਚੰਡੀਗੜ੍ਹ, 8 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 231ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 231ਵੇਂ ਦਿਨ, ਪੁਲਿਸ ਟੀਮਾਂ ਨੇ 238 ਵਿਅਕਤੀਆਂ ਨੂੰ 24 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,937 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 255 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 556ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 353 ਗ੍ਰਾਮ ਹੈਰੋਇਨ, 7 ਕਿੱਲੋ ਗਾਂਜਾ, 6 ਕਿਲੋ ਭੁੱਕੀ ਅਤੇ 285 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਦੇ ਨਾਲ ਸਿਰਫ 556 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,559 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।