12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

-ਮਾਮਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦਾ- 13 ਮਹੀਨਿਆਂ ਬਾਅਦ ਪੌਕਸੋ ਐਕਟ ਤਹਿਤ ਦੋਸ਼ੀ ਨੂੰ 20 ਸਾਲ ਦੀ ਸਜ਼ਾ

ਐੱਸ. ਏ.

ਅਜੀਤ ਡੈਸਕ 12-09-2026
ਐੱਸ. ਏ. ਐੱਸ. ਨਗਰ, 11 ਸਤੰਬਰ (ਕਪਿਲ ਵਧਵਾ)- ਮੁਹਾਲੀ ਸਥਿਤ ਫਾਸਟ ਟਰੈਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦੇ ਮਾਮਲੇ ਵਿਚ ਮੁਲਜ਼ਮ ਸਲਾਮ ਵਾਸੀ ਬਿਹਾਰ, ਹਾਲ ਵਾਸੀ ਸਿੰਘਪੁਰਾ, ਜ਼ੀਰਕਪੁਰ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 50 ਹਜ਼ਾਰ ਰੁ. ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਵਲੋਂ ਸ਼ੁੱਕਰਵਾਰ ਨੂੰ ਸੁਣਾਇਆ ਗਿਆ। ਮਾਮਲੇ ਦੇ ਵੇਰਵਿਆਂ ਅਨੁਸਾਰ ਥਾਣਾ ਜ਼ੀਰਕਪੁਰ ਪੁਲਿਸ ਨੂੰ ਨਾਬਾਲਗ ਲੜਕੀ ਦੀ ਮਾਤਾ ਵਲੋਂ ਦਿੱਤੇ ਬਿਆਨਾਂ ਰਾਹੀਂ ਉਸ ਦੀ ਲੜਕੀ ਨਾਲ ਜਬਰ-ਜਨਾਹ ਕੀਤੇ ਜਾਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਬੀ.ਐੱਨ.ਐੱਸ. ਦੀ ਧਾਰਾ 65 (2) ਅਤੇ ਪੌਕਸੋ ਐਕਟ ਦੀ ਧਾਰਾ 6 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਪੀੜਿਤ ਲੜਕੀ ਦਾ ਮਹਿਲਾ ਪੁਲਿਸ ਅਧਿਕਾਰੀ ਦੀ ਹਾਜ਼ਰੀ ਵਿਚ ਮੈਡੀਕਲ ਚੈੱਕ-ਅਪ ਕਰਵਾਇਆ ਗਿਆ। ਮੈਡੀਕਲ ਰਿਪੋਰਟ ਪੋਜੀਟਿਵ ਆਉਣ ਕਾਰਨ ਅਤੇ ਪੀੜਤਾ ਦੇ ਬਿਆਨਾਂ ਦੇ ਅਧਾਰ ਤੇ ਲਗਭਗ 13 ਮਹੀਨਿਆਂ ਦੀ ਕਾਨੂੰਨੀ ਕਾਰਵਾਈ ਉਪਰੰਤ ਅਦਾਲਤ ਨੇ ਜੇਲ੍ਹ ਵਿਚ ਨਜ਼ਰਬੰਦ ਮੁਲਜ਼ਮ ਸਲਾਮ ਨੂੰ ਵੀਡੀਓ ਕਾਨਫਰਸਿੰਗ ਜ਼ਰੀਏ ਪੇਸ਼ੀ ਤੇ ਦੋਸ਼ੀ ਕਰਾਰ ਦਿੰਦਿਆਂ ਉਕਤ ਸਜ਼ਾ ਸੁਣਾਈ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਆਲ ਇੰਡੀਆ ਬੈਂਕ ਹੜਤਾਲ ਨੂੰ ਵਿਆਪਕ ਸਮਰਥਨ ; ਪੰਜ ਦਿਨਾਂ ਦੇ ਕੰਮ ਹਫ਼ਤੇ ਦੀ ਮੰਗ ਨੂੰ ਲੈ ਕੇ ਉਠਾਈ ਆਵਾਜ਼ ਅਗਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਨੌਕਰੀ ਦੀ ਪੇਸ਼ਕਸ਼ ਨੂੰ ਲੈ ਕੇ ਧੋਖਾ ਕੀਤਾ - ਰਾਜਾ ਵੜਿੰਗ ਸੰਗਰੂਰ ਵਿਖੇ ਪਰਿਵਾਰ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।