09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਜ਼ੀਰਕਪੁਰ ’ਚ ਚੇਨ ਸਨੇਚਿੰਗ ਗਰੋਹ ਦੇ ਦੋ ਮੈਂਬਰ ਕਾਬੂ 7 ਸੋਨੇ ਦੀਆਂ ਚੇਨਾਂ ਤੇ ਵਾਰਦਾਤ ’ਚ ਵਰਤੀ ਮੋਟਰਸਾਈਕਲ ਬਰਾਮਦ

ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਚੇਨ ਸਨੇਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 7 ਸੋਨੇ ਦੀਆਂ ਚੇਨਾਂ ਅਤੇ ਵਾਰਦਾਤਾਂ ਵਿਚ ਵਰਤੀ ਗਈ ਯਾਮਾਹਾ ਐਫ. ਜ਼ੈਡ ਮੋਟਰਸਾਈਕਲ ਬਰਾਮਦ ਕੀਤੀ ਹੈ।

ਝਪਟਮਾਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ। ਤਸਵੀਰ : ਮਨਿੰਦਰ ਸਿੰਘ 09-09-2026
ਜ਼ੀਰਕਪੁਰ, 8 ਸਤੰਬਰ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਚੇਨ ਸਨੇਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ‘ਚੋਂ 7 ਸੋਨੇ ਦੀਆਂ ਚੇਨਾਂ ਅਤੇ ਵਾਰਦਾਤਾਂ ਵਿਚ ਵਰਤੀ ਗਈ ਯਾਮਾਹਾ ਐਫ. ਜ਼ੈਡ ਮੋਟਰਸਾਈਕਲ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਜ਼ੀਰਕਪੁਰ ਇਲਾਕੇ ਵਿਚ ਹੀ ਚੇਨ ਸਨੇਚਿੰਗ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਹੁਣ ਤੱਕ ਕਰੀਬ 12 ਲੱਖ ਰੁਪਏ ਤੋਂ ਵੱਧ ਦੀਆਂ ਸੋਨੇ ਦੀਆਂ ਚੇਨਾਂ ਝਪਟਣ ਦਾ ਅਨੁਮਾਨ ਹੈ। ਥਾਣਾ ਜ਼ੀਰਕਪੁਰ ਦੇ ਮੁਖੀ ਇੰਸਪੈਕਟਰ ਜਸਵੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ। ਪੁਲਿਸ ਅਨੁਸਾਰ ਬੀਤੀ 2 ਸਤੰਬਰ ਨੂੰ ਨਿਰਮਲ ਰਾਣੀ ਵਾਸੀ ਲੋਹਗੜ੍ਹ ਰੋਡ ਜ਼ੀਰਕਪੁਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਸਨਰਾਈਜ਼ ਮਾਰਕੀਟ ਵਿਚ ਸਥਿਤ ਸਬਜ਼ੀ ਦੀ ਦੁਕਾਨ ਤੋਂ ਸਬਜ਼ੀਆਂ ਖਰੀਦ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਉਥੇ ਆਏ ਅਤੇ ਇਕ ਨੌਜਵਾਨ ਨੇ ਉਸ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਝਪਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸੰਬੰਧੀ ਥਾਣਾ ਜ਼ੀਰਕਪੁਰ ਵਿਖੇ ਬੀ. ਐਨ. ਐਸ. ਦੀ ਧਾਰਾ 304 (2) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਗੁਰਸੇਵਕ ਸਿੰਘ ਵਾਸੀ ਤਰਨਤਾਰਨ ਅਤੇ ਆਕਾਸ਼ਦੀਪ ਸਿੰਘ ਵਾਸੀ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ। ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਵਲੋਂ ਜ਼ੀਰਕਪੁਰ ਵਿਚ ਹੀ ਚੇਨ ਸਨੇਚਿੰਗ ਦੀਆਂ ਕਈ ਵਾਰਦਾਤਾਂ ਕਰਨ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਨੇ ਦੋਵਾਂ ਨੂੰ ਰਿਮਾਂਡ ਪੂਰਾ ਹੋਣ ਉਪਰੰਤ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਨੇ ਕਰੀਬ ਦੋ ਮਹੀਨੇ ਪਹਿਲਾਂ ਵਿਧਾਇਕ ਦੇ ਪ੍ਰੋਗਰਾਮ ਦੌਰਾਨ ਦਿਨ-ਦਿਹਾੜੇ ਢਾਈ ਤੋਲੇ ਦੀ ਸੋਨੇ ਦੀ ਚੇਨ ਝਪਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਭੀੜ-ਭੜੱਕੇ ਵਾਲੇ ਪ੍ਰੋਗਰਾਮ ਵਿਚ ਮੌਕਾ ਮਿਲਦਿਆਂ ਹੀ ਮੁਲਜ਼ਮ ਇਕ ਮਹਿਲਾ ਦੇ ਗਲੇ ’ਚੋਂ ਸੋਨੇ ਦੀ ਚੇਨ ਝਪਟ ਕੇ ਫ਼ਰਾਰ ਹੋ ਗਏ ਸਨ।
ਪਿਛਲੀ ਖ਼ਬਰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ’ਚ ਨਾਮਜ਼ਦ ਮਹਿਲਾ ਬਰੀ ਸਾਲ 2022 ਵਿਚ ਥਾਣਾ ਫੇਜ਼ 8 ਦੀ ਪੁਲਿਸ ਵਲੋਂ ਕੀਤਾ ਗਿਆ ਸੀ... ਅਗਲੀ ਖ਼ਬਰ ‘ਗੈਂਗਸਟਰਾਂ ’ਤੇ ਵਾਰ’ ਦਾ 231ਵਾਂ ਦਿਨ ਪੰਜਾਬ ਪੁਲਿਸ ਵਲੋਂ 581 ਥਾਈਂ ਛਾਪੇਮਾਰੀ 238 ਕਾਬੂ ‘ ਯੁੱਧ ਨਸ਼ਿਆਂ ਵਿਰੁੱਧ’...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।