21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਵਿਦੇਸ਼ ਭੇਜਣ ਦੇ ਨਾਂਅ ’ ਤੇ 26.68 ਲੱਖ ਦੀ ਠੱਗੀ ਸੈਕਟਰ-17 ਦੇ ਸਕਾਈ ਹਾਈ ਅਬਰੌਡ ਕੰਸਲਟੈਂਟ ਦੇ ਸੰਚਾਲਕਾਂ ਖ਼ਿਲਾਫ਼ ਦੋ ਮਾਮਲੇ ਦਰਜ

ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂ ’ਤੇ ਵੱਖ-ਵੱਖ ਸ਼ਿਕਾਇਤਕਰਤਾਵਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸੈਕਟਰ-17 ਦੀ ਪੁਲਿਸ ਨੇ ਸਕਾਈ ਹਾਈ ਅਬਰੌਡ ਕੰਸਲਟੈਂਟ, ਐੱਸ. ਸੀ.

ਅਜੀਤ ਡੈਸਕ 20-09-2026
ਚੰਡੀਗੜ੍ਹ, 19 ਸਤੰਬਰ (ਕਪਿਲ ਵਧਵਾ)- ਵਿਦੇਸ਼ ਭੇਜਣ ਦੇ ਨਾਂ ’ਤੇ ਵੱਖ-ਵੱਖ ਸ਼ਿਕਾਇਤਕਰਤਾਵਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਥਾਣਾ ਸੈਕਟਰ-17 ਦੀ ਪੁਲਿਸ ਨੇ ਸਕਾਈ ਹਾਈ ਅਬਰੌਡ ਕੰਸਲਟੈਂਟ, ਐੱਸ.ਸੀ.ਓ. ਨੰਬਰ 4-5, ਸੈਕਟਰ-17ਏ ਦੇ ਸ਼ਾਂਤਨੂ ਸ਼ਰਮਾ, ਬਲਜਿੰਦਰ ਸਿੰਘ ਤੇ ਹੋਰਨਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਪਹਿਲੇ ਮਾਮਲੇ ਵਿਚ ਖਰੜ ਵਾਸੀ ਜਸਵੀਰ ਕੌਰ ਨੇ ਸ਼ਿਕਾਇਤ ਦਿੱਤੀ ਕਿ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ 71 ਹਜ਼ਾਰ 900 ਰੁਪਏ ਹੜੱਪ ਲਏ। ਇਸ ਸਬੰਧੀ ਪੁਲਿਸ ਨੇ ਬੀ.ਐੱਨ.ਐੱਸ. ਦੀਆਂ ਧਾਰਾਵਾਂ 318(4), 61(2) ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਮਾਮਲਾ ਦਰਜ ਕੀਤਾ ਹੈ। ਦੂਜੇ ਮਾਮਲੇ ਵਿਚ ਬਰਨਾਲਾ ਦੇ ਪਿੰਡ ਫਰਵਾਹੀ ਵਾਸੀ ਅਰਸ਼ਦੀਪ ਕੌਰ ਤੇ ਮਨਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਉਨ੍ਹਾਂ ਕੋਲੋਂ 21 ਲੱਖ 96 ਹਜ਼ਾਰ 300 ਰੁਪਏ ਦੀ ਠੱਗੀ ਕੀਤੀ ਗਈ। ਪੁਲਿਸ ਨੇ ਇਸ ਮਾਮਲੇ ਵਿਚ ਵੀ ਉਕਤ ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਘਣੀਏ ਕੇ ਬਾਂਗੜ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ’ਚ ਗੋਪੀ ਨਵਾਂਸ਼ਹਿਰੀਆ ਖ਼ਿਲਾਫ਼ ਜਾਂਚ ਲਈ 90 ਦਿਨ ਹੋਰ ਮਿਲੇ ਅਗਲੀ ਖ਼ਬਰ ਸਰਕਾਰੀ ਕਾਲਜ ਕੁੜੀਆਂ ਸੈਕਟਰ 11 ਐੱਨ . ਸੀ . ਸੀ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ ਤੇ ਸਨਮਾਨ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।