12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਕੇਵਲ ਭਾਜਪਾ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾ ਸਕਦੀ ਹੈ - ਰਣਜੀਤ ਸਿੰਘ ਗਿੱਲ ਸਰਕਾਰੀ ਹਸਪਤਾਲ ’ਚੋਂ ਅਲਟਰਾ ਸਾਊਂਡ ਮਸ਼ੀਨ ਸ਼ਿਫਟ ਕਰਨ ‘ਤੇ ਭਾਜਪਾ ਵਲੋਂ ਧਰਨਾ ਦੇਣ ਦਾ ਐਲਾਨ

ਕੁਰਾਲੀ, 11 ਸਤੰਬਰ (ਹਰਪ੍ਰੀਤ ਸਿੰਘ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਬਿਨਾਂ ਆਪ੍ਰੇਟਰ ਪਈ ਅਲਟਰਾ ਸਾਊਂਡ ਮਸ਼ੀਨ ਨੂੰ ਕਿਸੇ ਹੋਰ ਹਸਪਤਾਲ ਵਿਚ ਭੇਜਣ ਸੰਬੰਧੀ ਜਾਰੀ ਵਿਭਾਗੀ ਹੁਕਮਾਂ ਦੇ ਵਿਰੋਧ ‘ਚ ਪ੍ਰੈਸ ਕਾਨਫ਼ਰੰਸ ਸੱਦ ਕੇ ਮਸ਼ੀਨ ਨੂੰ ਕਿਸੇ ਹੋਰ ਹਸਪਤਾਲ ਵਿਚ ਤਬਦੀਲ ਕੀਤੇ ਜਾਣ ‘ਤੇ ਭਾਜਪਾ ਵਲੋਂ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗਿੱਲ ਨੇ ਕਿਹਾ ਕਿ ਲਗਭਗ 50 ਲੱਖ ਰੁ.

ਅਜੀਤ ਡੈਸਕ 12-09-2026
ਕੁਰਾਲੀ, 11 ਸਤੰਬਰ (ਹਰਪ੍ਰੀਤ ਸਿੰਘ)-ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਬਿਨਾਂ ਆਪ੍ਰੇਟਰ ਪਈ ਅਲਟਰਾ ਸਾਊਂਡ ਮਸ਼ੀਨ ਨੂੰ ਕਿਸੇ ਹੋਰ ਹਸਪਤਾਲ ਵਿਚ ਭੇਜਣ ਸੰਬੰਧੀ ਜਾਰੀ ਵਿਭਾਗੀ ਹੁਕਮਾਂ ਦੇ ਵਿਰੋਧ ‘ਚ ਪ੍ਰੈਸ ਕਾਨਫ਼ਰੰਸ ਸੱਦ ਕੇ ਮਸ਼ੀਨ ਨੂੰ ਕਿਸੇ ਹੋਰ ਹਸਪਤਾਲ ਵਿਚ ਤਬਦੀਲ ਕੀਤੇ ਜਾਣ ‘ਤੇ ਭਾਜਪਾ ਵਲੋਂ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗਿੱਲ ਨੇ ਕਿਹਾ ਕਿ ਲਗਭਗ 50 ਲੱਖ ਰੁ. ਦੀ ਲਾਗਤ ਵਾਲੀ ਸਰਕਾਰੀ ਅਲਟਰਾ ਸਾਊਂਡ ਮਸ਼ੀਨ ਲੰਮੇ ਸਮੇਂ ਤੋਂ ਹਸਪਤਾਲ ਵਿਚ ਮੌਜੂਦ ਹੈ, ਪਰ ਆਪ੍ਰੇਟਰ ਨਾ ਹੋਣ ਕਾਰਨ ਇਸ ਦਾ ਪੂਰਾ ਲਾਭ ਲੋਕਾਂ ਨੂੰ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਇਸ ਮਸ਼ੀਨ ਨੂੰ ਕੁਰਾਲੀ ਦੇ ਸਿਵਲ ਹਸਪਤਾਲ ਤੋਂ ਕਿਸੇ ਹੋਰ ਥਾਂ ਸ਼ਿਫਟ ਕੀਤਾ ਜਾਂਦਾ ਹੈ ਤਾਂ ਭਾਜਪਾ ਵਲੋਂ ਹਸਪਤਾਲ ਵਿਖੇ ਧਰਨਾ ਲਗਾ ਕੇ ਇਸ ਕਾਰਵਾਈ ਦਾ ਵਿਰੋਧ ਕੀਤਾ ਜਾਵੇਗਾ। ਗਿੱਲ ਨੇ ਮੌਕੇ ‘ਤੇ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਮਾਮਲੇ ਸੰਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰੀ ਪੈਸੇ ਨਾਲ ਖ਼ਰੀਦੀ ਗਈ ਮਸ਼ੀਨ ਦਾ ਲਾਭ ਸਥਾਨਕ ਲੋਕਾਂ ਨੂੰ ਮਿਲਣਾ ਚਾਹੀਦਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਪੰਜਾਬ ਦੀ ਆਰਥਿਕ ਸਥਿਤੀ ਦਾ ਜ਼ਿਕਰ ਕਰ ਦਿਆਂ ਕਿਹਾ ਕਿ ਸੂਬੇ ਦੇ ਸਿਰ ਲਗਾਤਾਰ ਵਧ ਰਿਹਾ ਕਰਜ਼ਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਵਲੋਂ ਹਲਕਾ ਖਰੜ ਵਿਚ ਨਵਾਂ ਪਾਰਟੀ ਇੰਚਾਰਜ ਬਦਲਣ ਦੇ ਫ਼ੈਸਲੇ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਿਰਫ਼ ਚਿਹਰੇ ਬਦਲਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਲੋਕ ਪਿਛਲੇ ਸਾਲਾਂ ਦੇ ਵਿਕਾਸ ਕਾਰਜਾਂ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਜ਼ਰੂਰ ਮੰਗਣਗੇ। ਉਨ੍ਹਾਂ ਪਿਛਲੇ ਦਿਨਾਂ ਦੌਰਾਨ ਪੰਜਾਬ ‘ਚ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਵਿਚ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਹੱਕ ਵਿਚ ਭੁਗਤਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਵਲ ਭਾਜਪਾ ਹੀ ਸੂਬੇ ਨੂੰ ਰੰਗਲਾ ਪੰਜਾਬ ਬਣਾ ਸਕਦੀ ਹੈ।
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ , ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱ... ਅਗਲੀ ਖ਼ਬਰ ਮੁਹਾਲੀ ਦੀਆਂ ਟੁੱਟੀਆਂ ਸੜਕਾਂ ਨੇ ਵਿਕਾਸ ਦੇ ਦਾਅਵਿਆਂ ’ ਤੇ ਖੜ੍ਹੇ ਕੀਤੇ ਸਵਾਲ - ਬੇਦੀ ਸਰਦੀਆਂ ਦੇ ਮੌਸਮ ਤੋਂ ਪਹਿਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।