ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ ਅਦਾਲਤ ਨੇ ਦੋਵਾਂ ਨੂੰ ਭੇਜਿਆ ਨਿਆਇਕ ਹਿਰਾਸਤ ’ਚ
ਪੰਚਕੂਲਾ, 14 ਸਤੰਬਰ (ਕਪਿਲ)-ਕ੍ਰਾਈਮ ਬ੍ਰਾਂਚ-2 ਦੀ ਟੀਮ ਨੇ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਸਚਿਨ ਕੁਮਾਰ ਉਰਫ਼ ਕਾਂਟਾ ਅਤੇ ਮੋਨੂੰ ਕੁਮਾਰ ਉਰਫ਼ ਲੈਫ਼ਟੀ ਵਜੋਂ ਹੋਈ ਹੈ।
ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਮੁਲਜ਼ਮ ਕ੍ਰਾਈਮ ਬ੍ਰਾਂਚ-2 ਦੀ ਟੀਮ ਦੀ ਹਿਰਾਸਤ ’ਚ। ਤਸਵੀਰ : ਕਪਿਲ
15-09-2026