13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜ਼ਿਲ੍ਹਾ ਮੁਹਾਲੀ ਵਿਖੇ ਕੌਮੀ ਲੋਕ ਅਦਾਲਤਾਂ ’ ਚ 21,873 ਕੇਸਾਂ ਦਾ ਨਿਪਟਾਰਾ 2.03 ਅਰਬ ਦੇ ਐਵਾਰਡ ਪਾਸ

ਐੱਸ. ਏ.

ਅਜੀਤ ਡੈਸਕ 13-09-2026
ਐੱਸ. ਏ. ਐੱਸ. ਨਗਰ, 12 ਸਤੰਬਰ (ਕਪਿਲ ਵਧਵਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੱਜ ਸਨਿੱਚਰਵਾਰ ਨੂੰ ਮੁਹਾਲੀ, ਡੇਰਾਬੱਸੀ ਅਤੇ ਖਰੜ ਦੀਆਂ ਅਦਾਲਤਾਂ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੁੱਲ ਕਸਾਨਾਂ ਦੀ ਪ੍ਰਧਾਨਗੀ ਹੇਠ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਕੁੱਲ 26,836 ਕੇਸ ਨਿਪਟਾਰੇ ਲਈ ਰੱਖੇ ਗਏ, ਜਿਨ੍ਹਾਂ ਵਿਚੋਂ 21,873 ਕੇਸਾਂ ਦਾ ਰਾਜ਼ੀਨਾਮੇ ਦੇ ਆਧਾਰ ‘ਤੇ ਨਿਪਟਾਰਾ ਕਰਦਿਆਂ 2,03,23,40,625 (2.03 ਅਰਬ) ਰੁ. ਦੇ ਐਵਾਰਡ ਪਾਸ ਕੀਤੇ ਗਏ। ਕੌਮੀ ਲੋਕ ਅਦਾਲਤ ਲਈ ਜ਼ਿਲ੍ਹਾ ਅਦਾਲਤ ਮੁਹਾਲੀ ਵਿਖੇ 18, ਡੇਰਾਬੱਸੀ ਵਿਖੇ 6 ਅਤੇ ਖਰੜ ਵਿਖੇ 5 ਬੈਂਚਾਂ ਦਾ ਗਠਨ ਕੀਤਾ ਗਿਆ ਸੀ। ਲੋਕ ਅਦਾਲਤ ਵਿਚ ਰਾਜ਼ੀਨਾਮਾ ਯੋਗ ਫ਼ੌਜਦਾਰੀ ਕੇਸਾਂ ਤੋਂ ਇਲਾਵਾ ਚੈੱਕ ਬਾਊਂਸ, ਬੈਂਕ ਰਿਕਵਰੀ, ਵਿਵਾਹਿਕ ਝਗੜੇ, ਐੱਮ. ਏ. ਸੀ. ਟੀ., ਕਿਰਤ, ਲੈਂਡ ਐਕਵਿਜ਼ੀਸ਼ਨ, ਪਾਣੀ ਦੇ ਬਿੱਲਾਂ, ਮਾਲ ਵਿਭਾਗ ਅਤੇ ਦੀਵਾਨੀ ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੇਘਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤ ਦੀ ਸਫ਼ਲਤਾ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ, ਬੈਂਕਾਂ, ਬਿਜਲੀ ਵਿਭਾਗ, ਲੇਬਰ ਵਿਭਾਗ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਕੇਸ ਰਾਜ਼ੀਨਾਮੇ ਰਾਹੀਂ ਨਿਪਟਾਉਣ ਲਈ ਉਤਸ਼ਾਹਿਤ ਕੀਤਾ ਗਿਆ ਸੀ।
ਪਿਛਲੀ ਖ਼ਬਰ ਏ . ਆਈ . ਤੇ ਸਾਈਬਰ ਸੁਰੱਖਿਆ ਭਾਰਤ ਦੇ ਡਿਜੀਟਲ ਭਵਿੱਖ ਨੂੰ ਦੇ ਰਹੇ ਨੇ ਨਵੀਂ ਦਿਸ਼ਾ - ਮਾਹਿਰ ਅਗਲੀ ਖ਼ਬਰ ਤੇਜ਼ ਰਫ਼ਤਾਰ ਬਾਈਕ ਡਿਵਾਈਡਰ ਨਾਲ ਟਕਰਾਈ , ਨੌਜਵਾਨ ਦੀ ਮੌਤ ਦੋਸਤ ਗੰਭੀਰ ਜ਼ਖ਼ਮੀ, ਦੋਵਾਂ ਨੇ ਨਹੀਂ ਪਾਏ ਸਨ ਹੈਲਮਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।