ਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ ਯੁੱਧ ਨਸ਼ਿਆਂ ਵਿਰੁੱਧ ’ ਵਿਚ ਸ਼ਾਮਿਲ ਹੋਣਾ ਚਾਹੀਦਾ ਹੈ : ਬਲਤੇਜ ਪੰਨੂ
ਚੰਡੀਗੜ੍ਹ 9 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਜਨਰਲ ਸਕੱਤਰ (ਸੰਗਠਨ) ਅਤੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਅੱਜ ਭਾਜਪਾ ਵਲੋਂ ਉਲੀਕੀਆਂ ਗਈਆਂ ਨਸ਼ਾ ਵਿਰੋਧੀ ਯਾਤਰਾਵਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਖਰਾ ਸਿਆਸੀ ਪ੍ਰਚਾਰ ਸ਼ੁਰੂ ਕਰਨ ਦੀ ਬਜਾਏ ਪੰਜਾਬ ਵਿੱਚ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਿਲ ਹੋਣਾ ਚਾਹੀਦਾ ਹੈ।
ਅਜੀਤ ਡੈਸਕ
10-09-2026