16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਯੂ . ਟੀ . ਹੈਲਥ ਸਰਵਿਸ ਰੂਲਜ਼ -2026 ਪੰਜਾਬ ਪੁਨਰਗਠਨ ਸਮੇਂ ਹੋਏ ਸਮਝੌਤਿਆਂ ਦੀ ਭਾਵਨਾ ਦੇ ਉਲਟ - ਡਾ . ਚੀਮਾ ਕਿਹਾ - 60:40 ਵਿਵਸਥਾ ਨੂੰ ਕਮਜ਼ੋਰ ਕਰਨ ਵਾਲੇ, ਪੰਜਾਬ ਦਾ ਹਿੱਸਾ 60 ਤੋਂ ਘੱਟ ਕੇ 36 ਫ਼ੀਸਦੀ ਰਹਿ ਜਾਵੇਗਾ

ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ.

ਡਾ. ਦਲਜੀਤ ਸਿੰਘ ਚੀਮਾ 16-09-2026
ਚੰਡੀਗੜ੍ਹ, 15 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਪ੍ਰਸਤਾਵਿਤ ਯੂ.ਟੀ. ਚੰਡੀਗੜ੍ਹ ਹੈਲਥ ਸਰਵਿਸ ਰੂਲਜ਼-2026 ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਨਿਯਮਾਂ ਨਾਲ ਚੰਡੀਗੜ੍ਹ ਦੇ ਮੁਲਾਜ਼ਮਾਂ ਨਾਲ ਸਬੰਧਤ 60:40 ਦੀ ਵਿਵਸਥਾ ਦੀ ਮੂਲ ਭਾਵਨਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਪੁਨਰਗਠਨ ਸਮੇਂ ਹੋਏ ਸਮਝੌਤਿਆਂ ਨਾਲ ਜੁੜੀ ਹੋਈ ਹੈ ਅਤੇ ਇਸ ਨੂੰ ਇਕਪਾਸੜ ਢੰਗ ਨਾਲ ਕਮਜ਼ੋਰ ਨਹੀਂ ਕੀਤਾ ਜਾ ਸਕਦਾ। ਡਾ. ਚੀਮਾ ਨੇ ਕਿਹਾ ਕਿ ਪ੍ਰਸਤਾਵਿਤ ਨਿਯਮਾਂ ਤਹਿਤ ਮੈਡੀਕਲ ਅਫ਼ਸਰਾਂ ਦੀਆਂ 40 ਫ਼ੀਸਦੀ ਅਸਾਮੀਆਂ ਸਿੱਧੀ ਭਰਤੀ ਰਾਹੀਂ ਵੱਖਰੇ ਯੂ.ਟੀ. ਕੈਡਰ ਵਿਚ ਭਰਨ ਦੀ ਤਜਵੀਜ਼ ਹੈ, ਜਦਕਿ ਬਾਕੀ 60 ਫ਼ੀਸਦੀ ਅਸਾਮੀਆਂ ਡੈਪੂਟੇਸ਼ਨ ਰਾਹੀਂ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਡੈਪੂਟੇਸ਼ਨ ਵਾਲੀਆਂ 60 ਫ਼ੀਸਦੀ ਅਸਾਮੀਆਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ 60:40 ਦੇ ਅਨੁਪਾਤ ਨਾਲ ਵੰਡਿਆ ਜਾਂਦਾ ਹੈ ਤਾਂ ਕੁੱਲ ਅਸਾਮੀਆਂ ਵਿਚ ਪੰਜਾਬ ਦਾ ਪ੍ਰਭਾਵੀ ਹਿੱਸਾ ਸਿਰਫ਼ 36 ਫ਼ੀਸਦੀ ਰਹਿ ਜਾਵੇਗਾ। ਇਹ ਮਾਮਲਾ ਸਿਰਫ਼ ਭਰਤੀ ਨਿਯਮਾਂ ਵਿਚ ਤਬਦੀਲੀ ਦਾ ਨਹੀਂ ਹੈ, ਸਗੋਂ ਇਸ ਨਾਲ ਚੰਡੀਗੜ੍ਹ ਵਿਚ ਇਕ ਵੱਖਰਾ ਤੇ ਸਥਾਈ ਯੂ.ਟੀ. ਕੈਡਰ ਸਥਾਪਤ ਕਰਨ ਦੀ ਦਿਸ਼ਾ ਵਿਚ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਵਿਵਸਥਾ ਪੰਜਾਬ ਪੁਨਰਗਠਨ ਸਮੇਂ ਕੀਤੇ ਗਏ ਪ੍ਰਬੰਧਾਂ ਦੀ ਭਾਵਨਾ ਦੇ ਉਲਟ ਹੈ ਅਤੇ ਇਸ ਨਾਲ ਪੰਜਾਬ ਦੇ ਜਾਇਜ਼ ਹਿੱਤ ਪ੍ਰਭਾਵਿਤ ਹੋਣਗੇ। ਡਾ. ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪ੍ਰਸਤਾਵਿਤ ਨਿਯਮਾਂ ਦੀ ਤੁਰੰਤ ਸਮੀਖਿਆ ਕੀਤੀ ਜਾਵੇ ਅਤੇ 60:40 ਦੀ ਮੌਜੂਦਾ ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਕਰਨ ਵਾਲਾ ਇਕਪਾਸੜ ਫ਼ੈਸਲਾ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਾਲ ਸਬੰਧਤ ਪੰਜਾਬ ਦੇ ਜਾਇਜ਼ ਦਾਅਵਿਆਂ ਨੂੰ ਧਿਆਨ ਵਿਚ ਰੱਖਦਿਆਂ ਕੋਈ ਵੀ ਨਵੀਂ ਵਿਵਸਥਾ ਲਾਗੂ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਚਾਹੀਦਾ ਹੈ। ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸੇ ਵੀ ਨਵੇਂ ਨਿਯਮ ਜਾਂ ਪ੍ਰਸ਼ਾਸਨਿਕ ਫ਼ੈਸਲੇ ਰਾਹੀਂ ਪੰਜਾਬ ਦੇ ਲੰਮੇ ਸਮੇਂ ਤੋਂ ਚਲੇ ਆ ਰਹੇ ਹੱਕਾਂ ਅਤੇ ਚੰਡੀਗੜ੍ਹ ਨਾਲ ਸਬੰਧਤ ਜਾਇਜ਼ ਦਾਅਵੇ ਨੂੰ ਨੁਕਸਾਨ ਨਾ ਪਹੁੰਚੇ।
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ ਬਿਲਡ ਸਮਿੱਟ -2026’ ਦੀ ਸ਼ੁਰੂਆਤ ਨਾਲ ਮਨਾਇਆ ਇੰਜੀਨੀਅਰ ਦਿਵਸ ਅਗਲੀ ਖ਼ਬਰ ਕਿਸ਼ਾਊ ਪ੍ਰੋਜੈਕਟ ’ ਤੇ ਸਮਝੌਤਾ ਹਰਿਆਣਾ ਲਈ ਇੱਕ ਇਤਿਹਾਸਕ ਪ੍ਰਾਪਤੀ - ਮੁੱਖ ਮੰਤਰੀ ਯਮੁਨਾ ਵਿੱਚ ਵਧੇ ਪਾਣੀ ਦਾ ਸਿੱਧਾ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।