ਐੱਸ. ਏ. ਐੱਸ. ਨਗਰ, 16 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ‘ਚ ਲੱਗ ਰਹੇ ਅਣ-ਐਲਾਨੇ ਲੰਮੇ ਬਿਜਲੀ ਕੱਟਾਂ ਅਤੇ ਅਨਿਯਮਿਤ ਬਿਜਲੀ ਸਪਲਾਈ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਸਥਾਨਕ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ਇਕੱਤਰ ਹੋਏ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਲੋਕਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਪਰਵਿੰਦਰ ਸਿੰਘ ਸੋਹਾਣਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਹਾਲੀ ਸਮੇਤ ਪੰਜਾਬ ਦੇ ਕਈ ਸ਼ਹਿਰਾਂ, ਪਿੰਡਾਂ ਅਤੇ ਉਦਯੋਗਿਕ ਖੇਤਰਾਂ ‘ਚ ਲੱਗੇ ਰਹੇ ਬਿਜਲੀ ਦੇ ਲੰਮੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਉਦਯੋਗਪਤੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਨਿਯਮਿਤ ਬਿਜਲੀ ਸਪਲਾਈ ਕਾਰਨ ਉਦਯੋਗਿਕ ਉਤਪਾਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਾਰੋਬਾਰੀਆਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਪਾਰਟੀ ਵਲੋਂ ਸਰਕਾਰ ਅੱਗੇ ਪੰਜ ਸੂਤਰੀ ਮੰਗ ਰੱਖਦਿਆਂ ਕਿਹਾ ਕਿ ਪਿੰਡਾਂ ਅਤੇ ਉਦਯੋਗਾਂ ‘ਚ ਲਗਾਏ ਜਾ ਰਹੇ ਬਿਜਲੀ ਦੇ ਲੰਮੇ ਕੱਟ ਤੁਰੰਤ ਬੰਦ ਕੀਤੇ ਜਾਣ, ਹਰੇਕ ਖੇਤਰ ਲਈ ਬਿਜਲੀ ਕੱਟਾਂ ਦਾ ਪਹਿਲਾਂ ਤੋਂ ਜਨਤਕ ਸ਼ਡਿਊਲ ਜਾਰੀ ਕੀਤਾ ਜਾਵੇ, ਉਦਯੋਗਿਕ ਫ਼ੀਡਰਾਂ ‘ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਖ਼ਰਾਬ ਟਰਾਂਸਫਾਰਮਰਾਂ ਅਤੇ ਬਿਜਲੀ ਲਾਈਨਾਂ ਨੂੰ ਤੁਰੰਤ ਬਦਲਿਆ ਜਾਵੇ ਅਤੇ ਬਿਜਲੀ ਕੱਟਾਂ ਨਾਲ ਪ੍ਰਭਾਵਿਤ ਖਪਤਕਾਰਾਂ ਤੇ ਉਦਯੋਗਾਂ ਲਈ ਢੁਕਵੀਂ ਰਾਹਤ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਜਲੀ ਉਪਲੱਬਧਤਾ ਦੇ ਅੰਕੜੇ ਜਾਰੀ ਕਰਨ ਦੀ ਬਜਾਏ ਜ਼ਮੀਨੀ ਪੱਧਰ ‘ਤੇ ਸਪਲਾਈ ਦੀ ਸਥਿਤੀ ਸੁਧਾਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪੱਧਰ ‘ਤੇ ਬਿਜਲੀ ਕੱਟਾਂ ਅਤੇ ਅਸਲ ਸਪਲਾਈ ਦੀ ਸਥਿਤੀ ਬਾਰੇ ਰੋਜ਼ਾਨਾ ਜਨਤਕ ਰਿਪੋਰਟ ਜਾਰੀ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਅਸਲ ਸਥਿਤੀ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਵੀ ਫੂਕਿਆ ਗਿਆ। ਇਸੇ ਦੌਰਾਨ ਬੀਬੀ ਪਰਮਜੀਤ ਕੌਰ ਲਾਂਡਰਾਂ, ਸੁਖਵਿੰਦਰ ਸਿੰਘ ਸ਼ਿੰਦੀ, ਸਰਬਜੀਤ ਸਿੰਘ ਪਾਰਸ, ਕੌਂਸਲਰ ਐਡਵੋਕੇਟ ਸੁਖਬੀਰ ਸਿੰਘ ਗਿੱਲ ਅਤੇ ਹਰਜੀਤ ਸਿੰਘ ਸੀ. ਏ. ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੰਮੇ ਬਿਜਲੀ ਕੱਟਾਂ ਕਾਰਨ ਲੋਕਾਂ, ਕਿਸਾਨਾਂ ਅਤੇ ਉਦਯੋਗਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ‘ਚ ਤੁਰੰਤ ਸੁਧਾਰ ਕਰਨਾ ਚਾਹੀਦਾ ਹੈ। ਇਸ ਉਪਰੰਤ ਆਗੂਆਂ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਿਖਿਲ ਅਰੋੜਾ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਗੁਰਦੀਪ ਸਿੰਘ ਵਿੱਕੀ ਮਨੌਲੀ, ਜਗਤਾਰ ਸਿੰਘ ਧਰਮਗੜ੍ਹ, ਅਵਤਾਰ ਸਿੰਘ ਦਾਊਂ, ਜਰਨੈਲ ਸਿੰਘ ਬਲੌਂਗੀ, ਬਲਵਿੰਦਰ ਸਿੰਘ ਬਿੰਦਾ ਲਖਨੌਰ, ਪਰਮਜੀਤ ਸਿੰਘ ਗਿੱਲ, ਪ੍ਰੀਤਮ ਸਿੰਘ ਮੁਹਾਲੀ, ਬਿਕਰਮ ਸਿੰਘ ਗੀਗੇਮਾਜਰਾ, ਬਲਵਿੰਦਰ ਸਿੰਘ ਮੋਟੇਮਾਜਰਾ, ਕੇਸਰ ਸਿੰਘ ਬਲੌਂਗੀ, ਭੁਪਿੰਦਰ ਕੌਰ ਗੋਸਲ, ਹੈਪੀ ਖਾਨ ਸਨੇਟਾ, ਕੁਲਵਿੰਦਰ ਸਿੰਘ ਕੰਬਾਲੀ, ਜਥੇ. ਮੋਹਨ ਸਿੰਘ ਕੰਬਾਲਾ, ਬਲਵਿੰਦਰ ਸਿੰਘ ਧਾਰਨੀ, ਬਹਾਦਰ ਸਿੰਘ ਨਾਨੂੰਮਾਜਰਾ, ਬੀਬੀ ਸਤਵੰਤ ਕੌਰ ਜੌਹਲ, ਬਹਾਦਰ ਸਿੰਘ ਕੰਬਾਲੀ, ਸ਼ਵਿੰਦਰ ਸਿੰਘ ਲੱਖੋਵਾਲ ਮੁਲਾਜ਼ਮ ਆਗੂ, ਗੁਰਇਕਬਾਲ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਪੁਰਖਾਲਵੀ, ਜਸਵੀਰ ਸਿੰਘ ਕੁਰੜਾ, ਸੁਭਾਸ਼ ਬੱਬਰ, ਜਥੇਦਾਰ ਪਰਮਜੀਤ ਸਿੰਘ, ਹਰਨੂਰ ਸਿੰਘ ਖ਼ਾਲਸਾ, ਸੁਰਮੁੱਖ ਸਿੰਘ ਨੰਬਰਦਾਰ, ਹਰਵਿੰਦਰ ਸਿੰਘ ਨੰਬਰਦਾਰ, ਕਰਮਜੀਤ ਸਿੰਘ ਨੰਬਰਦਾਰ, ਪਾਲ ਸਿੰਘ ਰੱਤੂ, ਜਗਤਾਰ ਸਿੰਘ ਕੁੰਭੜਾ, ਸੋਨੀ ਬੜੀ, ਬਲਜੀਤ ਦੈੜੀ, ਬਵਨ ਚੌਧਰੀ, ਰਮਨ ਅਰੋੜਾ, ਰੋਹਿਤ ਸ਼ਰਮਾ ਅਤੇ ਅਮਨ ਪੂਨੀਆ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਬਿਜਲੀ ਕੱਟਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਡੀ . ਸੀ . ਦਫ਼ਤਰ ਦੇ ਬਾਹਰ ਧਰਨਾ
ਐੱਸ. ਏ.
ਲੰਮੇ ਬਿਜਲੀ ਕੱਟਾਂ ਅਤੇ ਅਨਿਯਮਿਤ ਬਿਜਲੀ ਸਪਲਾਈ ਦੇ ਵਿਰੋਧ ‘ਚ ਮੁਹਾਲੀ ਦੇ ਡੀ. ਸੀ. ਦਫ਼ਤਰ ਦੇ ਬਾਹਰ ਲਗਾਏ ਧਰਨੇ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਅਕਾਲੀ ਆਗੂ ਤੇ ਵਰਕਰ। ਅਜੀਤ ਤਸਵੀਰ
17-09-2026