21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਪਿੰਡ ਬੇਹੜਾ ਤੋਂ ਸਮਗੌਲੀ ਜਾਂਦੀ ਸੜਕ ਦੀ ਖ਼ਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਅਧੀਨ ਪੈਂਦੇ ਪਿੰਡ ਬੇਹੜਾ ਤੋਂ ਸਮਗੌਲੀ ਨੂੰ ਜਾਂਦੀ ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਕਈ ਮਹੀਨਿਆਂ ਤੋਂ ਟੁੱਟੀ ਹੋਈ ਹੈ, ਪਰ ਇਸ ਦੀ ਮੁਰੰਮਤ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਕ੍ਰਾਈਮ ਸੈੱਲ ਦੀ ਟੀਮ ਨੇ 21.85 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ 21-09-2026
ਡੇਰਾਬੱਸੀ, 20 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਹਲਕੇ ਅਧੀਨ ਪੈਂਦੇ ਪਿੰਡ ਬੇਹੜਾ ਤੋਂ ਸਮਗੌਲੀ ਨੂੰ ਜਾਂਦੀ ਸੜਕ ਦੀ ਖ਼ਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ਕਈ ਮਹੀਨਿਆਂ ਤੋਂ ਟੁੱਟੀ ਹੋਈ ਹੈ, ਪਰ ਇਸ ਦੀ ਮੁਰੰਮਤ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਬਰਸਾਤ ਮਗਰੋਂ ਸੜਕ ਦੀ ਹਾਲਤ ਹੋਰ ਵੀ ਖਰਾਬ ਹੋ ਗਈ ਹੈ। ਸੜਕ ਦੇ ਇਕ ਪਾਸੇ ਬਰਸਾਤੀ ਪਾਣੀ ਕਾਰਨ ਮਿੱਟੀ ਵਹਿ ਜਾਣ ਨਾਲ ਵੱਡਾ ਟੋਇਆ ਬਣ ਗਿਆ ਹੈ, ਜਿਸ ਕਾਰਨ ਇਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਬੇਹੱਦ ਸਾਵਧਾਨੀ ਵਰਤਣੀ ਪੈਂਦੀ ਹੈ। ਸੜਕ ਦੀ ਤੰਗ ਅਤੇ ਖਰਾਬ ਹਾਲਤ ਕਾਰਨ ਵਾਹਨਾਂ ਨੂੰ ਲੰਘਣ ਸਮੇਂ ਮੁਸ਼ਕਿਲ ਆਉਂਦੀ ਹੈ। ਥੋੜ੍ਹੀ ਜਿਹੀ ਲਾਪ੍ਰਵਾਹੀ ਵੀ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀ ਹੈ। ਲੋਕਾਂ ਦਾ ਕਹਿਣਾ ਹੈ ਕਿ ਦਿਨ ਸਮੇਂ ਤਾਂ ਟੁੱਟੀ ਸੜਕ ਅਤੇ ਡੂੰਘੇ ਟੋਏ ਨੂੰ ਦੇਖ ਕੇ ਵਾਹਨ ਚਾਲਕ ਬਚਾਅ ਕਰ ਸਕਦੇ ਹਨ, ਪਰ ਰਾਤ ਦੇ ਹਨੇਰੇ ਵਿਚ ਇਹ ਖ਼ਤਰਾ ਹੋਰ ਵਧ ਜਾਂਦਾ ਹੈ। ਖ਼ਾਸ ਕਰਕੇ ਦੋ ਪਹੀਆ ਵਾਹਨ ਚਾਲਕਾਂ ਲਈ ਇਥੋਂ ਲੰਘਣਾ ਜੋਖ਼ਮ ਭਰਿਆ ਬਣਿਆ ਹੋਇਆ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਡੇਰਾਬੱਸੀ ’ਚ ਬੀ.ਜੇ.ਪੀ. ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਲਈ ਪੁਲਿਸ ਪ੍ਰਸ਼ਾਸਨ ਚੌਕਸ, ਐੱਸ.ਪੀ.-ਡੀ.ਐੱਸ.ਪੀ. ਨੇ ਪਰਖੇ... ਅਗਲੀ ਖ਼ਬਰ ਹਾਈਵੋਲਟੇਜ ਤਾਰਾਂ ਹੇਠ ਨਾਜਾਇਜ਼ ਉਸਾਰੀਆਂ, ਸੁੱਤਾ ਪਿਆ ਬਿਜਲੀ ਵਿਭਾਗ ਤੇ ਡੇਰਾਬੱਸੀ ਪ੍ਰਸ਼ਾਸਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।