17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਦਾਊਂ ਨੇੜੇ ਵਿਅਕਤੀ ਦੀ ਲਾਸ਼ ਬਰਾਮਦ ਘਟਨਾ ਸਥਾਨ ਨੇੜਿਓਂ ਮੋਟਰਸਾਈਕਲ ਤੇ ਸ਼ਰਾਬ ਦੀ ਬੋਤਲ ਵੀ ਮਿਲੀ

ਐੱਸ. ਏ.

ਅਜੀਤ ਡੈਸਕ 17-09-2026
ਐੱਸ. ਏ. ਐੱਸ. ਨਗਰ, 16 ਸਤੰਬਰ (ਕਪਿਲ ਵਧਵਾ)-ਥਾਣਾ ਬਲੌਂਗੀ ਅਧੀਨ ਪੈਂਦੇ ਪਿੰਡ ਦਾਊਂ ਨੇੜੇ ਇਕ ਖੁੱਲ੍ਹੇ ਇਲਾਕੇ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ ਹੈ। ਪੁਲਿਸ ਮੁਤਾਬਿਕ ਲਾਸ਼ 3-4 ਦਿਨ ਪੁਰਾਣੀ ਜਾਪਦੀ ਹੈ, ਜਿਸ ਕਾਰਨ ਇਹ ਗਲਣਾ ਸ਼ੁਰੂ ਹੋ ਗਈ ਸੀ। ਲਾਸ਼ ਦੇ ਨੇੜਿਓਂ ਇਕ ਮੋਟਰਸਾਈਕਲ ਅਤੇ ਸ਼ਰਾਬ ਦੀ ਬੋਤਲ ਵੀ ਬਰਾਮਦ ਹੋਈ ਹੈ। ਜਾਣਕਾਰੀ ਅਨੁਸਾਰ ਥਾਣਾ ਬਲੌਂਗੀ ਦੀ ਪੁਲਿਸ ਨੂੰ ਪਿੰਡ ਦਾਊਂ ਨੇੜੇ ਖੁੱਲ੍ਹੇ ਇਲਾਕੇ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਬਾਰੇ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਥਾਣਾ ਮੁਖੀ ਭਗਤਵੀਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਮੁੱਢਲੀ ਜਾਂਚ ਦੌਰਾਨ ਲਾਸ਼ 3-4 ਦਿਨ ਪੁਰਾਣੀ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪੁਲਿਸ ਨੂੰ ਲਾਸ਼ ਨੇੜੇ ਖੜ੍ਹਾ ਇਕ ਮੋਟਰਸਾਈਕਲ ਤੇ ਸ਼ਰਾਬ ਦੀ ਬੋਤਲ ਵੀ ਮਿਲੀ ਹੈ। ਪੁਲਿਸ ਹੁਣ ਮੋਟਰਸਾਈਕਲ ਦੇ ਨੰਬਰ ਦੇ ਆਧਾਰ ‘ਤੇ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਅਤੇ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।
ਪਿਛਲੀ ਖ਼ਬਰ ਅੱਜ 50 ਹਜ਼ਾਰ ਦੀਵਿਆਂ ਨਾਲ ਜਗਮਗਾਏਗਾ ਸੈਕਟਰ -17 ਪਲਾਜ਼ਾ ਸੇਵਾ ਸੰਕਲਪ ਅਭਿਆਨ ਤਹਿਤ 100 ਘੁਮਿਆਰ ਪਰਿਵਾਰਾਂ ਲਈ ਰੁਜ਼ਗਾਰ... ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵਲੋਂ ਅੱਖਾਂ ਦੀਆਂ ਬਿਮਾਰੀਆਂ ਸੰਬੰਧੀ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।