21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਲਕਾ ਇੰਚਾਰਜ ਗੋਲਡੀ ਵਲੋਂ ਸਰਕਾਰ ਨੇ ਬੱਸ ਅੱਡਾ ਖਰੜ ਦੇ ਤਿਆਰ ਕੀਤੇ ਜਾ ਰਹੇ ਡਰਾਫਟ ਸੰਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਖਰੜ ਦੇ ਨਵੇਂ ਬੱਸ ਅੱਡੇ ਸੰਬੰਧੀ ਐੱਸ. ਡੀ.

ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਬੱਸ ਅੱਡਾ ਖਰੜ ਦੇ ਡਰਾਫਟ ਸੰਬੰਧੀ ਐੱਸ.ਡੀ.ਐੱਮ. ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਤਸਵੀਰ : ਗੁਰਮੁੱਖ ਸਿੰਘ ਮਾਨ 20-09-2026
ਖਰੜ, 19 ਸਤੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਖਰੜ ਦੇ ਨਵੇਂ ਬੱਸ ਅੱਡੇ ਸੰਬੰਧੀ ਐੱਸ.ਡੀ.ਐੱਮ. ਦਫ਼ਤਰ ਖਰੜ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਨਵੇਂ ਬੱਸ ਅੱਡੇ ਦੇ ਤਿਆਰ ਕੀਤੇ ਜਾ ਰਹੇ ਡਰਾਫਟ ਬਾਬਤ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਸਤਾਵਿਤ ਬੱਸ ਅੱਡੇ ‘ਚ ਆਧੁਨਿਕ ਸਹੂਲਤਾਂ ਜਿਵੇਂ ਕਿ ਫਾਇਰ ਸਟੇਸ਼ਨ, ਸਰਕਾਰੀ ਦਫ਼ਤਰ, ਆਡੀਟੋਰੀਅਮ ਅਤੇ ਮਲਟੀ-ਲੈਵਲ ਪਾਰਕਿੰਗ ਆਦਿ ਨੂੰ ਸ਼ਾਮਿਲ ਕਰਨ ਦੀ ਤਜਵੀਜ਼ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੋਲਡੀ ਨੇ ਕਿਹਾ ਕਿ ਖਰੜ ਇਕ ਮਹੱਤਵਪੂਰਨ ਅਤੇ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਸ਼ਹਿਰ ਹੈ, ਜਿਸ ਕਾਰਨ ਇਥੇ ਸੁਚੱਜੇ ਅਤੇ ਆਧੁਨਿਕ ਬੱਸ ਅੱਡੇ ਦੀ ਲੋੜ ਲੰਬੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਵਾਂ ਬੱਸ ਅੱਡਾ ਸ਼ਹਿਰ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਯੋਜਨਾਬੱਧ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੇ ਨਾਲ-ਨਾਲ ਹੋਰ ਜ਼ਰੂਰੀ ਸਹੂਲਤਾਂ ਵੀ ਇਕੋ ਥਾਂ ‘ਤੇ ਮਿਲ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਅੱਡਾ ਦੇ ਡਰਾਫਟ ਅਤੇ ਹੋਰ ਲੋੜੀਂਦੀ ਯੋਜਨਾਬੰਦੀ ਸੰਬੰਧੀ ਕਾਰਵਾਈ ‘ਚ ਤੇਜ਼ੀ ਲਿਆਉਣ ਅਤੇ ਪ੍ਰਾਜੈਕਟ ਨੂੰ ਜਲਦ ਤੋਂ ਜਲਦ ਅਮਲੀ ਰੂਪ ਦੇਣ ਲਈ ਵੀ ਆਖਿਆ। ਇਸ ਮੌਕੇ ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ, ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ, ਤਹਿਸੀਲਦਾਰ ਮੇਜਰ ਡਾ. ਹਰਮਿੰਦਰ ਸਿੰਘ ਘੋਲੀਆ, ਬੀ. ਡੀ. ਪੀ. ਓ. ਮਹਿਕਮੀਤ ਸਿੰਘ, ਏ. ਐੱਮ. ਈ. ਜਤਿੰਦਰ ਸਿੰਘ ਅਤੇ ਆਰਕੀਟੈਕਟ ਆਸ਼ੀਸ਼ ਬਾਂਸਲ ਸਮੇਤ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਖਰੜ ਵਲੋਂ ਵੱਖ - ਵੱਖ ਸਕੂਲਾਂ ਦੇ ਅਧਿਆਪਕਾਂ ਦਾ ਨੇਸ਼ਨ ਬਿਲਡਰਜ਼ ਐਵਾਰਡ ਨਾਲ ਸਨਮਾਨ ਅਗਲੀ ਖ਼ਬਰ ‘ ਏਕ ਸ਼ਾਮ ਮਸਤਾਨੀ ’ ‘ ਚ ਸਦਾਬਹਾਰ ਗੀਤਾਂ ਦੀ ਛਹਿਬਰ ਨਾਲ ਝੂਮੀ ਜੀ . ਬੀ . ਪੀ . ਸੁਸਾਇਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।