12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

‘ ਗੈਂਗਸਟਰਾਂ ’ ਤੇ ਵਾਰ ’ ਦਾ 234 ਵਾਂ ਦਿਨ : ਪੰਜਾਬ ਪੁਲਿਸ ਵਲੋਂ 601 ਥਾਈਂ ਛਾਪੇਮਾਰੀ 261 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 559ਵੇਂ ਦਿਨ 1.3 ਕਿਲੋਗ੍ਰਾਮ ਹੈਰੋਇਨ ਸਮੇਤ 81 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 12-09-2026
ਚੰਡੀਗੜ੍ਹ, 11 ਸਤੰਬਰ (ਅਜੀਤ ਬਿਊਰੋ)- ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 234ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,703 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 559ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿੱਲੋ ਹੈਰੋਇਨ, 530 ਗ੍ਰਾਮ ਅਫੀਮ, 7359 ਨਸ਼ੀਲੀਆਂ ਗੋਲੀਆਂ ਅਤੇ 710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,690 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਚੰਡੀਗੜ੍ਹ ਵਿੱਚ ਗੋਲਫ ਨੂੰ ਮਜ਼ਬੂਤ ਕਰਨ ਲਈ ਜੀਬੀ ਰਿਐਲਿਟੀ ਅਤੇ ਚੰਡੀਗੜ੍ਹ ਗੋਲਫ ਕਲੱਬ ਨੇ ਕੀਤੀ ਸਾਂਝੇਦਾਰੀ ਅਗਲੀ ਖ਼ਬਰ ਪਾਰਕਿੰਗ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਝਗੜੇ ਤੋਂ ਬਾਅਦ ਦੋਵਾਂ ਨੇ ਇਕ - ਦੂਜੇ ’ ਤੇ ਲਾਏ ਕੁੱਟਮਾਰ ਤੇ ਭੰਨਤੋੜ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।