12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਯੂ . ਪੀ . ਆਈ . ਅਤੇ ਏ . ਪੀ . ਕੇ . ਫਾਈਲ ਰਾਹੀਂ 4.07 ਲੱਖ ਦੀ ਸਾਈਬਰ ਠੱਗੀ ਦੋ ਵੱਖ-ਵੱਖ ਮਾਮਲਿਆਂ ਵਿਚ ਸਾਈਬਰ ਥਾਣੇ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਯੂ. ਪੀ.

ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਨਿਸ਼ਾਨਾ ਬਣਾਉਂਦਿਆਂ ਯੂ.ਪੀ.ਆਈ. ਐਪ ਅਤੇ ਏ.ਪੀ.ਕੇ. ਫਾਈਲ ਰਾਹੀਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋ ਮਾਮਲੇ ਸਾਹਮਣੇ ਆਏ ਹਨ। ਦੋਵਾਂ ਮਾਮਲਿਆਂ ਵਿਚ ਚੰਡੀਗੜ੍ਹ ਦੇ ਸਾਈਬਰ ਥਾਣੇ ਦੀ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਬੀ.ਐੱਨ.ਐੱਸ. ਦੀਆਂ ਸਬੰਧਿਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸੈਕਟਰ-26 ਵਾਸੀ ਦੇਵਿੰਦਰ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਸ ਦੀ ਯੂ.ਪੀ.ਆਈ. ਐਪ ਦੀ ਵਰਤੋਂ ਕਰਦਿਆਂ 2,43,996.61 ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਥਾਣਾ ਸਾਈਬਰ ਚੰਡੀਗੜ੍ਹ ਵਿਚ ਬੀ.ਐੱਨ.ਐੱਸ. ਦੀਆਂ ਧਾਰਾਵਾਂ 318(4), 319(2), 336(3), 338, 340(2) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਸੈਕਟਰ-38ਬੀ ਵਾਸੀ ਨਵੀਨ ਗੁਪਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਏ.ਪੀ.ਕੇ. ਫਾਈਲ ਡਾਊਨਲੋਡ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਨੇ ਉਸ ਨਾਲ 1,63,500 ਰੁਪਏ ਦੀ ਠੱਗੀ ਮਾਰੀ। ਇਸ ਮਾਮਲੇ ਵਿਚ ਵੀ ਉਕਤ ਧਾਰਾਵਾਂ ਤਹਿਤ ਸਾਈਬਰ ਥਾਣੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਪੈਸਿਆਂ ਦੇ ਲੈਣ-ਦੇਣ ਅਤੇ ਮੁਲਜ਼ਮਾਂ ਦੀ ਪਛਾਣ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਨਿਰਮਾਣ ਅਧੀਨ ਸਾਈਟ ਤੋਂ ਸਰੀਆ ਤੇ ਹੋਰ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ 6 ਨਾਮਜ਼ਦ ਦੋ ਵਾਹਨਾਂ ’ਚ ਲੱਦਿਆ ਸਰੀਆ, ਗੈਸ ਸਿ... ਅਗਲੀ ਖ਼ਬਰ ਮੈਡੀਕਲ ਦੌਰਾਨ ਹਸਪਤਾਲ ਵਿਚੋਂ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਿਆ ਮੁਲਜ਼ਮ ਲੋਕਾਂ ਦੀ ਮਦਦ ਨਾਲ ਮੁੜ ਕਾਬੂ, ਪੁਲਿਸ ਨੇ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।