11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੈਨਸ਼ਨਰਜ਼ ਭਲਾਈ ਸੰਸਥਾ ਦੀ ਹੋਈ ਮਹੀਨਾਵਾਰ ਮੀਟਿੰਗ

ਕੁਰਾਲੀ, 10 ਸਤੰਬਰ (ਹਰਪ੍ਰੀਤ ਸਿੰਘ)-ਪੈਨਸ਼ਨਰਜ਼ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸੰਸਥਾ ਦੇ ਪ੍ਰਧਾਨ ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੈਂਬਰਾਂ ਨੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਛਿੱਕੇ ਟੰਗ ਰਹੀ ਹੈ।

ਕੁਰਾਲੀ ਵਿਖੇ ਪੈਨਸ਼ਨਰਜ਼ ਭਲਾਈ ਸੰਸਥਾ ਦੇ ਮੈਂਬਰਾਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਹੱਥ ਖੜ੍ਹੇ ਕਰਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ। ਤਸਵੀਰ : ਹਰਪ੍ਰੀਤ ਸਿੰਘ 11-09-2026
ਕੁਰਾਲੀ, 10 ਸਤੰਬਰ (ਹਰਪ੍ਰੀਤ ਸਿੰਘ)-ਪੈਨਸ਼ਨਰਜ਼ ਭਲਾਈ ਸੰਸਥਾ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਵਿਖੇ ਸੰਸਥਾ ਦੇ ਪ੍ਰਧਾਨ ਰਣਧੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੈਂਬਰਾਂ ਨੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਮੰਨਣ ਦੀ ਬਜਾਏ ਮਾਣਯੋਗ ਹਾਈਕੋਰਟ ਦੇ ਹੁਕਮਾਂ ਨੂੰ ਵੀ ਛਿੱਕੇ ਟੰਗ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ 18 ਫ਼ੀਸਦੀ ਡੀ. ਏ. ਦੇਣ ਦੀ ਬਜਾਏ ਤਨਖਾਹਾਂ ‘ਤੇ ਵੀ ਕੱਟ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਦੇ ਰਾਹਾਂ ਵਿਚ ਕੰਡੇ ਬੀਜ ਰਹੀ ਹੈ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ‘ਚ ਵੀ ਦਰਾਰ ਪਾਉਣਾ ਚਾਹੁੰਦੀ ਹੈ, ਜੋ ਕਿ ਮੁਮਕਿਨ ਨਹੀਂ। ਬੁਲਾਰਿਆਂ ਨੇ ਕਿਹਾ ਕਿ ਜੇਕਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਅਤੇ 18 ਫ਼ੀਸਦੀ ਡੀ. ਏ. ਦੀ ਅਦਾਇਗੀ ਕਰਨ ਵਿਚ ਸਰਕਾਰ ਨੇ ਢਿੱਲ ਕੀਤੀ ਤਾਂ ਜਥੇਬੰਦੀਆਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਮੂੰਹ ਦੀ ਖਾਣੀ ਪਵੇਗੀ। ਮੀਟਿੰਗ ‘ਚ ਸੁਰਿੰਦਰ ਸਿੰਘ, ਲਛਮਣ ਸਿੰਘ, ਜਰਨੈਲ ਸਿੰਘ, ਭਜਨ ਸਿੰਘ, ਸਵਰਨ ਸਿੰਘ, ਮਾਸਟਰ ਦਰਸ਼ਨ ਸਿੰਘ, ਬਲਜਿੰਦਰ ਸਿੰਘ ਅਤੇ ਮਲਾਗਰ ਸਿੰਘ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ 3.16 ਕਰੋੜ ਦੀ ਸਾਈਬਰ ਠੱਗੀ ਮਾਮਲੇ ’ ਚ 2 ਹੋਰ ਗ੍ਰਿਫ਼ਤਾਰ ਹੁਣ ਤੱਕ 5 ਮੁਲਜ਼ਮ ਕਾਬੂ, ਹੈਦਰਾਬਾਦ ਤੋਂ ਕੀਤੀਆਂ ਗ੍ਰਿਫ਼ਤ... ਅਗਲੀ ਖ਼ਬਰ ਪੀ . ਐਚ . ਸੀ . ਬੂਥਗੜ੍ਹ ਵਿਖੇ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।